Sri Guru Granth Sahib › Raag Bilaval

Ang 840

Ang 839–840Raag Bilaval · ਬਿਲਾਵਲੁ

BILAAVAL, FIRST MEHL, T’HITEE ~ THE LUNAR DAYS, TENTH HOUSE, TO THE DRUM-BEAT JAT

Guru Nanak Dev · composition · part 2 of 3

ਝੂਠੇ ਕਉ ਨਾਹੀ ਪਤਿ ਨਾਉ ॥ ਕਬਹੁ ਨ ਸੂਚਾ ਕਾਲਾ ਕਾਉ ॥ ਪਿੰਜਰਿ ਪੰਖੀ ਬੰਧਿਆ ਕੋਇ ॥ ਛੇਰੀਂ ਭਰਮੈ ਮੁਕਤਿ ਨ ਹੋਇ ॥ ਤਉ ਛੂਟੈ ਜਾ ਖਸਮੁ ਛਡਾਏ ॥ ਗੁਰਮਤਿ ਮੇਲੇ ਭਗਤਿ ਦ੍ਰਿੜਾਏ ॥੭॥ ਖਸਟੀ ਖਟੁ ਦਰਸਨ ਪ੍ਰਭ ਸਾਜੇ ॥ ਅਨਹਦ ਸਬਦੁ ਨਿਰਾਲਾ ਵਾਜੇ ॥ ਜੇ ਪ੍ਰਭ ਭਾਵੈ ਤਾ ਮਹਲਿ ਬੁਲਾਵੈ ॥ ਸਬਦੇ ਭੇਦੇ ਤਉ ਪਤਿ ਪਾਵੈ ॥ ਕਰਿ ਕਰਿ ਵੇਸ ਖਪਹਿ ਜਲਿ ਜਾਵਹਿ ॥ ਸਾਚੈ ਸਾਚੇ ਸਾਚਿ ਸਮਾਵਹਿ ॥੮॥ ਸਪਤਮੀ ਸਤੁ ਸੰਤੋਖੁ ਸਰੀਰਿ ॥ ਸਾਤ ਸਮੁੰਦ ਭਰੇ ਨਿਰਮਲ ਨੀਰਿ ॥ ਮਜਨੁ ਸੀਲੁ ਸਚੁ ਰਿਦੈ ਵੀਚਾਰਿ ॥ ਗੁਰ ਕੈ ਸਬਦਿ ਪਾਵੈ ਸਭਿ ਪਾਰਿ ॥ ਮਨਿ ਸਾਚਾ ਮੁਖਿ ਸਾਚਉ ਭਾਇ ॥ ਸਚੁ ਨੀਸਾਣੈ ਠਾਕ ਨ ਪਾਇ ॥੯॥ ਅਸਟਮੀ ਅਸਟ ਸਿਧਿ ਬੁਧਿ ਸਾਧੈ ॥ ਸਚੁ ਨਿਹਕੇਵਲੁ ਕਰਮਿ ਅਰਾਧੈ ॥ ਪਉਣ ਪਾਣੀ ਅਗਨੀ ਬਿਸਰਾਉ ॥ ਤਹੀ ਨਿਰੰਜਨੁ ਸਾਚੋ ਨਾਉ ॥ ਤਿਸੁ ਮਹਿ ਮਨੂਆ ਰਹਿਆ ਲਿਵ ਲਾਇ ॥ ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੧੦॥ ਨਾਉ ਨਉਮੀ ਨਵੇ ਨਾਥ ਨਵ ਖੰਡਾ ॥ ਘਟਿ ਘਟਿ ਨਾਥੁ ਮਹਾ ਬਲਵੰਡਾ ॥ ਆਈ ਪੂਤਾ ਇਹੁ ਜਗੁ ਸਾਰਾ ॥ ਪ੍ਰਭ ਆਦੇਸੁ ਆਦਿ ਰਖਵਾਰਾ ॥ ਆਦਿ ਜੁਗਾਦੀ ਹੈ ਭੀ ਹੋਗੁ ॥ ਓਹੁ ਅਪਰੰਪਰੁ ਕਰਣੈ ਜੋਗੁ ॥੧੧॥ ਦਸਮੀ ਨਾਮੁ ਦਾਨੁ ਇਸਨਾਨੁ ॥ ਅਨਦਿਨੁ ਮਜਨੁ ਸਚਾ ਗੁਣ ਗਿਆਨੁ ॥ ਸਚਿ ਮੈਲੁ ਨ ਲਾਗੈ ਭ੍ਰਮੁ ਭਉ ਭਾਗੈ ॥ ਬਿਲਮੁ ਨ ਤੂਟਸਿ ਕਾਚੈ ਤਾਗੈ ॥ ਜਿਉ ਤਾਗਾ ਜਗੁ ਏਵੈ ਜਾਣਹੁ ॥ ਅਸਥਿਰੁ ਚੀਤੁ ਸਾਚਿ ਰੰਗੁ ਮਾਣਹੁ ॥੧੨॥ ਏਕਾਦਸੀ ਇਕੁ ਰਿਦੈ ਵਸਾਵੈ ॥ ਹਿੰਸਾ ਮਮਤਾ ਮੋਹੁ ਚੁਕਾਵੈ ॥ ਫਲੁ ਪਾਵੈ ਬ੍ਰਤੁ ਆਤਮ ਚੀਨੈ ॥ ਪਾਖੰਡਿ ਰਾਚਿ ਤਤੁ ਨਹੀ ਬੀਨੈ ॥ ਨਿਰਮਲੁ ਨਿਰਾਹਾਰੁ ਨਿਹਕੇਵਲੁ ॥ ਸੂਚੈ ਸਾਚੇ ਨਾ ਲਾਗੈ ਮਲੁ ॥੧੩॥

Ang 840Raag Bilaval · ਬਿਲਾਵਲੁ

BILAAVAL, FIRST MEHL, T’HITEE ~ THE LUNAR DAYS, TENTH HOUSE, TO THE DRUM-BEAT JAT

Guru Nanak Dev · composition · part 3 of 3

ਜਹ ਦੇਖਉ ਤਹ ਏਕੋ ਏਕਾ ॥ ਹੋਰਿ ਜੀਅ ਉਪਾਏ ਵੇਕੋ ਵੇਕਾ ॥ ਫਲੋਹਾਰ ਕੀਏ ਫਲੁ ਜਾਇ ॥ ਰਸ ਕਸ ਖਾਏ ਸਾਦੁ ਗਵਾਇ ॥ ਕੂੜੈ ਲਾਲਚਿ ਲਪਟੈ ਲਪਟਾਇ ॥ ਛੂਟੈ ਗੁਰਮੁਖਿ ਸਾਚੁ ਕਮਾਇ ॥੧੪॥ ਦੁਆਦਸਿ ਮੁਦ੍ਰਾ ਮਨੁ ਅਉਧੂਤਾ ॥ ਅਹਿਨਿਸਿ ਜਾਗਹਿ ਕਬਹਿ ਨ ਸੂਤਾ ॥ ਜਾਗਤੁ ਜਾਗਿ ਰਹੈ ਲਿਵ ਲਾਇ ॥ ਗੁਰ ਪਰਚੈ ਤਿਸੁ ਕਾਲੁ ਨ ਖਾਇ ॥ ਅਤੀਤ ਭਏ ਮਾਰੇ ਬੈਰਾਈ ॥ ਪ੍ਰਣਵਤਿ ਨਾਨਕ ਤਹ ਲਿਵ ਲਾਈ ॥੧੫॥ ਦੁਆਦਸੀ ਦਇਆ ਦਾਨੁ ਕਰਿ ਜਾਣੈ ॥ ਬਾਹਰਿ ਜਾਤੋ ਭੀਤਰਿ ਆਣੈ ॥ ਬਰਤੀ ਬਰਤ ਰਹੈ ਨਿਹਕਾਮ ॥ ਅਜਪਾ ਜਾਪੁ ਜਪੈ ਮੁਖਿ ਨਾਮ ॥ ਤੀਨਿ ਭਵਣ ਮਹਿ ਏਕੋ ਜਾਣੈ ॥ ਸਭਿ ਸੁਚਿ ਸੰਜਮ ਸਾਚੁ ਪਛਾਣੈ ॥੧੬॥ ਤੇਰਸਿ ਤਰਵਰ ਸਮੁਦ ਕਨਾਰੈ ॥ ਅੰਮ੍ਰਿਤੁ ਮੂਲੁ ਸਿਖਰਿ ਲਿਵ ਤਾਰੈ ॥ ਡਰ ਡਰਿ ਮਰੈ ਨ ਬੂਡੈ ਕੋਇ ॥ ਨਿਡਰੁ ਬੂਡਿ ਮਰੈ ਪਤਿ ਖੋਇ ॥ ਡਰ ਮਹਿ ਘਰੁ ਘਰ ਮਹਿ ਡਰੁ ਜਾਣੈ ॥ ਤਖਤਿ ਨਿਵਾਸੁ ਸਚੁ ਮਨਿ ਭਾਣੈ ॥੧੭॥ ਚਉਦਸਿ ਚਉਥੇ ਥਾਵਹਿ ਲਹਿ ਪਾਵੈ ॥ ਰਾਜਸ ਤਾਮਸ ਸਤ ਕਾਲ ਸਮਾਵੈ ॥ ਸਸੀਅਰ ਕੈ ਘਰਿ ਸੂਰੁ ਸਮਾਵੈ ॥ ਜੋਗ ਜੁਗਤਿ ਕੀ ਕੀਮਤਿ ਪਾਵੈ ॥ ਚਉਦਸਿ ਭਵਨ ਪਾਤਾਲ ਸਮਾਏ ॥ ਖੰਡ ਬ੍ਰਹਮੰਡ ਰਹਿਆ ਲਿਵ ਲਾਏ ॥੧੮॥ ਅਮਾਵਸਿਆ ਚੰਦੁ ਗੁਪਤੁ ਗੈਣਾਰਿ ॥ ਬੂਝਹੁ ਗਿਆਨੀ ਸਬਦੁ ਬੀਚਾਰਿ ॥ ਸਸੀਅਰੁ ਗਗਨਿ ਜੋਤਿ ਤਿਹੁ ਲੋਈ ॥ ਕਰਿ ਕਰਿ ਵੇਖੈ ਕਰਤਾ ਸੋਈ ॥ ਗੁਰ ਤੇ ਦੀਸੈ ਸੋ ਤਿਸ ਹੀ ਮਾਹਿ ॥ ਮਨਮੁਖਿ ਭੂਲੇ ਆਵਹਿ ਜਾਹਿ ॥੧੯॥ ਘਰੁ ਦਰੁ ਥਾਪਿ ਥਿਰੁ ਥਾਨਿ ਸੁਹਾਵੈ ॥ ਆਪੁ ਪਛਾਣੈ ਜਾ ਸਤਿਗੁਰੁ ਪਾਵੈ ॥ ਜਹ ਆਸਾ ਤਹ ਬਿਨਸਿ ਬਿਨਾਸਾ ॥ ਫੂਟੈ ਖਪਰੁ ਦੁਬਿਧਾ ਮਨਸਾ ॥ ਮਮਤਾ ਜਾਲ ਤੇ ਰਹੈ ਉਦਾਸਾ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੨੦॥੧॥

Text: Gurmukhi with English translation (Kulbir S Thind; English by Dr. Sant Singh Khalsa).