BILAAVAL, FIFTH MEHL
ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥ ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥