Sri Guru Granth Sahib › Raag Bilaval

Ang 826

Ang 825–826Raag Bilaval · ਬਿਲਾਵਲੁ › RAAG BILAAVAL, FIFTH MEHL, CHAU-PADAS AND DU-PADAS, SEVENTH HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਦੋਵੈ ਥਾਵ ਰਖੇ ਗੁਰ ਸੂਰੇ ॥ ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥ ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥੧॥ ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ ਏਕੁ ਰਹਿਆ ਭਰਪੂਰੇ ॥ ਨਾਨਕ ਸਰਣਿ ਪਰਿਓ ਦੁਖ ਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥੨॥੨੨॥੧੦੮॥

Ang 826Raag Bilaval · ਬਿਲਾਵਲੁ › RAAG BILAAVAL, FIFTH MEHL, CHAU-PADAS AND DU-PADAS, SEVENTH HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਦਰਸਨੁ ਦੇਖਤ ਦੋਖ ਨਸੇ ॥ ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ ਜੀਅ ਕੈ ਸੰਗਿ ਬਸੇ ॥੧॥ ਰਹਾਉ ॥ ਪ੍ਰੀਤਮ ਪ੍ਰਾਨ ਅਧਾਰ ਸੁਆਮੀ ॥ ਪੂਰਿ ਰਹੇ ਪ੍ਰਭ ਅੰਤਰਜਾਮੀ ॥੧॥ ਕਿਆ ਗੁਣ ਤੇਰੇ ਸਾਰਿ ਸਮ੍ਹਾਰੀ ॥ ਸਾਸਿ ਸਾਸਿ ਪ੍ਰਭ ਤੁਝਹਿ ਚਿਤਾਰੀ ॥੨॥ ਕਿਰਪਾ ਨਿਧਿ ਪ੍ਰਭ ਦੀਨ ਦਇਆਲਾ ॥ ਜੀਅ ਜੰਤ ਕੀ ਕਰਹੁ ਪ੍ਰਤਿਪਾਲਾ ॥੩॥ ਆਠ ਪਹਰ ਤੇਰਾ ਨਾਮੁ ਜਨੁ ਜਾਪੇ ॥ ਨਾਨਕ ਪ੍ਰੀਤਿ ਲਾਈ ਪ੍ਰਭਿ ਆਪੇ ॥੪॥੨੩॥੧੦੯॥

Ang 826Raag Bilaval · ਬਿਲਾਵਲੁ › RAAG BILAAVAL, FIFTH MEHL, CHAU-PADAS AND DU-PADAS, SEVENTH HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਤਨੁ ਧਨੁ ਜੋਬਨੁ ਚਲਤ ਗਇਆ ॥ ਰਾਮ ਨਾਮ ਕਾ ਭਜਨੁ ਨ ਕੀਨੋ ਕਰਤ ਬਿਕਾਰ ਨਿਸਿ ਭੋਰੁ ਭਇਆ ॥੧॥ ਰਹਾਉ ॥ ਅਨਿਕ ਪ੍ਰਕਾਰ ਭੋਜਨ ਨਿਤ ਖਾਤੇ ਮੁਖ ਦੰਤਾ ਘਸਿ ਖੀਨ ਖਇਆ ॥ ਮੇਰੀ ਮੇਰੀ ਕਰਿ ਕਰਿ ਮੂਠਉ ਪਾਪ ਕਰਤ ਨਹ ਪਰੀ ਦਇਆ ॥੧॥ ਮਹਾ ਬਿਕਾਰ ਘੋਰ ਦੁਖ ਸਾਗਰ ਤਿਸੁ ਮਹਿ ਪ੍ਰਾਣੀ ਗਲਤੁ ਪਇਆ ॥ ਸਰਨਿ ਪਰੇ ਨਾਨਕ ਸੁਆਮੀ ਕੀ ਬਾਹ ਪਕਰਿ ਪ੍ਰਭਿ ਕਾਢਿ ਲਇਆ ॥੨॥੨੪॥੧੧੦॥

Ang 826Raag Bilaval · ਬਿਲਾਵਲੁ › RAAG BILAAVAL, FIFTH MEHL, CHAU-PADAS AND DU-PADAS, SEVENTH HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਆਪਨਾ ਪ੍ਰਭੁ ਆਇਆ ਚੀਤਿ ॥ ਦੁਸਮਨ ਦੁਸਟ ਰਹੇ ਝਖ ਮਾਰਤ ਕੁਸਲੁ ਭਇਆ ਮੇਰੇ ਭਾਈ ਮੀਤ ॥੧॥ ਰਹਾਉ ॥ ਗਈ ਬਿਆਧਿ ਉਪਾਧਿ ਸਭ ਨਾਸੀ ਅੰਗੀਕਾਰੁ ਕੀਓ ਕਰਤਾਰਿ ॥ ਸਾਂਤਿ ਸੂਖ ਅਰੁ ਅਨਦ ਘਨੇਰੇ ਪ੍ਰੀਤਮ ਨਾਮੁ ਰਿਦੈ ਉਰ ਹਾਰਿ ॥੧॥ ਜੀਉ ਪਿੰਡੁ ਧਨੁ ਰਾਸਿ ਪ੍ਰਭ ਤੇਰੀ ਤੂੰ ਸਮਰਥੁ ਸੁਆਮੀ ਮੇਰਾ ॥ ਦਾਸ ਅਪੁਨੇ ਕਉ ਰਾਖਨਹਾਰਾ ਨਾਨਕ ਦਾਸ ਸਦਾ ਹੈ ਚੇਰਾ ॥੨॥੨੫॥੧੧੧॥

Ang 826Raag Bilaval · ਬਿਲਾਵਲੁ › RAAG BILAAVAL, FIFTH MEHL, CHAU-PADAS AND DU-PADAS, SEVENTH HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥

Ang 826–827Raag Bilaval · ਬਿਲਾਵਲੁ › RAAG BILAAVAL, FIFTH MEHL, CHAU-PADAS AND DU-PADAS, SEVENTH HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਪਾਰਬ੍ਰਹਮ ਪ੍ਰਭ ਭਏ ਕ੍ਰਿਪਾਲ ॥ ਕਾਰਜ ਸਗਲ ਸਵਾਰੇ ਸਤਿਗੁਰ ਜਪਿ ਜਪਿ ਸਾਧੂ ਭਏ ਨਿਹਾਲ ॥੧॥ ਰਹਾਉ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਦੋਖੀ ਸਗਲੇ ਭਏ ਰਵਾਲ ॥ ਕੰਠਿ ਲਾਇ ਰਾਖੇ ਜਨ ਅਪਨੇ ਉਧਰਿ ਲੀਏ ਲਾਇ ਅਪਨੈ ਪਾਲ ॥੧॥ ਸਹੀ ਸਲਾਮਤਿ ਮਿਲਿ ਘਰਿ ਆਏ ਨਿੰਦਕ ਕੇ ਮੁਖ ਹੋਏ ਕਾਲ ॥ ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ਗੁਰ ਪ੍ਰਸਾਦਿ ਪ੍ਰਭ ਭਏ ਨਿਹਾਲ ॥੨॥੨੭॥੧੧੩॥

Text: Gurmukhi with English translation (Kulbir S Thind; English by Dr. Sant Singh Khalsa).