SIREE RAAG, FOURTH MEHL, VANAJAARAA ~ THE MERCHANT
ਸਿਰੀਰਾਗੁ ਮਹਲਾ ੪ ਵਣਜਾਰਾ ੴ ਸਤਿ ਨਾਮੁ ਗੁਰ ਪ੍ਰਸਾਦਿ ॥ ਹਰਿ ਹਰਿ ਉਤਮੁ ਨਾਮੁ ਹੈ ਜਿਨਿ ਸਿਰਿਆ ਸਭੁ ਕੋਇ ਜੀਉ ॥ ਹਰਿ ਜੀਅ ਸਭੇ ਪ੍ਰਤਿਪਾਲਦਾ ਘਟਿ ਘਟਿ ਰਮਈਆ ਸੋਇ ॥ ਸੋ ਹਰਿ ਸਦਾ ਧਿਆਈਐ ਤਿਸੁ ਬਿਨੁ ਅਵਰੁ ਨ ਕੋਇ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਸੇ ਛੋਡਿ ਚਲੇ ਦੁਖੁ ਰੋਇ ॥ ਜਨ ਨਾਨਕ ਨਾਮੁ ਧਿਆਇਆ ਹਰਿ ਅੰਤਿ ਸਖਾਈ ਹੋਇ ॥੧॥ ਮੈ ਹਰਿ ਬਿਨੁ ਅਵਰੁ ਨ ਕੋਇ ॥ ਹਰਿ ਗੁਰ ਸਰਣਾਈ ਪਾਈਐ ਵਣਜਾਰਿਆ ਮਿਤ੍ਰਾ ਵਡਭਾਗਿ ਪਰਾਪਤਿ ਹੋਇ ॥੧॥ ਰਹਾਉ ॥ ਸੰਤ ਜਨਾ ਵਿਣੁ ਭਾਈਆ ਹਰਿ ਕਿਨੈ ਨ ਪਾਇਆ ਨਾਉ ॥ ਵਿਚਿ ਹਉਮੈ ਕਰਮ ਕਮਾਵਦੇ ਜਿਉ ਵੇਸੁਆ ਪੁਤੁ ਨਿਨਾਉ ॥ ਪਿਤਾ ਜਾਤਿ ਤਾ ਹੋਈਐ ਗੁਰੁ ਤੁਠਾ ਕਰੇ ਪਸਾਉ ॥ ਵਡਭਾਗੀ ਗੁਰੁ ਪਾਇਆ ਹਰਿ ਅਹਿਨਿਸਿ ਲਗਾ ਭਾਉ ॥ ਜਨ ਨਾਨਕਿ ਬ੍ਰਹਮੁ ਪਛਾਣਿਆ ਹਰਿ ਕੀਰਤਿ ਕਰਮ ਕਮਾਉ ॥੨॥ ਮਨਿ ਹਰਿ ਹਰਿ ਲਗਾ ਚਾਉ ॥ ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਮਿਲਿਆ ਹਰਿ ਪ੍ਰਭ ਨਾਉ ॥੧॥ ਰਹਾਉ ॥ ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਨਾਮੁ ਧਿਆਇ ॥ ਚਲਦਿਆ ਨਾਲਿ ਹਰਿ ਚਲਸੀ ਹਰਿ ਅੰਤੇ ਲਏ ਛਡਾਇ ॥ ਹਉ ਬਲਿਹਾਰੀ ਤਿਨ ਕਉ ਜਿਨ ਹਰਿ ਮਨਿ ਵੁਠਾ ਆਇ ॥ ਜਿਨੀ ਹਰਿ ਹਰਿ ਨਾਮੁ ਨ ਚੇਤਿਓ ਸੇ ਅੰਤਿ ਗਏ ਪਛੁਤਾਇ ॥ ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਜਨ ਨਾਨਕ ਨਾਮੁ ਧਿਆਇ ॥੩॥ ਮਨ ਹਰਿ ਹਰਿ ਪ੍ਰੀਤਿ ਲਗਾਇ ॥ ਵਡਭਾਗੀ ਗੁਰੁ ਪਾਇਆ ਗੁਰ ਸਬਦੀ ਪਾਰਿ ਲਘਾਇ ॥੧॥ ਰਹਾਉ ॥