VAAR OF SIREE RAAG, FOURTH MEHL, WITH SHALOKS: SHALOK, THIRD MEHL
ੴ ਸਤਿਗੁਰ ਪ੍ਰਸਾਦਿ ॥ ਸਿਰੀਰਾਗ ਕੀ ਵਾਰ ਮਹਲਾ ੪ ਸਲੋਕਾ ਨਾਲਿ ॥ ਸਲੋਕ ਮਃ ੩ ॥ ਰਾਗਾ ਵਿਚਿ ਸ੍ਰੀਰਾਗੁ ਹੈ ਜੇ ਸਚਿ ਧਰੇ ਪਿਆਰੁ ॥ ਸਦਾ ਹਰਿ ਸਚੁ ਮਨਿ ਵਸੈ ਨਿਹਚਲ ਮਤਿ ਅਪਾਰੁ ॥ ਰਤਨੁ ਅਮੋਲਕੁ ਪਾਇਆ ਗੁਰ ਕਾ ਸਬਦੁ ਬੀਚਾਰੁ ॥ ਜਿਹਵਾ ਸਚੀ ਮਨੁ ਸਚਾ ਸਚਾ ਸਰੀਰ ਅਕਾਰੁ ॥ ਨਾਨਕ ਸਚੈ ਸਤਿਗੁਰਿ ਸੇਵਿਐ ਸਦਾ ਸਚੁ ਵਾਪਾਰੁ ॥੧॥ ਮਃ ੩ ॥ ਹੋਰੁ ਬਿਰਹਾ ਸਭ ਧਾਤੁ ਹੈ ਜਬ ਲਗੁ ਸਾਹਿਬ ਪ੍ਰੀਤਿ ਨ ਹੋਇ ॥ ਇਹੁ ਮਨੁ ਮਾਇਆ ਮੋਹਿਆ ਵੇਖਣੁ ਸੁਨਣੁ ਨ ਹੋਇ ॥ ਸਹ ਦੇਖੇ ਬਿਨੁ ਪ੍ਰੀਤਿ ਨ ਊਪਜੈ ਅੰਧਾ ਕਿਆ ਕਰੇਇ ॥ ਨਾਨਕ ਜਿਨਿ ਅਖੀ ਲੀਤੀਆ ਸੋਈ ਸਚਾ ਦੇਇ ॥੨॥ ਪਉੜੀ ॥ ਹਰਿ ਇਕੋ ਕਰਤਾ ਇਕੁ ਇਕੋ ਦੀਬਾਣੁ ਹਰਿ ॥ ਹਰਿ ਇਕਸੈ ਦਾ ਹੈ ਅਮਰੁ ਇਕੋ ਹਰਿ ਚਿਤਿ ਧਰਿ ॥ ਹਰਿ ਤਿਸੁ ਬਿਨੁ ਕੋਈ ਨਾਹਿ ਡਰੁ ਭ੍ਰਮੁ ਭਉ ਦੂਰਿ ਕਰਿ ॥ ਹਰਿ ਤਿਸੈ ਨੋ ਸਾਲਾਹਿ ਜਿ ਤੁਧੁ ਰਖੈ ਬਾਹਰਿ ਘਰਿ ॥ ਹਰਿ ਜਿਸ ਨੋ ਹੋਇ ਦਇਆਲੁ ਸੋ ਹਰਿ ਜਪਿ ਭਉ ਬਿਖਮੁ ਤਰਿ ॥੧॥