BILAAVAL, FIFTH MEHL
ਬਿਲਾਵਲੁ ਮਹਲਾ ੫ ॥ ਅਪਨੇ ਸੇਵਕ ਕਉ ਕਬਹੁ ਨ ਬਿਸਾਰਹੁ ॥ ਉਰਿ ਲਾਗਹੁ ਸੁਆਮੀ ਪ੍ਰਭ ਮੇਰੇ ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ ॥੧॥ ਰਹਾਉ ॥ ਪਤਿਤ ਪਾਵਨ ਪ੍ਰਭ ਬਿਰਦੁ ਤੁਮ੍ਹਾਰੋ ਹਮਰੇ ਦੋਖ ਰਿਦੈ ਮਤ ਧਾਰਹੁ ॥ ਜੀਵਨ ਪ੍ਰਾਨ ਹਰਿ ਧਨੁ ਸੁਖੁ ਤੁਮ ਹੀ ਹਉਮੈ ਪਟਲੁ ਕ੍ਰਿਪਾ ਕਰਿ ਜਾਰਹੁ ॥੧॥ ਜਲ ਬਿਹੂਨ ਮੀਨ ਕਤ ਜੀਵਨ ਦੂਧ ਬਿਨਾ ਰਹਨੁ ਕਤ ਬਾਰੋ ॥ ਜਨ ਨਾਨਕ ਪਿਆਸ ਚਰਨ ਕਮਲਨ੍ਹ ਕੀ ਪੇਖਿ ਦਰਸੁ ਸੁਆਮੀ ਸੁਖ ਸਾਰੋ ॥੨॥੭॥੧੨੩॥
BILAAVAL, FIFTH MEHL: Never forget Your servant, O Lord. Hug me close in Your embrace, O God, my Lord and Master; consider my primal love for You, O Lord of the Universe. ||1|| Pause|| It is Your Natural Way, God, to purify sinners; please do not keep my errors in Your Heart. You are my life, my breath of life, O Lord, my wealth and peace; be merciful to me, and burn away the curtain of egotism. ||1|| Without water, how can the fish survive? Without milk, how can the baby survive? Servant Nanak thirsts for the Lord’s Lotus Feet; gazing upon the Blessed Vision of his Lord and Master’s Darshan, he finds the essence of peace. ||2||7||123||