Sri Guru Granth Sahib › Raag Bilaval

Ang 817

Ang 816–817Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥ ਕਰਤਾਰ ਪੁਰਿ ਕਰਤਾ ਵਸੈ ਸੰਤਨ ਕੈ ਪਾਸਿ ॥੧॥ ਰਹਾਉ ॥ ਬਿਘਨੁ ਨ ਕੋਊ ਲਾਗਤਾ ਗੁਰ ਪਹਿ ਅਰਦਾਸਿ ॥ ਰਖਵਾਲਾ ਗੋਬਿੰਦ ਰਾਇ ਭਗਤਨ ਕੀ ਰਾਸਿ ॥੧॥ ਤੋਟਿ ਨ ਆਵੈ ਕਦੇ ਮੂਲਿ ਪੂਰਨ ਭੰਡਾਰ ॥ ਚਰਨ ਕਮਲ ਮਨਿ ਤਨਿ ਬਸੇ ਪ੍ਰਭ ਅਗਮ ਅਪਾਰ ॥੨॥ ਬਸਤ ਕਮਾਵਤ ਸਭਿ ਸੁਖੀ ਕਿਛੁ ਊਨ ਨ ਦੀਸੈ ॥ ਸੰਤ ਪ੍ਰਸਾਦਿ ਭੇਟੇ ਪ੍ਰਭੂ ਪੂਰਨ ਜਗਦੀਸੈ ॥੩॥ ਜੈ ਜੈ ਕਾਰੁ ਸਭੈ ਕਰਹਿ ਸਚੁ ਥਾਨੁ ਸੁਹਾਇਆ ॥ ਜਪਿ ਨਾਨਕ ਨਾਮੁ ਨਿਧਾਨ ਸੁਖ ਪੂਰਾ ਗੁਰੁ ਪਾਇਆ ॥੪॥੩੩॥੬੩॥

Ang 817Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਹਰਿ ਹਰਿ ਹਰਿ ਆਰਾਧੀਐ ਹੋਈਐ ਆਰੋਗ ॥ ਰਾਮਚੰਦ ਕੀ ਲਸਟਿਕਾ ਜਿਨਿ ਮਾਰਿਆ ਰੋਗੁ ॥੧॥ ਰਹਾਉ ॥ ਗੁਰੁ ਪੂਰਾ ਹਰਿ ਜਾਪੀਐ ਨਿਤ ਕੀਚੈ ਭੋਗੁ ॥ ਸਾਧਸੰਗਤਿ ਕੈ ਵਾਰਣੈ ਮਿਲਿਆ ਸੰਜੋਗੁ ॥੧॥ ਜਿਸੁ ਸਿਮਰਤ ਸੁਖੁ ਪਾਈਐ ਬਿਨਸੈ ਬਿਓਗੁ ॥ ਨਾਨਕ ਪ੍ਰਭ ਸਰਣਾਗਤੀ ਕਰਣ ਕਾਰਣ ਜੋਗੁ ॥੨॥੩੪॥੬੪॥

Ang 817Raag Bilaval · ਬਿਲਾਵਲੁ

RAAG BILAAVAL, FIFTH MEHL, DU-PADAS, FIFTH HOUSE

Guru Arjan Dev · shabad

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥

Ang 817Raag Bilaval · ਬਿਲਾਵਲੁ › RAAG BILAAVAL, FIFTH MEHL, DU-PADAS, FIFTH HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਕਰੁ ਧਰਿ ਮਸਤਕਿ ਥਾਪਿਆ ਨਾਮੁ ਦੀਨੋ ਦਾਨਿ ॥ ਸਫਲ ਸੇਵਾ ਪਾਰਬ੍ਰਹਮ ਕੀ ਤਾ ਕੀ ਨਹੀ ਹਾਨਿ ॥੧॥ ਆਪੇ ਹੀ ਪ੍ਰਭੁ ਰਾਖਤਾ ਭਗਤਨ ਕੀ ਆਨਿ ॥ ਜੋ ਜੋ ਚਿਤਵਹਿ ਸਾਧ ਜਨ ਸੋ ਲੇਤਾ ਮਾਨਿ ॥੧॥ ਰਹਾਉ ॥ ਸਰਣਿ ਪਰੇ ਚਰਣਾਰਬਿੰਦ ਜਨ ਪ੍ਰਭ ਕੇ ਪ੍ਰਾਨ ॥ ਸਹਜਿ ਸੁਭਾਇ ਨਾਨਕ ਮਿਲੇ ਜੋਤੀ ਜੋਤਿ ਸਮਾਨ ॥੨॥੨॥੬੬॥

Ang 817Raag Bilaval · ਬਿਲਾਵਲੁ › RAAG BILAAVAL, FIFTH MEHL, DU-PADAS, FIFTH HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਚਰਣ ਕਮਲ ਕਾ ਆਸਰਾ ਦੀਨੋ ਪ੍ਰਭਿ ਆਪਿ ॥ ਪ੍ਰਭ ਸਰਣਾਗਤਿ ਜਨ ਪਰੇ ਤਾ ਕਾ ਸਦ ਪਰਤਾਪੁ ॥੧॥ ਰਾਖਨਹਾਰ ਅਪਾਰ ਪ੍ਰਭ ਤਾ ਕੀ ਨਿਰਮਲ ਸੇਵ ॥ ਰਾਮ ਰਾਜ ਰਾਮਦਾਸ ਪੁਰਿ ਕੀਨ੍ਹੇ ਗੁਰਦੇਵ ॥੧॥ ਰਹਾਉ ॥ ਸਦਾ ਸਦਾ ਹਰਿ ਧਿਆਈਐ ਕਿਛੁ ਬਿਘਨੁ ਨ ਲਾਗੈ ॥ ਨਾਨਕ ਨਾਮੁ ਸਲਾਹੀਐ ਭਇ ਦੁਸਮਨ ਭਾਗੈ ॥੨॥੩॥੬੭॥

Ang 817–818Raag Bilaval · ਬਿਲਾਵਲੁ › RAAG BILAAVAL, FIFTH MEHL, DU-PADAS, FIFTH HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥ ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥ ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥ ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥੧॥ ਰਹਾਉ ॥ ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ ॥ ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥੨॥੪॥੬੮॥

Text: Gurmukhi with English translation (Kulbir S Thind; English by Dr. Sant Singh Khalsa).