Sri Guru Granth Sahib › Raag Bilaval

Ang 809

Ang 808–809Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ ॥ ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ ॥੧॥ ਪ੍ਰਭੁ ਪਾਇਆ ਸੁਖਦਾਈਆ ਮਿਲਿਆ ਸੁਖ ਭਾਇ ॥ ਸਹਜਿ ਸਮਾਨਾ ਭੀਤਰੇ ਛੋਡਿਆ ਨਹ ਜਾਇ ॥੧॥ ਰਹਾਉ ॥ ਜਰਾ ਮਰਾ ਨਹ ਵਿਆਪਈ ਫਿਰਿ ਦੂਖੁ ਨ ਪਾਇਆ ॥ ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥੨॥ ਸੋ ਜਾਨੈ ਜਿਨਿ ਚਾਖਿਆ ਹਰਿ ਨਾਮੁ ਅਮੋਲਾ ॥ ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ ॥੩॥ ਸਫਲ ਦਰਸੁ ਤੇਰਾ ਪਾਰਬ੍ਰਹਮ ਗੁਣ ਨਿਧਿ ਤੇਰੀ ਬਾਣੀ ॥ ਪਾਵਉ ਧੂਰਿ ਤੇਰੇ ਦਾਸ ਕੀ ਨਾਨਕ ਕੁਰਬਾਣੀ ॥੪॥੩॥੩੩॥

Ang 809Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਰਾਖਹੁ ਅਪਨੀ ਸਰਣਿ ਪ੍ਰਭ ਮੋਹਿ ਕਿਰਪਾ ਧਾਰੇ ॥ ਸੇਵਾ ਕਛੂ ਨ ਜਾਨਊ ਨੀਚੁ ਮੂਰਖਾਰੇ ॥੧॥ ਮਾਨੁ ਕਰਉ ਤੁਧੁ ਊਪਰੇ ਮੇਰੇ ਪ੍ਰੀਤਮ ਪਿਆਰੇ ॥ ਹਮ ਅਪਰਾਧੀ ਸਦ ਭੂਲਤੇ ਤੁਮ੍ਹ ਬਖਸਨਹਾਰੇ ॥੧॥ ਰਹਾਉ ॥ ਹਮ ਅਵਗਨ ਕਰਹ ਅਸੰਖ ਨੀਤਿ ਤੁਮ੍ਹ ਨਿਰਗੁਨ ਦਾਤਾਰੇ ॥ ਦਾਸੀ ਸੰਗਤਿ ਪ੍ਰਭੂ ਤਿਆਗਿ ਏ ਕਰਮ ਹਮਾਰੇ ॥੨॥ ਤੁਮ੍ਹ ਦੇਵਹੁ ਸਭੁ ਕਿਛੁ ਦਇਆ ਧਾਰਿ ਹਮ ਅਕਿਰਤਘਨਾਰੇ ॥ ਲਾਗਿ ਪਰੇ ਤੇਰੇ ਦਾਨ ਸਿਉ ਨਹ ਚਿਤਿ ਖਸਮਾਰੇ ॥੩॥ ਤੁਝ ਤੇ ਬਾਹਰਿ ਕਿਛੁ ਨਹੀ ਭਵ ਕਾਟਨਹਾਰੇ ॥ ਕਹੁ ਨਾਨਕ ਸਰਣਿ ਦਇਆਲ ਗੁਰ ਲੇਹੁ ਮੁਗਧ ਉਧਾਰੇ ॥੪॥੪॥੩੪॥

Ang 809Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਦੋਸੁ ਨ ਕਾਹੂ ਦੀਜੀਐ ਪ੍ਰਭੁ ਅਪਨਾ ਧਿਆਈਐ ॥ ਜਿਤੁ ਸੇਵਿਐ ਸੁਖੁ ਹੋਇ ਘਨਾ ਮਨ ਸੋਈ ਗਾਈਐ ॥੧॥ ਕਹੀਐ ਕਾਇ ਪਿਆਰੇ ਤੁਝੁ ਬਿਨਾ ॥ ਤੁਮ੍ਹ ਦਇਆਲ ਸੁਆਮੀ ਸਭ ਅਵਗਨ ਹਮਾ ॥੧॥ ਰਹਾਉ ॥ ਜਿਉ ਤੁਮ੍ਹ ਰਾਖਹੁ ਤਿਉ ਰਹਾ ਅਵਰੁ ਨਹੀ ਚਾਰਾ ॥ ਨੀਧਰਿਆ ਧਰ ਤੇਰੀਆ ਇਕ ਨਾਮ ਅਧਾਰਾ ॥੨॥ ਜੋ ਤੁਮ੍ਹ ਕਰਹੁ ਸੋਈ ਭਲਾ ਮਨਿ ਲੇਤਾ ਮੁਕਤਾ ॥ ਸਗਲ ਸਮਗ੍ਰੀ ਤੇਰੀਆ ਸਭ ਤੇਰੀ ਜੁਗਤਾ ॥੩॥ ਚਰਨ ਪਖਾਰਉ ਕਰਿ ਸੇਵਾ ਜੇ ਠਾਕੁਰ ਭਾਵੈ ॥ ਹੋਹੁ ਕ੍ਰਿਪਾਲ ਦਇਆਲ ਪ੍ਰਭ ਨਾਨਕੁ ਗੁਣ ਗਾਵੈ ॥੪॥੫॥੩੫॥

Ang 809Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥ ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥ ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥ ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥ ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥੩॥ ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥ ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥੪॥੬॥੩੬॥

Ang 809–810Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ���ਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥

Text: Gurmukhi with English translation (Kulbir S Thind; English by Dr. Sant Singh Khalsa).