Sri Guru Granth Sahib › Raag Bilaval

Ang 821

Ang 820–821Raag Bilaval · ਬਿਲਾਵਲੁ › RAAG BILAAVAL, FIFTH MEHL, CHAU-PADAS AND DU-PADAS, SIXTH HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥ ਕਥਾ ਕੀਰਤਨੁ ਆਨੰਦ ਮੰਗਲ ਧੁਨਿ ਪੂਰਿ ਰਹੀ ਦਿਨਸੁ ਅਰੁ ਰਾਤਿ ॥੧॥ ਰਹਾਉ ॥ ਕਰਿ ਕਿਰਪਾ ਅਪਨੇ ਪ੍ਰਭਿ ਕੀਨੇ ਨਾਮ ਅਪੁਨੇ ਕੀ ਕੀਨੀ ਦਾਤਿ ॥ ਆਠ ਪਹਰ ਗੁਨ ਗਾਵਤ ਪ੍ਰਭ ਕੇ ਕਾਮ ਕ੍ਰੋਧ ਇਸੁ ਤਨ ਤੇ ਜਾਤ ॥੧॥ ਤ੍ਰਿਪਤਿ ਅਘਾਏ ਪੇਖਿ ਪ੍ਰਭ ਦਰਸਨੁ ਅੰਮ੍ਰਿਤ ਹਰਿ ਰਸੁ ਭੋਜਨੁ ਖਾਤ ॥ ਚਰਨ ਸਰਨ ਨਾਨਕ ਪ੍ਰਭ ਤੇਰੀ ਕਰਿ ਕਿਰਪਾ ਸੰਤਸੰਗਿ ਮਿਲਾਤ ॥੨॥੪॥੮੪॥

Ang 821Raag Bilaval · ਬਿਲਾਵਲੁ › RAAG BILAAVAL, FIFTH MEHL, CHAU-PADAS AND DU-PADAS, SIXTH HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥

Ang 821Raag Bilaval · ਬਿਲਾਵਲੁ › RAAG BILAAVAL, FIFTH MEHL, CHAU-PADAS AND DU-PADAS, SIXTH HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਤਾਪੁ ਲਾਹਿਆ ਗੁਰ ਸਿਰਜਨਹਾਰਿ ॥ ਸਤਿਗੁਰ ਅਪਨੇ ਕਉ ਬਲਿ ਜਾਈ ਜਿਨਿ ਪੈਜ ਰਖੀ ਸਾਰੈ ਸੰਸਾਰਿ ॥੧॥ ਰਹਾਉ ॥ ਕਰੁ ਮਸਤਕਿ ਧਾਰਿ ਬਾਲਿਕੁ ਰਖਿ ਲੀਨੋ ॥ ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ ॥੧॥ ਦਾਸ ਕੀ ਲਾਜ ਰਖੈ ਮਿਹਰਵਾਨੁ ॥ ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ ॥੨॥੬॥੮੬॥

Ang 821Raag Bilaval · ਬਿਲਾਵਲੁ

RAAG BILAAVAL, FIFTH MEHL, CHAU-PADAS AND DU-PADAS, SEVENTH HOUSE

Guru Arjan Dev · shabad

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ੍ਹੀ ਅਨੂਪਾ ॥੧॥ ਰਹਾਉ ॥ ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥ ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥ ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥ ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥ ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥ ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥

Ang 821–822Raag Bilaval · ਬਿਲਾਵਲੁ › RAAG BILAAVAL, FIFTH MEHL, CHAU-PADAS AND DU-PADAS, SEVENTH HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਬਿਨੁ ਹਰਿ ਕਾਮਿ ਨ ਆਵਤ ਹੇ ॥ ਜਾ ਸਿਉ ਰਾਚਿ ਮਾਚਿ ਤੁਮ੍ਹ ਲਾਗੇ ਓਹ ਮੋਹਨੀ ਮੋਹਾਵਤ ਹੇ ॥੧॥ ਰਹਾਉ ॥ ਕਨਿਕ ਕਾਮਿਨੀ ਸੇਜ ਸੋਹਨੀ ਛੋਡਿ ਖਿਨੈ ਮਹਿ ਜਾਵਤ ਹੇ ॥ ਉਰਝਿ ਰਹਿਓ ਇੰਦ੍ਰੀ ਰਸ ਪ੍ਰੇਰਿਓ ਬਿਖੈ ਠਗਉਰੀ ਖਾਵਤ ਹੇ ॥੧॥ ਤ੍ਰਿਣ ਕੋ ਮੰਦਰੁ ਸਾਜਿ ਸਵਾਰਿਓ ਪਾਵਕੁ ਤਲੈ ਜਰਾਵਤ ਹੇ ॥ ਐਸੇ ਗੜ ਮਹਿ ਐਠਿ ਹਠੀਲੋ ਫੂਲਿ ਫੂਲਿ ਕਿਆ ਪਾਵਤ ਹੇ ॥੨॥ ਪੰਚ ਦੂਤ ਮੂਡ ਪਰਿ ਠਾਢੇ ਕੇਸ ਗਹੇ ਫੇਰਾਵਤ ਹੇ ॥ ਦ੍ਰਿਸਟਿ ਨ ਆਵਹਿ ਅੰਧ ਅਗਿਆਨੀ ਸੋਇ ਰਹਿਓ ਮਦ ਮਾਵਤ ਹੇ ॥੩॥ ਜਾਲੁ ਪਸਾਰਿ ਚੋਗ ਬਿਸਥਾਰੀ ਪੰਖੀ ਜਿਉ ਫਾਹਾਵਤ ਹੇ ॥ ਕਹੁ ਨਾਨਕ ਬੰਧਨ ਕਾਟਨ ਕਉ ਮੈ ਸਤਿਗੁਰੁ ਪੁਰਖੁ ਧਿਆਵਤ ਹੇ ॥੪॥੨॥੮੮॥

Text: Gurmukhi with English translation (Kulbir S Thind; English by Dr. Sant Singh Khalsa).