Sri Guru Granth Sahib › Sri Raag

Ang 80

Ang 79–80Sri Raag · ਸਿਰੀਰਾਗੁ › SIREE RAAG, FIRST MEHL, PEHRAY, FIRST HOUSE

SIREE RAAG, FIFTH MEHL, CHHANT

Guru Arjan Dev · chhant · part 2 of 2

ਮਨ ਪਿਆਰਿਆ ਜੀਉ ਮਿਤ੍ਰਾ ਹਰਿ ਲਦੇ ਖੇਪ ਸਵਲੀ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਦਰੁ ਨਿਹਚਲੁ ਮਲੀ ॥ ਹਰਿ ਦਰੁ ਸੇਵੇ ਅਲਖ ਅਭੇਵੇ ਨਿਹਚਲੁ ਆਸਣੁ ਪਾਇਆ ॥ ਤਹ ਜਨਮ ਨ ਮਰਣੁ ਨ ਆਵਣ ਜਾਣਾ ਸੰਸਾ ਦੂਖੁ ਮਿਟਾਇਆ ॥ ਚਿਤ੍ਰ ਗੁਪਤ ਕਾ ਕਾਗਦੁ ਫਾਰਿਆ ਜਮਦੂਤਾ ਕਛੂ ਨ ਚਲੀ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਹਰਿ ਲਦੇ ਖੇਪ ਸਵਲੀ ॥੩॥ ਮਨ ਪਿਆਰਿਆ ਜੀਉ ਮਿਤ੍ਰਾ ਕਰਿ ਸੰਤਾ ਸੰਗਿ ਨਿਵਾਸੋ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਨਾਮੁ ਜਪਤ ਪਰਗਾਸੋ ॥ ਸਿਮਰਿ ਸੁਆਮੀ ਸੁਖਹ ਗਾਮੀ ਇਛ ਸਗਲੀ ਪੁੰਨੀਆ ॥ ਪੁਰਬੇ ਕਮਾਏ ਸ੍ਰੀਰੰਗ ਪਾਏ ਹਰਿ ਮਿਲੇ ਚਿਰੀ ਵਿਛੁੰਨਿਆ ॥ ਅੰਤਰਿ ਬਾਹਰਿ ਸਰਬਤਿ ਰਵਿਆ ਮਨਿ ਉਪਜਿਆ ਬਿਸੁਆਸੋ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਕਰਿ ਸੰਤਾ ਸੰਗਿ ਨਿਵਾਸੋ ॥੪॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਪ੍ਰੇਮ ਭਗਤਿ ਮਨੁ ਲੀਨਾ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਜਲ ਮਿਲਿ ਜੀਵੇ ਮੀਨਾ ॥ ਹਰਿ ਪੀ ਆਘਾਨੇ ਅੰਮ੍ਰਿਤ ਬਾਨੇ ਸ੍ਰਬ ਸੁਖਾ ਮਨ ਵੁਠੇ ॥ ਸ੍ਰੀਧਰ ਪਾਏ ਮੰਗਲ ਗਾਏ ਇਛ ਪੁੰਨੀ ਸਤਿਗੁਰ ਤੁਠੇ ॥ ਲੜਿ ਲੀਨੇ ਲਾਏ ਨਉ ਨਿਧਿ ਪਾਏ ਨਾਉ ਸਰਬਸੁ ਠਾਕੁਰਿ ਦੀਨਾ ॥ ਨਾਨਕ ਸਿਖ ਸੰਤ ਸਮਝਾਈ ਹਰਿ ਪ੍ਰੇਮ ਭਗਤਿ ਮਨੁ ਲੀਨਾ ॥੫॥੧॥੨॥

Ang 80Sri Raag · ਸਿਰੀਰਾਗੁ › CHHANTS OF SIREE RAAG, FIFTH MEHL

CHHANTS OF SIREE RAAG, FIFTH MEHL: DAKHANAA

Guru Arjan Dev · salok

ਸਿਰੀਰਾਗ ਕੇ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਡਖਣਾ ॥ ਹਠ ਮਝਾਹੂ ਮਾ ਪਿਰੀ ਪਸੇ ਕਿਉ ਦੀਦਾਰ ॥ ਸੰਤ ਸਰਣਾਈ ਲਭਣੇ ਨਾਨਕ ਪ੍ਰਾਣ ਅਧਾਰ ॥੧॥

Ang 80Sri Raag · ਸਿਰੀਰਾਗੁ › CHHANTS OF SIREE RAAG, FIFTH MEHL

CHHANT

Guru Arjan Dev · chhant

ਛੰਤੁ ॥ ਚਰਨ ਕਮਲ ਸਿਉ ਪ੍ਰੀਤਿ ਰੀਤਿ ਸੰਤਨ ਮਨਿ ਆਵਏ ਜੀਉ ॥ ਦੁਤੀਆ ਭਾਉ ਬਿਪਰੀਤਿ ਅਨੀਤਿ ਦਾਸਾ ਨਹ ਭਾਵਏ ਜੀਉ ॥ ਦਾਸਾ ਨਹ ਭਾਵਏ ਬਿਨੁ ਦਰਸਾਵਏ ਇਕ ਖਿਨੁ ਧੀਰਜੁ ਕਿਉ ਕਰੈ ॥ ਨਾਮ ਬਿਹੂਨਾ ਤਨੁ ਮਨੁ ਹੀਨਾ ਜਲ ਬਿਨੁ ਮਛੁਲੀ ਜਿਉ ਮਰੈ ॥ ਮਿਲੁ ਮੇਰੇ ਪਿਆਰੇ ਪ੍ਰਾਨ ਅਧਾਰੇ ਗੁਣ ਸਾਧਸੰਗਿ ਮਿਲਿ ਗਾਵਏ ॥ ਨਾਨਕ ਕੇ ਸੁਆਮੀ ਧਾਰਿ ਅਨੁਗ੍ਰਹੁ ਮਨਿ ਤਨਿ ਅੰਕਿ ਸਮਾਵਏ ॥੧॥

Ang 80Sri Raag · ਸਿਰੀਰਾਗੁ › CHHANTS OF SIREE RAAG, FIFTH MEHL

DAKHANAA

Guru Arjan Dev · salok

ਡਖਣਾ ॥ ਸੋਹੰਦੜੋ ਹਭ ਠਾਇ ਕੋਇ ਨ ਦਿਸੈ ਡੂਜੜੋ ॥ ਖੁਲ੍ਹੜੇ ਕਪਾਟ ਨਾਨਕ ਸਤਿਗੁਰ ਭੇਟਤੇ ॥੧॥

Ang 80Sri Raag · ਸਿਰੀਰਾਗੁ › CHHANTS OF SIREE RAAG, FIFTH MEHL

CHHANT

Guru Arjan Dev · chhant

ਛੰਤੁ ॥ ਤੇਰੇ ਬਚਨ ਅਨੂਪ ਅਪਾਰ ਸੰਤਨ ਆਧਾਰ ਬਾਣੀ ਬੀਚਾਰੀਐ ਜੀਉ ॥ ਸਿਮਰਤ ਸਾਸ ਗਿਰਾਸ ਪੂਰਨ ਬਿਸੁਆਸ ਕਿਉ ਮਨਹੁ ਬਿਸਾਰੀਐ ਜੀਉ ॥ ਕਿਉ ਮਨਹੁ ਬੇਸਾਰੀਐ ਨਿਮਖ ਨਹੀ ਟਾਰੀਐ ਗੁਣਵੰਤ ਪ੍ਰਾਨ ਹਮਾਰੇ ॥ ਮਨ ਬਾਂਛਤ ਫਲ ਦੇਤ ਹੈ ਸੁਆਮੀ ਜੀਅ ਕੀ ਬਿਰਥਾ ਸਾਰੇ ॥ ਅਨਾਥ ਕੇ ਨਾਥੇ ਸ੍ਰਬ ਕੈ ਸਾਥੇ ਜਪਿ ਜੂਐ ਜਨਮੁ ਨ ਹਾਰੀਐ ॥ ਨਾਨਕ ਕੀ ਬੇਨੰਤੀ ਪ੍ਰਭ ਪਹਿ ਕ੍ਰਿਪਾ ਕਰਿ ਭਵਜਲੁ ਤਾਰੀਐ ॥੨॥

Ang 80Sri Raag · ਸਿਰੀਰਾਗੁ › CHHANTS OF SIREE RAAG, FIFTH MEHL

DAKHANAA

Guru Arjan Dev · salok

ਡਖਣਾ ॥ ਧੂੜੀ ਮਜਨੁ ਸਾਧ ਖੇ ਸਾਈ ਥੀਏ ਕ੍ਰਿਪਾਲ ॥ ਲਧੇ ਹਭੇ ਥੋਕੜੇ ਨਾਨਕ ਹਰਿ ਧਨੁ ਮਾਲ ॥੧॥

Ang 80–81Sri Raag · ਸਿਰੀਰਾਗੁ › CHHANTS OF SIREE RAAG, FIFTH MEHL

CHHANT

Guru Arjan Dev · chhant

ਛੰਤੁ ॥ ਸੁੰਦਰ ਸੁਆਮੀ ਧਾਮ ਭਗਤਹ ਬਿਸ੍ਰਾਮ ਆਸਾ ਲਗਿ ਜੀਵਤੇ ਜੀਉ ॥ ਮਨਿ ਤਨੇ ਗਲਤਾਨ ਸਿਮਰਤ ਪ੍ਰਭ ਨਾਮ ਹਰਿ ਅੰਮ੍ਰਿਤੁ ਪੀਵਤੇ ਜੀਉ ॥ ਅੰਮ੍ਰਿਤੁ ਹਰਿ ਪੀਵਤੇ ਸਦਾ ਥਿਰੁ ਥੀਵਤੇ ਬਿਖੈ ਬਨੁ ਫੀਕਾ ਜਾਨਿਆ ॥ ਭਏ ਕਿਰਪਾਲ ਗੋਪਾਲ ਪ੍ਰਭ ਮੇਰੇ ਸਾਧਸੰਗਤਿ ਨਿਧਿ ਮਾਨਿਆ ॥ ਸਰਬਸੋ ਸੂਖ ਆਨੰਦ ਘਨ ਪਿਆਰੇ ਹਰਿ ਰਤਨੁ ਮਨ ਅੰਤਰਿ ਸੀਵਤੇ ॥ ਇਕੁ ਤਿਲੁ ਨਹੀ ਵਿਸਰੈ ਪ੍ਰਾਨ ਆਧਾਰਾ ਜਪਿ ਜਪਿ ਨਾਨਕ ਜੀਵਤੇ ॥੩॥

Text: Gurmukhi with English translation (Kulbir S Thind; English by Dr. Sant Singh Khalsa).