BILAAVAL, THIRD MEHL, THE SEVEN DAYS, TENTH HOUSE
ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥ ਆਪੇ ਵਰਤੈ ਅਵਰੁ ਨ ਕੋਈ ॥ ਓਤਿ ਪੋਤਿ ਜਗੁ ਰਹਿਆ ਪਰੋਈ ॥ ਆਪੇ ਕਰਤਾ ਕਰੈ ਸੁ ਹੋਈ ॥ ਨਾਮਿ ਰਤੇ ਸਦਾ ਸੁਖੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥੧॥ ਹਿਰਦੈ ਜਪਨੀ ਜਪਉ ਗੁਣਤਾਸਾ ॥ ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ ਜਨ ਪਗਿ ਲਗਿ ਧਿਆਵਉ ਹੋਇ ਦਾਸਨਿ ਦਾਸਾ ॥੧॥ ਰਹਾਉ ॥ ਸੋਮਵਾਰਿ ਸਚਿ ਰਹਿਆ ਸਮਾਇ ॥ ਤਿਸ ਕੀ ਕੀਮਤਿ ਕਹੀ ਨ ਜਾਇ ॥ ਆਖਿ ਆਖਿ ਰਹੇ ਸਭਿ ਲਿਵ ਲਾਇ ॥ ਜਿਸੁ ਦੇਵੈ ਤਿਸੁ ਪਲੈ ਪਾਇ ॥ ਅਗਮ ਅਗੋਚਰੁ ਲਖਿਆ ਨ ਜਾਇ ॥ ਗੁਰ ਕੈ ਸਬਦਿ ਹਰਿ ਰਹਿਆ ਸਮਾਇ ॥੨॥ ਮੰਗਲਿ ਮਾਇਆ ਮੋਹੁ ਉਪਾਇਆ ॥ ਆਪੇ ਸਿਰਿ ਸਿਰਿ ਧੰਧੈ ਲਾਇਆ ॥ ਆਪਿ ਬੁਝਾਏ ਸੋਈ ਬੂਝੈ ॥ ਗੁਰ ਕੈ ਸਬਦਿ ਦਰੁ ਘਰੁ ਸੂਝੈ ॥ ਪ੍ਰੇਮ ਭਗਤਿ ਕਰੇ ਲਿਵ ਲਾਇ ॥ ਹਉਮੈ ਮਮਤਾ ਸਬਦਿ ਜਲਾਇ ॥੩॥ ਬੁਧਵਾਰਿ ਆਪੇ ਬੁਧਿ ਸਾਰੁ ॥ ਗੁਰਮੁਖਿ ਕਰਣੀ ਸਬਦੁ ਵੀਚਾਰੁ ॥ ਨਾਮਿ ਰਤੇ ਮਨੁ ਨਿਰਮਲੁ ਹੋਇ ॥ ਹਰਿ ਗੁਣ ਗਾਵੈ ਹਉਮੈ ਮਲੁ ਖੋਇ ॥ ਦਰਿ ਸਚੈ ਸਦ ਸੋਭਾ ਪਾਏ ॥ ਨਾਮਿ ਰਤੇ ਗੁਰ ਸਬਦਿ ਸੁਹਾਏ ॥੪॥