Sri Guru Granth Sahib › Raag Bilaval

Ang 831

Ang 830–831Raag Bilaval · ਬਿਲਾਵਲੁ › RAAG BILAAVAL, NINTH MEHL, DU-PADAS

BILAAVAL, NINTH MEHL

Guru Tegh Bahadur · shabad

ਬਿਲਾਵਲੁ ਮਹਲਾ ੯ ॥ ਹਰਿ ਕੇ ਨਾਮ ਬਿਨਾ ਦੁਖੁ ਪਾਵੈ ॥ ਭਗਤਿ ਬਿਨਾ ਸਹਸਾ ਨਹ ਚੂਕੈ ਗੁਰੁ ਇਹੁ ਭੇਦੁ ਬਤਾਵੈ ॥੧॥ ਰਹਾਉ ॥ ਕਹਾ ਭਇਓ ਤੀਰਥ ਬ੍ਰਤ ਕੀਏ ਰਾਮ ਸਰਨਿ ਨਹੀ ਆਵੈ ॥ ਜੋਗ ਜਗ ਨਿਹਫਲ ਤਿਹ ਮਾਨਉ ਜੋ ਪ੍ਰਭ ਜਸੁ ਬਿਸਰਾਵੈ ॥੧॥ ਮਾਨ ਮੋਹ ਦੋਨੋ ਕਉ ਪਰਹਰਿ ਗੋਬਿੰਦ ਕੇ ਗੁਨ ਗਾਵੈ ॥ ਕਹੁ ਨਾਨਕ ਇਹ ਬਿਧਿ ਕੋ ਪ੍ਰਾਨੀ ਜੀਵਨ ਮੁਕਤਿ ਕਹਾਵੈ ॥੨॥੨॥

Ang 831Raag Bilaval · ਬਿਲਾਵਲੁ › RAAG BILAAVAL, NINTH MEHL, DU-PADAS

BILAAVAL, NINTH MEHL

Guru Tegh Bahadur · shabad

ਬਿਲਾਵਲੁ ਮਹਲਾ ੯ ॥ ਜਾ ਮੈ ਭਜਨੁ ਰਾਮ ਕੋ ਨਾਹੀ ॥ ਤਿਹ ਨਰ ਜਨਮੁ ਅਕਾਰਥੁ ਖੋਇਆ ਯਹ ਰਾਖਹੁ ਮਨ ਮਾਹੀ ॥੧॥ ਰਹਾਉ ॥ ਤੀਰਥ ਕਰੈ ਬ੍ਰਤ ਫੁਨਿ ਰਾਖੈ ਨਹ ਮਨੂਆ ਬਸਿ ਜਾ ਕੋ ॥ ਨਿਹਫਲ ਧਰਮੁ ਤਾਹਿ ਤੁਮ ਮਾਨਹੁ ਸਾਚੁ ਕਹਤ ਮੈ ਯਾ ਕਉ ॥੧॥ ਜੈਸੇ ਪਾਹਨੁ ਜਲ ਮਹਿ ਰਾਖਿਓ ਭੇਦੈ ਨਾਹਿ ਤਿਹ ਪਾਨੀ ॥ ਤੈਸੇ ਹੀ ਤੁਮ ਤਾਹਿ ਪਛਾਨਹੁ ਭਗਤਿ ਹੀਨ ਜੋ ਪ੍ਰਾਨੀ ॥੨॥ ਕਲ ਮੈ ਮੁਕਤਿ ਨਾਮ ਤੇ ਪਾਵਤ ਗੁਰੁ ਯਹ ਭੇਦੁ ਬਤਾਵੈ ॥ ਕਹੁ ਨਾਨਕ ਸੋਈ ਨਰੁ ਗਰੂਆ ਜੋ ਪ੍ਰਭ ਕੇ ਗੁਨ ਗਾਵੈ ॥੩॥੩॥

Ang 831Raag Bilaval · ਬਿਲਾਵਲੁ

BILAAVAL, ASHTAPADEES, FIRST MEHL, TENTH HOUSE

Guru Nanak Dev · ashtpadi

ਬਿਲਾਵਲੁ ਅਸਟਪਦੀਆ ਮਹਲਾ ੧ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਨਿਕਟਿ ਵਸੈ ਦੇਖੈ ਸਭੁ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਵਿਣੁ ਭੈ ਪਇਐ ਭਗਤਿ ਨ ਹੋਈ ॥ ਸਬਦਿ ਰਤੇ ਸਦਾ ਸੁਖੁ ਹੋਈ ॥੧॥ ਐਸਾ ਗਿਆਨੁ ਪਦਾਰਥੁ ਨਾਮੁ ॥ ਗੁਰਮੁਖਿ ਪਾਵਸਿ ਰਸਿ ਰਸਿ ਮਾਨੁ ॥੧॥ ਰਹਾਉ ॥ ਗਿਆਨੁ ਗਿਆਨੁ ਕਥੈ ਸਭੁ ਕੋਈ ॥ ਕਥਿ ਕਥਿ ਬਾਦੁ ਕਰੇ ਦੁਖੁ ਹੋਈ ॥ ਕਥਿ ਕਹਣੈ ਤੇ ਰਹੈ ਨ ਕੋਈ ॥ ਬਿਨੁ ਰਸ ਰਾਤੇ ਮੁਕਤਿ ਨ ਹੋਈ ॥੨॥ ਗਿਆਨੁ ਧਿਆਨੁ ਸਭੁ ਗੁਰ ਤੇ ਹੋਈ ॥ ਸਾਚੀ ਰਹਤ ਸਾਚਾ ਮਨਿ ਸੋਈ ॥ ਮਨਮੁਖ ਕਥਨੀ ਹੈ ਪਰੁ ਰਹਤ ਨ ਹੋਈ ॥ ਨਾਵਹੁ ਭੂਲੇ ਥਾਉ ਨ ਕੋਈ ॥੩॥ ਮਨੁ ਮਾਇਆ ਬੰਧਿਓ ਸਰ ਜਾਲਿ ॥ ਘਟਿ ਘਟਿ ਬਿਆਪਿ ਰਹਿਓ ਬਿਖੁ ਨਾਲਿ ॥ ਜੋ ਆਂਜੈ ਸੋ ਦੀਸੈ ਕਾਲਿ ॥ ਕਾਰਜੁ ਸੀਧੋ ਰਿਦੈ ਸਮ੍ਹਾਲਿ ॥੪॥ ਸੋ ਗਿਆਨੀ ਜਿਨਿ ਸਬਦਿ ਲਿਵ ਲਾਈ ॥ ਮਨਮੁਖਿ ਹਉਮੈ ਪਤਿ ਗਵਾਈ ॥ ਆਪੇ ਕਰਤੈ ਭਗਤਿ ਕਰਾਈ ॥ ਗੁਰਮੁਖਿ ਆਪੇ ਦੇ ਵਡਿਆਈ ॥੫॥ ਰੈਣਿ ਅੰਧਾਰੀ ਨਿਰਮਲ ਜੋਤਿ ॥ ਨਾਮ ਬਿਨਾ ਝੂਠੇ ਕੁਚਲ ਕਛੋਤਿ ॥ ਬੇਦੁ ਪੁਕਾਰੈ ਭਗਤਿ ਸਰੋਤਿ ॥ ਸੁਣਿ ਸੁਣਿ ਮਾਨੈ ਵੇਖੈ ਜੋਤਿ ॥੬॥ ਸਾਸਤ੍ਰ ਸਿਮ੍ਰਿਤਿ ਨਾਮੁ ਦ੍ਰਿੜਾਮੰ ॥ ਗੁਰਮੁਖਿ ਸਾਂਤਿ ਊਤਮ ਕਰਾਮੰ ॥ ਮਨਮੁਖਿ ਜੋਨੀ ਦੂਖ ਸਹਾਮੰ ॥ ਬੰਧਨ ਤੂਟੇ ਇਕੁ ਨਾਮੁ ਵਸਾਮੰ ॥੭॥ ਮੰਨੇ ਨਾਮੁ ਸਚੀ ਪਤਿ ਪੂਜਾ ॥ ਕਿਸੁ ਵੇਖਾ ਨਾਹੀ ਕੋ ਦੂਜਾ ॥ ਦੇਖਿ ਕਹਉ ਭਾਵੈ ਮਨਿ ਸੋਇ ॥ ਨਾਨਕੁ ਕਹੈ ਅਵਰੁ ਨਹੀ ਕੋਇ ॥੮॥੧॥

Text: Gurmukhi with English translation (Kulbir S Thind; English by Dr. Sant Singh Khalsa).