Sri Guru Granth Sahib › Sri Raag

Ang 81

Ang 80–81Sri Raag · ਸਿਰੀਰਾਗੁ › CHHANTS OF SIREE RAAG, FIFTH MEHL

CHHANT

Guru Arjan Dev · chhant

ਛੰਤੁ ॥ ਸੁੰਦਰ ਸੁਆਮੀ ਧਾਮ ਭਗਤਹ ਬਿਸ੍ਰਾਮ ਆਸਾ ਲਗਿ ਜੀਵਤੇ ਜੀਉ ॥ ਮਨਿ ਤਨੇ ਗਲਤਾਨ ਸਿਮਰਤ ਪ੍ਰਭ ਨਾਮ ਹਰਿ ਅੰਮ੍ਰਿਤੁ ਪੀਵਤੇ ਜੀਉ ॥ ਅੰਮ੍ਰਿਤੁ ਹਰਿ ਪੀਵਤੇ ਸਦਾ ਥਿਰੁ ਥੀਵਤੇ ਬਿਖੈ ਬਨੁ ਫੀਕਾ ਜਾਨਿਆ ॥ ਭਏ ਕਿਰਪਾਲ ਗੋਪਾਲ ਪ੍ਰਭ ਮੇਰੇ ਸਾਧਸੰਗਤਿ ਨਿਧਿ ਮਾਨਿਆ ॥ ਸਰਬਸੋ ਸੂਖ ਆਨੰਦ ਘਨ ਪਿਆਰੇ ਹਰਿ ਰਤਨੁ ਮਨ ਅੰਤਰਿ ਸੀਵਤੇ ॥ ਇਕੁ ਤਿਲੁ ਨਹੀ ਵਿਸਰੈ ਪ੍ਰਾਨ ਆਧਾਰਾ ਜਪਿ ਜਪਿ ਨਾਨਕ ਜੀਵਤੇ ॥੩॥

Ang 81Sri Raag · ਸਿਰੀਰਾਗੁ › CHHANTS OF SIREE RAAG, FIFTH MEHL

DAKHANAA

Guru Arjan Dev · salok

ਡਖਣਾ ॥ ਜੋ ਤਉ ਕੀਨੇ ਆਪਣੇ ਤਿਨਾ ਕੂੰ ਮਿਲਿਓਹਿ ॥ ਆਪੇ ਹੀ ਆਪਿ ਮੋਹਿਓਹੁ ਜਸੁ ਨਾਨਕ ਆਪਿ ਸੁਣਿਓਹਿ ॥੧॥

Ang 81Sri Raag · ਸਿਰੀਰਾਗੁ › CHHANTS OF SIREE RAAG, FIFTH MEHL

CHHANT

Guru Arjan Dev · chhant

ਛੰਤੁ ॥ ਪ੍ਰੇਮ ਠਗਉਰੀ ਪਾਇ ਰੀਝਾਇ ਗੋਬਿੰਦ ਮਨੁ ਮੋਹਿਆ ਜੀਉ ॥ ਸੰਤਨ ਕੈ ਪਰਸਾਦਿ ਅਗਾਧਿ ਕੰਠੇ ਲਗਿ ਸੋਹਿਆ ਜੀਉ ॥ ਹਰਿ ਕੰਠਿ ਲਗਿ ਸੋਹਿਆ ਦੋਖ ਸਭਿ ਜੋਹਿਆ ਭਗਤਿ ਲਖ੍ਯਣ ਕਰਿ ਵਸਿ ਭਏ ॥ ਮਨਿ ਸਰਬ ਸੁਖ ਵੁਠੇ ਗੋਵਿਦ ਤੁਠੇ ਜਨਮ ਮਰਣਾ ਸਭਿ ਮਿਟਿ ਗਏ ॥ ਸਖੀ ਮੰਗਲੋ ਗਾਇਆ ਇਛ ਪੁਜਾਇਆ ਬਹੁੜਿ ਨ ਮਾਇਆ ਹੋਹਿਆ ॥ ਕਰੁ ਗਹਿ ਲੀਨੇ ਨਾਨਕ ਪ੍ਰਭ ਪਿਆਰੇ ਸੰਸਾਰੁ ਸਾਗਰੁ ਨਹੀ ਪੋਹਿਆ ॥੪॥

Ang 81Sri Raag · ਸਿਰੀਰਾਗੁ › CHHANTS OF SIREE RAAG, FIFTH MEHL

DAKHANAA

Guru Arjan Dev · salok

ਡਖਣਾ ॥ ਸਾਈ ਨਾਮੁ ਅਮੋਲੁ ਕੀਮ ਨ ਕੋਈ ਜਾਣਦੋ ॥ ਜਿਨਾ ਭਾਗ ਮਥਾਹਿ ਸੇ ਨਾਨਕ ਹਰਿ ਰੰਗੁ ਮਾਣਦੋ ॥੧॥

Ang 81Sri Raag · ਸਿਰੀਰਾਗੁ › CHHANTS OF SIREE RAAG, FIFTH MEHL

CHHANT

Guru Arjan Dev · chhant

ਛੰਤੁ ॥ ਕਹਤੇ ਪਵਿਤ੍ਰ ਸੁਣਤੇ ਸਭਿ ਧੰਨੁ ਲਿਖਤੀਂ ਕੁਲੁ ਤਾਰਿਆ ਜੀਉ ॥ ਜਿਨ ਕਉ ਸਾਧੂ ਸੰਗੁ ਨਾਮ ਹਰਿ ਰੰਗੁ ਤਿਨੀ ਬ੍ਰਹਮੁ ਬੀਚਾਰਿਆ ਜੀਉ ॥ ਬ੍ਰਹਮੁ ਬੀਚਾਰਿਆ ਜਨਮੁ ਸਵਾਰਿਆ ਪੂਰਨ ਕਿਰਪਾ ਪ੍ਰਭਿ ਕਰੀ ॥ ਕਰੁ ਗਹਿ ਲੀਨੇ ਹਰਿ ਜਸੋ ਦੀਨੇ ਜੋਨਿ ਨਾ ਧਾਵੈ ਨਹ ਮਰੀ ॥ ਸਤਿਗੁਰ ਦਇਆਲ ਕਿਰਪਾਲ ਭੇਟਤ ਹਰੇ ਕਾਮੁ ਕ੍ਰੋਧੁ ਲੋਭੁ ਮਾਰਿਆ ॥ ਕਥਨੁ ਨ ਜਾਇ ਅਕਥੁ ਸੁਆਮੀ ਸਦਕੈ ਜਾਇ ਨਾਨਕੁ ਵਾਰਿਆ ॥੫॥੧॥੩॥

Ang 81–82Sri Raag · ਸਿਰੀਰਾਗੁ

SIREE RAAG, FOURTH MEHL, VANAJAARAA ~ THE MERCHANT

Guru Ram Das · composition · part 1 of 2

ਸਿਰੀਰਾਗੁ ਮਹਲਾ ੪ ਵਣਜਾਰਾ ੴ ਸਤਿ ਨਾਮੁ ਗੁਰ ਪ੍ਰਸਾਦਿ ॥ ਹਰਿ ਹਰਿ ਉਤਮੁ ਨਾਮੁ ਹੈ ਜਿਨਿ ਸਿਰਿਆ ਸਭੁ ਕੋਇ ਜੀਉ ॥ ਹਰਿ ਜੀਅ ਸਭੇ ਪ੍ਰਤਿਪਾਲਦਾ ਘਟਿ ਘਟਿ ਰਮਈਆ ਸੋਇ ॥ ਸੋ ਹਰਿ ਸਦਾ ਧਿਆਈਐ ਤਿਸੁ ਬਿਨੁ ਅਵਰੁ ਨ ਕੋਇ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਸੇ ਛੋਡਿ ਚਲੇ ਦੁਖੁ ਰੋਇ ॥ ਜਨ ਨਾਨਕ ਨਾਮੁ ਧਿਆਇਆ ਹਰਿ ਅੰਤਿ ਸਖਾਈ ਹੋਇ ॥੧॥ ਮੈ ਹਰਿ ਬਿਨੁ ਅਵਰੁ ਨ ਕੋਇ ॥ ਹਰਿ ਗੁਰ ਸਰਣਾਈ ਪਾਈਐ ਵਣਜਾਰਿਆ ਮਿਤ੍ਰਾ ਵਡਭਾਗਿ ਪਰਾਪਤਿ ਹੋਇ ॥੧॥ ਰਹਾਉ ॥ ਸੰਤ ਜਨਾ ਵਿਣੁ ਭਾਈਆ ਹਰਿ ਕਿਨੈ ਨ ਪਾਇਆ ਨਾਉ ॥ ਵਿਚਿ ਹਉਮੈ ਕਰਮ ਕਮਾਵਦੇ ਜਿਉ ਵੇਸੁਆ ਪੁਤੁ ਨਿਨਾਉ ॥ ਪਿਤਾ ਜਾਤਿ ਤਾ ਹੋਈਐ ਗੁਰੁ ਤੁਠਾ ਕਰੇ ਪਸਾਉ ॥ ਵਡਭਾਗੀ ਗੁਰੁ ਪਾਇਆ ਹਰਿ ਅਹਿਨਿਸਿ ਲਗਾ ਭਾਉ ॥ ਜਨ ਨਾਨਕਿ ਬ੍ਰਹਮੁ ਪਛਾਣਿਆ ਹਰਿ ਕੀਰਤਿ ਕਰਮ ਕਮਾਉ ॥੨॥ ਮਨਿ ਹਰਿ ਹਰਿ ਲਗਾ ਚਾਉ ॥ ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਮਿਲਿਆ ਹਰਿ ਪ੍ਰਭ ਨਾਉ ॥੧॥ ਰਹਾਉ ॥ ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਨਾਮੁ ਧਿਆਇ ॥ ਚਲਦਿਆ ਨਾਲਿ ਹਰਿ ਚਲਸੀ ਹਰਿ ਅੰਤੇ ਲਏ ਛਡਾਇ ॥ ਹਉ ਬਲਿਹਾਰੀ ਤਿਨ ਕਉ ਜਿਨ ਹਰਿ ਮਨਿ ਵੁਠਾ ਆਇ ॥ ਜਿਨੀ ਹਰਿ ਹਰਿ ਨਾਮੁ ਨ ਚੇਤਿਓ ਸੇ ਅੰਤਿ ਗਏ ਪਛੁਤਾਇ ॥ ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਜਨ ਨਾਨਕ ਨਾਮੁ ਧਿਆਇ ॥੩॥ ਮਨ ਹਰਿ ਹਰਿ ਪ੍ਰੀਤਿ ਲਗਾਇ ॥ ਵਡਭਾਗੀ ਗੁਰੁ ਪਾਇਆ ਗੁਰ ਸਬਦੀ ਪਾਰਿ ਲਘਾਇ ॥੧॥ ਰਹਾਉ ॥

Text: Gurmukhi with English translation (Kulbir S Thind; English by Dr. Sant Singh Khalsa).