Sri Guru Granth Sahib › Raag Bilaval

Ang 816

Ang 815–816Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥ ਜਪਿ ਜਪਿ ਨਾਮੁ ਗੋਬਿੰਦ ਕਾ ਪੂਰਨ ਬੀਚਾਰੁ ॥੧॥ ਚਰਨ ਕਮਲ ਗੁਰ ਕੇ ਜਪਤ ਹਰਿ ਜਪਿ ਹਉ ਜੀਵਾ ॥ ਪਾਰਬ੍ਰਹਮੁ ਆਰਾਧਤੇ ਮੁਖਿ ਅੰਮ੍ਰਿਤੁ ਪੀਵਾ ॥੧॥ ਰਹਾਉ ॥ ਜੀਅ ਜੰਤ ਸਭਿ ਸੁਖਿ ਬਸੇ ਸਭ ਕੈ ਮਨਿ ਲੋਚ ॥ ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੋਚ ॥੨॥ ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥ ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਜ ਬਿਸ੍ਰਾਮੁ ॥੩॥ ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥ ॥ ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥ ॥੪॥੨੯॥੫੯॥

Ang 816Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਜਿਨਿ ਤੂ ਬੰਧਿ ਕਰਿ ਛੋਡਿਆ ਫੁਨਿ ਸੁਖ ਮਹਿ ਪਾਇਆ ॥ ਸਦਾ ਸਿਮਰਿ ਚਰਣਾਰਬਿੰਦ ਸੀਤਲ ਹੋਤਾਇਆ ॥੧॥ ਜੀਵਤਿਆ ਅਥਵਾ ਮੁਇਆ ਕਿਛੁ ਕਾਮਿ ਨ ਆਵੈ ॥ ਜਿਨਿ ਏਹੁ ਰਚਨੁ ਰਚਾਇਆ ਕੋਊ ਤਿਸ ਸਿਉ ਰੰਗੁ ਲਾਵੈ ॥੧॥ ਰਹਾਉ ॥ ਰੇ ਪ੍ਰਾਣੀ ਉਸਨ ਸੀਤ ਕਰਤਾ ਕਰੈ ਘਾਮ ਤੇ ਕਾਢੈ ॥ ਕੀਰੀ ਤੇ ਹਸਤੀ ਕਰੈ ਟੂਟਾ ਲੇ ਗਾਢੈ ॥੨॥ ਅੰਡਜ ਜੇਰਜ ਸੇਤਜ ਉਤਭੁਜਾ ਪ੍ਰਭ ਕੀ ਇਹ ਕਿਰਤਿ ॥ ਕਿਰਤ ਕਮਾਵਨ ਸਰਬ ਫਲ ਰਵੀਐ ਹਰਿ ਨਿਰਤਿ ॥੩॥ ਹਮ ਤੇ ਕਛੂ ਨ ਹੋਵਨਾ ਸਰਣਿ ਪ੍ਰਭ ਸਾਧ ॥ ਮੋਹ ਮਗਨ ਕੂਪ ਅੰਧ ਤੇ ਨਾਨਕ ਗੁਰ ਕਾਢ ॥੪॥੩੦॥੬੦॥

Ang 816Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਖੋਜਤ ਖੋਜਤ ਮੈ ਫਿਰਾ ਖੋਜਉ ਬਨ ਥਾਨ ॥ ਅਛਲ ਅਛੇਦ ਅਭੇਦ ਪ੍ਰਭ ਐਸੇ ਭਗਵਾਨ ॥੧॥ ਕਬ ਦੇਖਉ ਪ੍ਰਭੁ ਆਪਨਾ ਆਤਮ ਕੈ ਰੰਗਿ ॥ ਜਾਗਨ ਤੇ ਸੁਪਨਾ ਭਲਾ ਬਸੀਐ ਪ੍ਰਭ ਸੰਗਿ ॥੧॥ ਰਹਾਉ ॥ ਬਰਨ ਆਸ੍ਰਮ ਸਾਸਤ੍ਰ ਸੁਨਉ ਦਰਸਨ ਕੀ ਪਿਆਸ ॥ ਰੂਪੁ ਨ ਰੇਖ ਨ ਪੰਚ ਤਤ ਠਾਕੁਰ ਅਬਿਨਾਸ ॥੨॥ ਓਹੁ ਸਰੂਪੁ ਸੰਤਨ ਕਹਹਿ ਵਿਰਲੇ ਜੋਗੀਸੁਰ ॥ ਕਰਿ ਕਿਰਪਾ ਜਾ ਕਉ ਮਿਲੇ ਧਨਿ ਧਨਿ ਤੇ ਈਸੁਰ ॥੩॥ ਸੋ ਅੰਤਰਿ ਸੋ ਬਾਹਰੇ ਬਿਨਸੇ ਤਹ ਭਰਮਾ ॥ ਨਾਨਕ ਤਿਸੁ ਪ੍ਰਭੁ ਭੇਟਿਆ ਜਾ ਕੇ ਪੂਰਨ ਕਰਮਾ ॥੪॥੩੧॥੬੧॥

Ang 816Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਜੀਅ ਜੰਤ ਸੁਪ੍ਰਸੰਨ ਭਏ ਦੇਖਿ ਪ੍ਰਭ ਪਰਤਾਪ ॥ ਕਰਜੁ ਉਤਾਰਿਆ ਸਤਿਗੁਰੂ ਕਰਿ ਆਹਰੁ ਆਪ ॥੧॥ ਖਾਤ ਖਰਚਤ ਨਿਬਹਤ ਰਹੈ ਗੁਰ ਸਬਦੁ ਅਖੂਟ ॥ ਪੂਰਨ ਭਈ ਸਮਗਰੀ ਕਬਹੂ ਨਹੀ ਤੂਟ ॥੧॥ ਰਹਾਉ ॥ ਸਾਧਸੰਗਿ ਆਰਾਧਨਾ ਹਰਿ ਨਿਧਿ ਆਪਾਰ ॥ ਧਰਮ ਅਰਥ ਅਰੁ ਕਾਮ ਮੋਖ ਦੇਤੇ ਨਹੀ ਬਾਰ ॥੨॥ ਭਗਤ ਅਰਾਧਹਿ ਏਕ ਰੰਗਿ ਗੋਬਿੰਦ ਗੁਪਾਲ ॥ ਰਾਮ ਨਾਮ ਧਨੁ ਸੰਚਿਆ ਜਾ ਕਾ ਨਹੀ ਸੁਮਾਰੁ ॥੩॥ ਸਰਨਿ ਪਰੇ ਪ੍ਰਭ ਤੇਰੀਆ ਪ੍ਰਭ ਕੀ ਵਡਿਆਈ ॥ ਨਾਨਕ ਅੰਤੁ ਨ ਪਾਈਐ ਬੇਅੰਤ ਗੁਸਾਈ ॥੪॥੩੨॥੬੨॥

Ang 816–817Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥ ਕਰਤਾਰ ਪੁਰਿ ਕਰਤਾ ਵਸੈ ਸੰਤਨ ਕੈ ਪਾਸਿ ॥੧॥ ਰਹਾਉ ॥ ਬਿਘਨੁ ਨ ਕੋਊ ਲਾਗਤਾ ਗੁਰ ਪਹਿ ਅਰਦਾਸਿ ॥ ਰਖਵਾਲਾ ਗੋਬਿੰਦ ਰਾਇ ਭਗਤਨ ਕੀ ਰਾਸਿ ॥੧॥ ਤੋਟਿ ਨ ਆਵੈ ਕਦੇ ਮੂਲਿ ਪੂਰਨ ਭੰਡਾਰ ॥ ਚਰਨ ਕਮਲ ਮਨਿ ਤਨਿ ਬਸੇ ਪ੍ਰਭ ਅਗਮ ਅਪਾਰ ॥੨॥ ਬਸਤ ਕਮਾਵਤ ਸਭਿ ਸੁਖੀ ਕਿਛੁ ਊਨ ਨ ਦੀਸੈ ॥ ਸੰਤ ਪ੍ਰਸਾਦਿ ਭੇਟੇ ਪ੍ਰਭੂ ਪੂਰਨ ਜਗਦੀਸੈ ॥੩॥ ਜੈ ਜੈ ਕਾਰੁ ਸਭੈ ਕਰਹਿ ਸਚੁ ਥਾਨੁ ਸੁਹਾਇਆ ॥ ਜਪਿ ਨਾਨਕ ਨਾਮੁ ਨਿਧਾਨ ਸੁਖ ਪੂਰਾ ਗੁਰੁ ਪਾਇਆ ॥੪॥੩੩॥੬੩॥

Text: Gurmukhi with English translation (Kulbir S Thind; English by Dr. Sant Singh Khalsa).