Sri Guru Granth Sahib › Raag Bilaval

Ang 836

Ang 835–836Raag Bilaval · ਬਿਲਾਵਲੁ › BILAAVAL, FOURTH MEHL, ASHTAPADEES, ELEVENTH HOUSE

BILAAVAL, FOURTH MEHL

Guru Ram Das · ashtpadi

ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥ ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥ ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥ ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥ ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥ ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥ ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥ ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥

Ang 836–837Raag Bilaval · ਬਿਲਾਵਲੁ › BILAAVAL, FOURTH MEHL, ASHTAPADEES, ELEVENTH HOUSE

BILAAVAL, FOURTH MEHL

Guru Ram Das · ashtpadi

ਬਿਲਾਵਲੁ ਮਹਲਾ ੪ ॥ ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥ ਮਿਲੁ ਮਿਲੁ ਸਖੀ ਹਰਿ ਕਥਾ ਸੁਨਈਆ ॥ ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥੧॥ ਰਹਾਉ ॥ ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥ ਬੈਦਕ ਨਾਟਿਕ ਦੇਖਿ ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥੨॥ ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ ਬਿਨੁ ਅਮਲੈ ਅਮਲੀ ਮਰਿ ਗਈਆ ॥ ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨ੍ਹ ਅਵਰੁ ਨ ਭਾਵੈ ਬਿਨੁ ਹਰਿ ਕੋ ਦੁਈਆ ॥੩॥ ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥ ਅਨੇਕ ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥ ਸੇਜ ਏਕ ਏਕੋ ਪ੍ਰਭੁ ਠਾਕੁਰੁ ਮਹਲੁ ਨ ਪਾਵੈ ਮਨਮੁਖ ਭਰਮਈਆ ॥ ਗੁਰੁ ਗੁਰੁ ਕਰਤ ਸਰਣਿ ਜੇ ਆਵੈ ਪ੍ਰਭੁ ਆਇ ਮਿਲੈ ਖਿਨੁ ਢੀਲ ਨ ਪਈਆ ॥੫॥ ਕਰਿ ਕਰਿ ਕਿਰਿਆਚਾਰ ਵਧਾਏ ਮਨਿ ਪਾਖੰਡ ਕਰਮੁ ਕਪਟ ਲੋਭਈਆ ॥ ਬੇਸੁਆ ਕੈ ਘਰਿ ਬੇਟਾ ਜਨਮਿਆ ਪਿਤਾ ਤਾਹਿ ਕਿਆ ਨਾਮੁ ਸਦਈਆ ॥੬॥ ਪੂਰਬ ਜਨਮਿ ਭਗਤਿ ਕਰਿ ਆਏ ਗੁਰਿ ਹਰਿ ਹਰਿ ਹਰਿ ਹਰਿ ਭਗਤਿ ਜਮਈਆ ॥ ਭਗਤਿ ਭਗਤਿ ਕਰਤੇ ਹਰਿ ਪਾਇਆ ਜਾ ਹਰਿ ਹਰਿ ਹਰਿ ਹਰਿ ਨਾਮਿ ਸਮਈਆ ॥੭॥ ਪ੍ਰਭਿ ਆਣਿ ਆਣਿ ਮਹਿੰਦੀ ਪੀਸਾਈ ਆਪੇ ਘੋਲਿ ਘੋਲਿ ਅੰਗਿ ਲਈਆ ॥ ਜਿਨ ਕਉ ਠਾਕੁਰਿ ਕਿਰਪਾ ਧਾਰੀ ਬਾਹ ਪਕਰਿ ਨਾਨਕ ਕਢਿ ਲਈਆ ॥੮॥੬॥੨॥੧॥੬॥੯॥

Text: Gurmukhi with English translation (Kulbir S Thind; English by Dr. Sant Singh Khalsa).