Sri Guru Granth Sahib › Raag Bilaval

Ang 814

Ang 813–814Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ ॥ ਸਾਧਸੰਗਤਿ ਕੈ ਸੰਗਿ ਵਸੈ ਵਡਭਾਗੀ ਪਾਏ ॥੧॥ ਸੁਣਿ ਸੁਣਿ ਜੀਵੈ ਦਾਸੁ ਤੁਮ੍ਹ ਬਾਣੀ ਜਨ ਆਖੀ ॥ ਪ੍ਰਗਟ ਭਈ ਸਭ ਲੋਅ ਮਹਿ ਸੇਵਕ ਕੀ ਰਾਖੀ ॥੧॥ ਰਹਾਉ ॥ ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ ॥ ਅੰਮ੍ਰਿਤ ਨਾਮੁ ਜਲੁ ਸੰਚਿਆ ਗੁਰ ਭਏ ਸਹਾਈ ॥੨॥ ਜਨਮ ਮਰਣ ਦੁਖ ਕਾਟਿਆ ਸੁਖ ਕਾ ਥਾਨੁ ਪਾਇਆ ॥ ਕਾਟੀ ਸਿਲਕ ਭ੍ਰਮ ਮੋਹ ਕੀ ਅਪਨੇ ਪ੍ਰਭ ਭਾਇਆ ॥੩॥ ਮਤ ਕੋਈ ਜਾਣਹੁ ਅਵਰੁ ਕਛੁ ਸਭ ਪ੍ਰਭ ਕੈ ਹਾਥਿ ॥ ਸਰਬ ਸੂਖ ਨਾਨਕ ਪਾਏ ਸੰਗਿ ਸੰਤਨ ਸਾਥਿ ॥੪॥੨੨॥੫੨॥

Ang 814Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥ ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ ਨਿਹਾਲ ॥੧॥ ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥ ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ ਜੋਗੁ ॥੧॥ ਰਹਾਉ ॥ ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ ॥ ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਨ ਜਾਪੈ ॥੨॥ ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥ ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ ॥੩॥ ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ ॥ ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥੪॥੨੩॥੫੩॥

Ang 814Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਭੈ ਤੇ ਉਪਜੈ ਭਗਤਿ ਪ੍ਰਭ ਅੰਤਰਿ ਹੋਇ ਸਾਂਤਿ ॥ ਨਾਮੁ ਜਪਤ ਗੋਵਿੰਦ ਕਾ ਬਿਨਸੈ ਭ੍ਰਮ ਭ੍ਰਾਂਤਿ ॥੧॥ ਗੁਰੁ ਪੂਰਾ ਜਿਸੁ ਭੇਟਿਆ ਤਾ ਕੈ ਸੁਖਿ ਪਰਵੇਸੁ ॥ ਮਨ ਕੀ ਮਤਿ ਤਿਆਗੀਐ ਸੁਣੀਐ ਉਪਦੇਸੁ ॥੧॥ ਰਹਾਉ ॥ ਸਿਮਰਤ ਸਿਮਰਤ ਸਿਮਰੀਐ ਸੋ ਪੁਰਖੁ ਦਾਤਾਰੁ ॥ ਮਨ ਤੇ ਕਬਹੁ ਨ ਵੀਸਰੈ ਸੋ ਪੁਰਖੁ ਅਪਾਰੁ ॥੨॥ ਚਰਨ ਕਮਲ ਸਿਉ ਰੰਗੁ ਲਗਾ ਅਚਰਜ ਗੁਰਦੇਵ ॥ ਜਾ ਕਉ ਕਿਰਪਾ ਕਰਹੁ ਪ੍ਰਭ ਤਾ ਕਉ ਲਾਵਹੁ ਸੇਵ ॥੩॥ ਨਿਧਿ ਨਿਧਾਨ ਅੰਮ੍ਰਿਤੁ ਪੀਆ ਮਨਿ ਤਨਿ ਆਨੰਦ ॥ ਨਾਨਕ ਕਬਹੁ ਨ ਵੀਸਰੈ ਪ੍ਰਭ ਪਰਮਾਨੰਦ ॥੪॥੨੪॥੫੪॥

Ang 814–815Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਤ੍ਰਿਸਨ ਬੁਝੀ ਮਮਤਾ ਗਈ ਨਾਠੇ ਭੈ ਭਰਮਾ ॥ ਥਿਤਿ ਪਾਈ ਆਨਦੁ ਭਇਆ ਗੁਰਿ ਕੀਨੇ ਧਰਮਾ ॥੧॥ ਗੁਰੁ ਪੂਰਾ ਆਰਾਧਿਆ ਬਿਨਸੀ ਮੇਰੀ ਪੀਰ ॥ ਤਨੁ ਮਨੁ ਸਭੁ ਸੀਤਲੁ ਭਇਆ ਪਾਇਆ ਸੁਖੁ ਬੀਰ ॥੧॥ ਰਹਾਉ ॥ ਸੋਵਤ ਹਰਿ ਜਪਿ ਜਾਗਿਆ ਪੇਖਿਆ ਬਿਸਮਾਦੁ ॥ ਪੀ ਅੰਮ੍ਰਿਤੁ ਤ੍ਰਿਪਤਾਸਿਆ ਤਾ ਕਾ ਅਚਰਜ ਸੁਆਦੁ ॥੨॥ ਆਪਿ ਮੁਕਤੁ ਸੰਗੀ ਤਰੇ ਕੁਲ ਕੁਟੰਬ ਉਧਾਰੇ ॥ ਸਫਲ ਸੇਵਾ ਗੁਰਦੇਵ ਕੀ ਨਿਰਮਲ ਦਰਬਾਰੇ ॥੩॥ ਨੀਚੁ ਅਨਾਥੁ ਅਜਾਨੁ ਮੈ ਨਿਰਗੁਨੁ ਗੁਣਹੀਨੁ ॥ ਨਾਨਕ ਕਉ ਕਿਰਪਾ ਭਈ ਦਾਸੁ ਅਪਨਾ ਕੀਨੁ ॥੪॥੨੫॥੫੫॥

Text: Gurmukhi with English translation (Kulbir S Thind; English by Dr. Sant Singh Khalsa).