Sri Guru Granth Sahib › Raag Bilaval

Ang 802

Ang 802Raag Bilaval · ਬਿਲਾਵਲੁ › RAAG BILAAVAL, FIFTH MEHL, CHAU-PADAS, FIRST HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ ॥ ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥ ਮੋਹਿ ਅਨਾਥ ਤੁਮਰੀ ਸਰਣਾਈ ॥ ਕਰਿ ਕਿਰਪਾ ਹਰਿ ਚਰਨ ਧਿਆਈ ॥੧॥ ਦਇਆ ਕਰਹੁ ਬਸਹੁ ਮਨਿ ਆਇ ॥ ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥ ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ ॥ ਹਰਿ ਸੇਵਕ ਨਾਹੀ ਜਮ ਪੀੜ ॥ ਸਰਬ ਦੂਖ ਹਰਿ ਸਿਮਰਤ ਨਸੇ ॥ ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥ ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥ ਬਿਸਰਤ ਨਾਮੁ ਹੋਵਤ ਤਨੁ ਛਾਰੁ ॥ ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥ ਹਰਿ ਬਿਸਰਤ ਸਭ ਕਾ ਮੁਹਤਾਜ ॥੩॥ ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥ ਬਿਸਰਿ ਗਈ ਸਭ ਦੁਰਮਤਿ ਰੀਤਿ ॥ ਮਨ ਤਨ ਅੰਤਰਿ ਹਰਿ ਹਰਿ ਮੰਤ ॥ ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥

Ang 802Raag Bilaval · ਬਿਲਾਵਲੁ › RAAG BILAAVAL, FIFTH MEHL, CHAU-PADAS, FIRST HOUSE

RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY

Guru Arjan Dev · shabad

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂ���ੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥

Ang 802–803Raag Bilaval · ਬਿਲਾਵਲੁ › RAAG BILAAVAL, FIFTH MEHL, CHAU-PADAS, FIRST HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥ ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥ ਮਾਨੁ ਮਹਤੁ ਨ ਸਕਤਿ ਹੀ ਕਾਈ ਸਾਧਾ ਦਾਸੀ ਥੀਓ ॥ ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੈ ਕੀਓ ॥੧॥ ਹਰਿਚੰਦਉਰੀ ਚਿਤ ਭ੍ਰਮੁ ਸਖੀਏ ਮ੍ਰਿਗ ਤ੍ਰਿਸਨਾ ਦ੍ਰੁਮ ਛਾਇਆ ॥ ਚੰਚਲਿ ਸੰਗਿ ਨ ਚਾਲਤੀ ਸਖੀਏ ਅੰਤਿ ਤਜਿ ਜਾਵਤ ਮਾਇਆ ॥ ਰਸਿ ਭੋਗਣ ਅਤਿ ਰੂਪ ਰਸ ਮਾਤੇ ਇਨ ਸੰਗਿ ਸੂਖੁ ਨ ਪਾਇਆ ॥ ਧੰਨਿ ਧੰਨਿ ਹਰਿ ਸਾਧ ਜਨ ਸਖੀਏ ਨਾਨਕ ਜਿਨੀ ਨਾਮੁ ਧਿਆਇਆ ॥੨॥ ਜਾਇ ਬਸਹੁ ਵਡਭਾਗਣੀ ਸਖੀਏ ਸੰਤਾ ਸੰਗਿ ਸਮਾਈਐ ॥ ਤਹ ਦੂਖ ਨ ਭੂਖ ਨ ਰੋਗੁ ਬਿਆਪੈ ਚਰਨ ਕਮਲ ਲਿਵ ਲਾਈਐ ॥ ਤਹ ਜਨਮ ਨ ਮਰਣੁ ਨ ਆਵਣ ਜਾਣਾ ਨਿਹਚਲੁ ਸਰਣੀ ਪਾਈਐ ॥ ਪ੍ਰੇਮ ਬਿਛੋਹੁ ਨ ਮੋਹੁ ਬਿਆਪੈ ਨਾਨਕ ਹਰਿ ਏਕੁ ਧਿਆਈਐ ॥੩॥ ਦ੍ਰਿਸਟਿ ਧਾਰਿ ਮਨੁ ਬੇਧਿਆ ਪਿਆਰੇ ਰਤੜੇ ਸਹਜਿ ਸੁਭਾਏ ॥ ਸੇਜ ਸੁਹਾਵੀ ਸੰਗਿ ਮਿਲਿ ਪ੍ਰੀਤਮ ਅਨਦ ਮੰਗਲ ਗੁਣ ਗਾਏ ॥ ਸਖੀ ਸਹੇਲੀ ਰਾਮ ਰੰਗਿ ਰਾਤੀ ਮਨ ਤਨ ਇਛ ਪੁਜਾਏ ॥ ਨਾਨਕ ਅਚਰਜੁ ਅਚਰਜ ਸਿਉ ਮਿਲਿਆ ਕਹਣਾ ਕਛੂ ਨ ਜਾਏ ॥੪॥੨॥੫॥

Text: Gurmukhi with English translation (Kulbir S Thind; English by Dr. Sant Singh Khalsa).