Sri Guru Granth Sahib › Jap (Japji Sahib)

Ang 7

Ang 6–7Jap (Japji Sahib) · ਜਪੁ

Guru Nanak Dev · pauri · part 7 of 8

ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੮॥ ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥ ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥ ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥ ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥ ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥ ਆਖਣਿ ਜੋਰੁ ਚੁਪੈ ਨਹ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥ ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥੩੩॥ ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥ ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥ ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥੩੪॥

Ang 7–8Jap (Japji Sahib) · ਜਪੁ

Guru Nanak Dev · pauri · part 8 of 8

ਧਰਮ ਖੰਡ ਕਾ ਏਹੋ ਧਰਮੁ ॥ ਗਿਆਨ ਖੰਡ ਕਾ ਆਖਹੁ ਕਰਮੁ ॥ ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥ ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥ ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥ ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥੩੫॥ ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ ਅਨੰਦੁ ॥ ਸਰਮ ਖੰਡ ਕੀ ਬਾਣੀ ਰੂਪੁ ॥ ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥ ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥ ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥ ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ ॥ ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥ ਸਚ ਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥ ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥੩੭॥ ਜਤੁ ਪਾਹਾਰਾ ਧੀਰਜੁ ਸੁਨਿਆਰੁ ॥ ਅਹਰਣਿ ਮਤਿ ਵੇਦੁ ਹਥੀਆਰੁ ॥ ਭਉ ਖਲਾ ਅਗਨਿ ਤਪ ਤਾਉ ॥ ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥ ਘੜੀਐ ਸਬਦੁ ਸਚੀ ਟਕਸਾਲ ॥ ਜਿਨ ਕਉ ਨਦਰਿ ਕਰਮੁ ਤਿਨ ਕਾਰ ॥ ਨਾਨਕ ਨਦਰੀ ਨਦਰਿ ਨਿਹਾਲ ॥੩੮॥

Text: Gurmukhi with English translation (Kulbir S Thind; English by Dr. Sant Singh Khalsa).