BILAAVAL, FIRST MEHL, T’HITEE ~ THE LUNAR DAYS, TENTH HOUSE, TO THE DRUM-BEAT JAT
ਬਿਲਾਵਲੁ ਮਹਲਾ ੧ ਥਿਤੀ ਘਰੁ ੧੦ ਜਤਿ ੴ ਸਤਿਗੁਰ ਪ੍ਰਸਾਦਿ ॥ ਏਕਮ ਏਕੰਕਾਰੁ ਨਿਰਾਲਾ ॥ ਅਮਰੁ ਅਜੋਨੀ ਜਾਤਿ ਨ ਜਾਲਾ ॥ ਅਗਮ ਅਗੋਚਰੁ ਰੂਪੁ ਨ ਰੇਖਿਆ ॥ ਖੋਜਤ ਖੋਜਤ ਘਟਿ ਘਟਿ ਦੇਖਿਆ ॥ ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ ਗੁਰ ਪਰਸਾਦਿ ਪਰਮ ਪਦੁ ਪਾਈ ॥੧॥ ਕਿਆ ਜਪੁ ਜਾਪਉ ਬਿਨੁ ਜਗਦੀਸੈ ॥ ਗੁਰ ਕੈ ਸਬਦਿ ਮਹਲੁ ਘਰੁ ਦੀਸੈ ॥੧॥ ਰਹਾਉ ॥ ਦੂਜੈ ਭਾਇ ਲਗੇ ਪਛੁਤਾਣੇ ॥ ਜਮ ਦਰਿ ਬਾਧੇ ਆਵਣ ਜਾਣੇ ॥ ਕਿਆ ਲੈ ਆਵਹਿ ਕਿਆ ਲੇ ਜਾਹਿ ॥ ਸਿਰਿ ਜਮਕਾਲੁ ਸਿ ਚੋਟਾ ਖਾਹਿ ॥ ਬਿਨੁ ਗੁਰ ਸਬਦ ਨ ਛੂਟਸਿ ਕੋਇ ॥ ਪਾਖੰਡਿ ਕੀਨ੍ਹੈ ਮੁਕਤਿ ਨ ਹੋਇ ॥੨॥ ਆਪੇ ਸਚੁ ਕੀਆ ਕਰ ਜੋੜਿ ॥ ਅੰਡਜ ਫੋੜਿ ਜੋੜਿ ਵਿਛੋੜਿ ॥ ਧਰਤਿ ਅਕਾਸੁ ਕੀਏ ਬੈਸਣ ਕਉ ਥਾਉ ॥ ਰਾਤਿ ਦਿਨੰਤੁ ਕੀਏ ਭਉ ਭਾਉ ॥ ਜਿਨਿ ਕੀਏ ਕਰਿ ਵੇਖਣਹਾਰਾ ॥ ਅਵਰੁ ਨ ਦੂਜਾ ਸਿਰਜਣਹਾਰਾ ॥੩॥ ਤ੍ਰਿਤੀਆ ਬ੍ਰਹਮਾ ਬਿਸਨੁ ਮਹੇਸਾ ॥ ਦੇਵੀ ਦੇਵ ਉਪਾਏ ਵੇਸਾ ॥ ਜੋਤੀ ਜਾਤੀ ਗਣਤ ਨ ਆਵੈ ॥ ਜਿਨਿ ਸਾਜੀ ਸੋ ਕੀਮਤਿ ਪਾਵੈ ॥ ਕੀਮਤਿ ਪਾਇ ਰਹਿਆ ਭਰਪੂਰਿ ॥ ਕਿਸੁ ਨੇੜੈ ਕਿਸੁ ਆਖਾ ਦੂਰਿ ॥੪॥ ਚਉਥਿ ਉਪਾਏ ਚਾਰੇ ਬੇਦਾ ॥ ਖਾਣੀ ਚਾਰੇ ਬਾਣੀ ਭੇਦਾ ॥ ਅਸਟ ਦਸਾ ਖਟੁ ਤੀਨਿ ਉਪਾਏ ॥ ਸੋ ਬੂਝੈ ਜਿਸੁ ਆਪਿ ਬੁਝਾਏ ॥ ਤੀਨਿ ਸਮਾਵੈ ਚਉਥੈ ਵਾਸਾ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੫॥ ਪੰਚਮੀ ਪੰਚ ਭੂਤ ਬੇਤਾਲਾ ॥ ਆਪਿ ਅਗੋਚਰੁ ਪੁਰਖੁ ਨਿਰਾਲਾ ॥ ਇਕਿ ਭ੍ਰਮਿ ਭੂਖੇ ਮੋਹ ਪਿਆਸੇ ॥ ਇਕਿ ਰਸੁ ਚਾਖਿ ਸਬਦਿ ਤ੍ਰਿਪਤਾਸੇ ॥ ਇਕਿ ਰੰਗਿ ਰਾਤੇ ਇਕਿ ਮਰਿ ਧੂਰਿ ॥ ਇਕਿ ਦਰਿ ਘਰਿ ਸਾਚੈ ਦੇਖਿ ਹਦੂਰਿ ॥੬॥