Sri Guru Granth Sahib › Raag Bilaval

Ang 837

Ang 836–837Raag Bilaval · ਬਿਲਾਵਲੁ › BILAAVAL, FOURTH MEHL, ASHTAPADEES, ELEVENTH HOUSE

BILAAVAL, FOURTH MEHL

Guru Ram Das · ashtpadi

ਬਿਲਾਵਲੁ ਮਹਲਾ ੪ ॥ ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥ ਮਿਲੁ ਮਿਲੁ ਸਖੀ ਹਰਿ ਕਥਾ ਸੁਨਈਆ ॥ ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥੧॥ ਰਹਾਉ ॥ ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥ ਬੈਦਕ ਨਾਟਿਕ ਦੇਖਿ ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥੨॥ ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ ਬਿਨੁ ਅਮਲੈ ਅਮਲੀ ਮਰਿ ਗਈਆ ॥ ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨ੍ਹ ਅਵਰੁ ਨ ਭਾਵੈ ਬਿਨੁ ਹਰਿ ਕੋ ਦੁਈਆ ॥੩॥ ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥ ਅਨੇਕ ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥ ਸੇਜ ਏਕ ਏਕੋ ਪ੍ਰਭੁ ਠਾਕੁਰੁ ਮਹਲੁ ਨ ਪਾਵੈ ਮਨਮੁਖ ਭਰਮਈਆ ॥ ਗੁਰੁ ਗੁਰੁ ਕਰਤ ਸਰਣਿ ਜੇ ਆਵੈ ਪ੍ਰਭੁ ਆਇ ਮਿਲੈ ਖਿਨੁ ਢੀਲ ਨ ਪਈਆ ॥੫॥ ਕਰਿ ਕਰਿ ਕਿਰਿਆਚਾਰ ਵਧਾਏ ਮਨਿ ਪਾਖੰਡ ਕਰਮੁ ਕਪਟ ਲੋਭਈਆ ॥ ਬੇਸੁਆ ਕੈ ਘਰਿ ਬੇਟਾ ਜਨਮਿਆ ਪਿਤਾ ਤਾਹਿ ਕਿਆ ਨਾਮੁ ਸਦਈਆ ॥੬॥ ਪੂਰਬ ਜਨਮਿ ਭਗਤਿ ਕਰਿ ਆਏ ਗੁਰਿ ਹਰਿ ਹਰਿ ਹਰਿ ਹਰਿ ਭਗਤਿ ਜਮਈਆ ॥ ਭਗਤਿ ਭਗਤਿ ਕਰਤੇ ਹਰਿ ਪਾਇਆ ਜਾ ਹਰਿ ਹਰਿ ਹਰਿ ਹਰਿ ਨਾਮਿ ਸਮਈਆ ॥੭॥ ਪ੍ਰਭਿ ਆਣਿ ਆਣਿ ਮਹਿੰਦੀ ਪੀਸਾਈ ਆਪੇ ਘੋਲਿ ਘੋਲਿ ਅੰਗਿ ਲਈਆ ॥ ਜਿਨ ਕਉ ਠਾਕੁਰਿ ਕਿਰਪਾ ਧਾਰੀ ਬਾਹ ਪਕਰਿ ਨਾਨਕ ਕਢਿ ਲਈਆ ॥੮॥੬॥੨॥੧॥੬॥੯॥

Ang 837Raag Bilaval · ਬਿਲਾਵਲੁ

RAAG BILAAVAL, FIFTH MEHL, ASHTAPADEES, TWELFTH HOUSE

Guru Arjan Dev · ashtpadi

ਰਾਗੁ ਬਿਲਾਵਲੁ ਮਹਲਾ ੫ ਅਸਟਪਦੀ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਉਪਮਾ ਜਾਤ ਨ ਕਹੀ ਮੇਰੇ ਪ੍ਰਭ ਕੀ ਉਪਮਾ ਜਾਤ ਨ ਕਹੀ ॥ ਤਜਿ ਆਨ ਸਰਣਿ ਗਹੀ ॥੧॥ ਰਹਾਉ ॥ ਪ੍ਰਭ ਚਰਨ ਕਮਲ ਅਪਾਰ ॥ ਹਉ ਜਾਉ ਸਦ ਬਲਿਹਾਰ ॥ ਮਨਿ ਪ੍ਰੀਤਿ ਲਾਗੀ ਤਾਹਿ ॥ ਤਜਿ ਆਨ ਕਤਹਿ ਨ ਜਾਹਿ ॥੧॥ ਹਰਿ ਨਾਮ ਰਸਨਾ ਕਹਨ ॥ ਮਲ ਪਾਪ ਕਲਮਲ ਦਹਨ ॥ ਚੜਿ ਨਾਵ ਸੰਤ ਉਧਾਰਿ ॥ ਭੈ ਤਰੇ ਸਾਗਰ ਪਾਰਿ ॥੨॥ ਮਨਿ ਡੋਰਿ ਪ੍ਰੇਮ ਪਰੀਤਿ ॥ ਇਹ ਸੰਤ ਨਿਰਮਲ ਰੀਤਿ ॥ ਤਜਿ ਗਏ ਪਾਪ ਬਿਕਾਰ ॥ ਹਰਿ ਮਿਲੇ ਪ੍ਰਭ ਨਿਰੰਕਾਰ ॥੩॥ ਪ੍ਰਭ ਪੇਖੀਐ ਬਿਸਮਾਦ ॥ ਚਖਿ ਅਨਦ ਪੂਰਨ ਸਾਦ ॥ ਨਹ ਡੋਲੀਐ ਇਤ ਊਤ ॥ ਪ੍ਰਭ ਬਸੇ ਹਰਿ ਹਰਿ ਚੀਤ ॥੪॥ ਤਿਨ੍ਹ ਨਾਹਿ ਨਰਕ ਨਿਵਾਸੁ ॥ ਨਿਤ ਸਿਮਰਿ ਪ੍ਰਭ ਗੁਣਤਾਸੁ ॥ ਤੇ ਜਮੁ ਨ ਪੇਖਹਿ ਨੈਨ ॥ ਸੁਨਿ ਮੋਹੇ ਅਨਹਤ ਬੈਨ ॥੫॥ ਹਰਿ ਸਰਣਿ ਸੂਰ ਗੁਪਾਲ ॥ ਪ੍ਰਭ ਭਗਤ ਵਸਿ ਦਇਆਲ ॥ ਹਰਿ ਨਿਗਮ ਲਹਹਿ ਨ ਭੇਵ ॥ ਨਿਤ ਕਰਹਿ ਮੁਨਿ ਜਨ ਸੇਵ ॥੬॥ ਦੁਖ ਦੀਨ ਦਰਦ ਨਿਵਾਰ ॥ ਜਾ ਕੀ ਮਹਾ ਬਿਖੜੀ ਕਾਰ ॥ ਤਾ ਕੀ ਮਿਤਿ ਨ ਜਾਨੈ ਕੋਇ ॥ ਜਲਿ ਥਲਿ ਮਹੀਅਲਿ ਸੋਇ ॥੭॥ ਕਰਿ ਬੰਦਨਾ ਲਖ ਬਾਰ ॥ ਥਕਿ ਪਰਿਓ ਪ੍ਰਭ ਦਰਬਾਰ ॥ ਪ੍ਰਭ ਕਰਹੁ ਸਾਧੂ ਧੂਰਿ ॥ ਨਾਨਕ ਮਨਸਾ ਪੂਰਿ ॥੮॥੧॥

Ang 837–838Raag Bilaval · ਬਿਲਾਵਲੁ › RAAG BILAAVAL, FIFTH MEHL, ASHTAPADEES, TWELFTH HOUSE

BILAAVAL, FIFTH MEHL

Guru Arjan Dev · ashtpadi · part 1 of 2

ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥ ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥

Text: Gurmukhi with English translation (Kulbir S Thind; English by Dr. Sant Singh Khalsa).