Sri Guru Granth Sahib › Raag Bilaval

Ang 815

Ang 814–815Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਤ੍ਰਿਸਨ ਬੁਝੀ ਮਮਤਾ ਗਈ ਨਾਠੇ ਭੈ ਭਰਮਾ ॥ ਥਿਤਿ ਪਾਈ ਆਨਦੁ ਭਇਆ ਗੁਰਿ ਕੀਨੇ ਧਰਮਾ ॥੧॥ ਗੁਰੁ ਪੂਰਾ ਆਰਾਧਿਆ ਬਿਨਸੀ ਮੇਰੀ ਪੀਰ ॥ ਤਨੁ ਮਨੁ ਸਭੁ ਸੀਤਲੁ ਭਇਆ ਪਾਇਆ ਸੁਖੁ ਬੀਰ ॥੧॥ ਰਹਾਉ ॥ ਸੋਵਤ ਹਰਿ ਜਪਿ ਜਾਗਿਆ ਪੇਖਿਆ ਬਿਸਮਾਦੁ ॥ ਪੀ ਅੰਮ੍ਰਿਤੁ ਤ੍ਰਿਪਤਾਸਿਆ ਤਾ ਕਾ ਅਚਰਜ ਸੁਆਦੁ ॥੨॥ ਆਪਿ ਮੁਕਤੁ ਸੰਗੀ ਤਰੇ ਕੁਲ ਕੁਟੰਬ ਉਧਾਰੇ ॥ ਸਫਲ ਸੇਵਾ ਗੁਰਦੇਵ ਕੀ ਨਿਰਮਲ ਦਰਬਾਰੇ ॥੩॥ ਨੀਚੁ ਅਨਾਥੁ ਅਜਾਨੁ ਮੈ ਨਿਰਗੁਨੁ ਗੁਣਹੀਨੁ ॥ ਨਾਨਕ ਕਉ ਕਿਰਪਾ ਭਈ ਦਾਸੁ ਅਪਨਾ ਕੀਨੁ ॥੪॥੨੫॥੫੫॥

Ang 815Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਹਰਿ ਭਗਤਾ ਕਾ ਆਸਰਾ ਅਨ ਨਾਹੀ ਠਾਉ ॥ ਤਾਣੁ ਦੀਬਾਣੁ ਪਰਵਾਰ ਧਨੁ ਪ੍ਰਭ ਤੇਰਾ ਨਾਉ ॥੧॥ ਕਰਿ ਕਿਰਪਾ ਪ੍ਰਭਿ ਆਪਣੀ ਅਪਨੇ ਦਾਸ ਰਖਿ ਲੀਏ ॥ ਨਿੰਦਕ ਨਿੰਦਾ ਕਰਿ ਪਚੇ ਜਮਕਾਲਿ ਗ੍ਰਸੀਏ ॥੧॥ ਰਹਾਉ ॥ ਸੰਤਾ ਏਕੁ ਧਿਆਵਨਾ ਦੂਸਰ ਕੋ ਨਾਹਿ ॥ ਏਕਸੁ ਆਗੈ ਬੇਨਤੀ ਰਵਿਆ ਸ੍ਰਬ ਥਾਇ ॥੨॥ ਕਥਾ ਪੁਰਾਤਨ ਇਉ ਸੁਣੀ ਭਗਤਨ ਕੀ ਬਾਨੀ ॥ ਸਗਲ ਦੁਸਟ ਖੰਡ ਖੰਡ ਕੀਏ ਜਨ ਲੀਏ ਮਾਨੀ ॥੩॥ ਸਤਿ ਬਚਨ ਨਾਨਕੁ ਕਹੈ ਪਰਗਟ ਸਭ ਮਾਹਿ ॥ ਪ੍ਰਭ ਕੇ ਸੇਵਕ ਸਰਣਿ ਪ੍ਰਭ ਤਿਨ ਕਉ ਭਉ ਨਾਹਿ ॥੪॥੨੬॥੫੬॥

Ang 815Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥

Ang 815Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਕਵਨੁ ਕਵਨੁ ਨਹੀ ਪਤਰਿਆ ਤੁਮ੍ਹਰੀ ਪਰਤੀਤਿ ॥ ਮਹਾ ਮੋਹਨੀ ਮੋਹਿਆ ਨਰਕ ਕੀ ਰੀਤਿ ॥੧॥ ਮਨ ਖੁਟਹਰ ਤੇਰਾ ਨਹੀ ਬਿਸਾਸੁ ਤੂ ਮਹਾ ਉਦਮਾਦਾ ॥ ਖਰ ਕਾ ਪੈਖਰੁ ਤਉ ਛੁਟੈ ਜਉ ਊਪਰਿ ਲਾਦਾ ॥੧॥ ਰਹਾਉ ॥ ਜਪ ਤਪ ਸੰਜਮ ਤੁਮ੍ਹ ਖੰਡੇ ਜਮ ਕੇ ਦੁਖ ਡਾਂਡ ॥ ਸਿਮਰਹਿ ਨਾਹੀ ਜੋਨਿ ਦੁਖ ਨਿਰਲਜੇ ਭਾਂਡ ॥੨॥ ਹਰਿ ਸੰਗਿ ਸਹਾਈ ਮਹਾ ਮੀਤੁ ਤਿਸ ਸਿਉ ਤੇਰਾ ਭੇਦੁ ॥ ਬੀਧਾ ਪੰਚ ਬਟਵਾਰਈ ਉਪਜਿਓ ਮਹਾ ਖੇਦੁ ॥੩॥ ਨਾਨਕ ਤਿਨ ਸੰਤਨ ਸਰਣਾਗਤੀ ਜਿਨ ਮਨੁ ਵਸਿ ਕੀਨਾ ॥ ਤਨੁ ਧਨੁ ਸਰਬਸੁ ਆਪਣਾ ਪ੍ਰਭਿ ਜਨ ਕਉ ਦੀਨ੍ਹਾ ॥੪॥੨੮॥੫੮॥

Ang 815–816Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥ ਜਪਿ ਜਪਿ ਨਾਮੁ ਗੋਬਿੰਦ ਕਾ ਪੂਰਨ ਬੀਚਾਰੁ ॥੧॥ ਚਰਨ ਕਮਲ ਗੁਰ ਕੇ ਜਪਤ ਹਰਿ ਜਪਿ ਹਉ ਜੀਵਾ ॥ ਪਾਰਬ੍ਰਹਮੁ ਆਰਾਧਤੇ ਮੁਖਿ ਅੰਮ੍ਰਿਤੁ ਪੀਵਾ ॥੧॥ ਰਹਾਉ ॥ ਜੀਅ ਜੰਤ ਸਭਿ ਸੁਖਿ ਬਸੇ ਸਭ ਕੈ ਮਨਿ ਲੋਚ ॥ ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੋਚ ॥੨॥ ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥ ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਜ ਬਿਸ੍ਰਾਮੁ ॥੩॥ ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥ ॥ ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥ ॥੪॥੨੯॥੫੯॥

Text: Gurmukhi with English translation (Kulbir S Thind; English by Dr. Sant Singh Khalsa).