Sri Guru Granth Sahib › Raag Bilaval

Ang 842

Ang 841–842Raag Bilaval · ਬਿਲਾਵਲੁ

BILAAVAL, THIRD MEHL, THE SEVEN DAYS, TENTH HOUSE

Guru Amar Das · composition · part 2 of 2

ਲਾਹਾ ਨਾਮੁ ਪਾਏ ਗੁਰ ਦੁਆਰਿ ॥ ਆਪੇ ਦੇਵੈ ਦੇਵਣਹਾਰੁ ॥ ਜੋ ਦੇਵੈ ਤਿਸ ਕਉ ਬਲਿ ਜਾਈਐ ॥ ਗੁਰ ਪਰਸਾਦੀ ਆਪੁ ਗਵਾਈਐ ॥ ਨਾਨਕ ਨਾਮੁ ਰਖਹੁ ਉਰ ਧਾਰਿ ॥ ਦੇਵਣਹਾਰੇ ਕਉ ਜੈਕਾਰੁ ॥੫॥ ਵੀਰਵਾਰਿ ਵੀਰ ਭਰਮਿ ਭੁਲਾਏ ॥ ਪ੍ਰੇਤ ਭੂਤ ਸਭਿ ਦੂਜੈ ਲਾਏ ॥ ਆਪਿ ਉਪਾਏ ਕਰਿ ਵੇਖੈ ਵੇਕਾ ॥ ਸਭਨਾ ਕਰਤੇ ਤੇਰੀ ਟੇਕਾ ॥ ਜੀਅ ਜੰਤ ਤੇਰੀ ਸਰਣਾਈ ॥ ਸੋ ਮਿਲੈ ਜਿਸੁ ਲੈਹਿ ਮਿਲਾਈ ॥੬॥ ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ ॥ ਆਪਿ ਉਪਾਇ ਸਭ ਕੀਮਤਿ ਪਾਈ ॥ ਗੁਰਮੁਖਿ ਹੋਵੈ ਸੁ ਕਰੈ ਬੀਚਾਰੁ ॥ ਸਚੁ ਸੰਜਮੁ ਕਰਣੀ ਹੈ ਕਾਰ ॥ ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥ ਬਿਨੁ ਬੂਝੇ ਸਭੁ ਭਾਉ ਹੈ ਦੂਜਾ ॥੭॥ ਛਨਿਛਰਵਾਰਿ ਸਉਣ ਸਾਸਤ ਬੀਚਾਰੁ ॥ ਹਉਮੈ ਮੇਰਾ ਭਰਮੈ ਸੰਸਾਰੁ ॥ ਮਨਮੁਖੁ ਅੰਧਾ ਦੂਜੈ ਭਾਇ ॥ ਜਮ ਦਰਿ ਬਾਧਾ ਚੋਟਾ ਖਾਇ ॥ ਗੁਰ ਪਰਸਾਦੀ ਸਦਾ ਸੁਖੁ ਪਾਏ ॥ ਸਚੁ ਕਰਣੀ ਸਾਚਿ ਲਿਵ ਲਾਏ ॥੮॥ ਸਤਿਗੁਰੁ ਸੇਵਹਿ ਸੇ ਵਡਭਾਗੀ ॥ ਹਉਮੈ ਮਾਰਿ ਸਚਿ ਲਿਵ ਲਾਗੀ ॥ ਤੇਰੈ ਰੰਗਿ ਰਾਤੇ ਸਹਜਿ ਸੁਭਾਇ ॥ ਤੂ ਸੁਖਦਾਤਾ ਲੈਹਿ ਮਿਲਾਇ ॥ ਏਕਸ ਤੇ ਦੂਜਾ ਨਾਹੀ ਕੋਇ ॥ ਗੁਰਮੁਖਿ ਬੂਝੈ ਸੋਝੀ ਹੋਇ ॥੯॥ ਪੰਦ੍ਰਹ ਥਿਤੀਂ ਤੈ ਸਤ ਵਾਰ ॥ ਮਾਹਾ ਰੁਤੀ ਆਵਹਿ ਵਾਰ ਵਾਰ ॥ ਦਿਨਸੁ ਰੈਣਿ ਤਿਵੈ ਸੰਸਾਰੁ ॥ ਆਵਾ ਗਉਣੁ ਕੀਆ ਕਰਤਾਰਿ ॥ ਨਿਹਚਲੁ ਸਾਚੁ ਰਹਿਆ ਕਲ ਧਾਰਿ ॥ ਨਾਨਕ ਗੁਰਮੁਖਿ ਬੂਝੈ ਕੋ ਸਬਦੁ ਵੀਚਾਰਿ ॥੧੦॥੧॥

Ang 842Raag Bilaval · ਬਿਲਾਵਲੁ › BILAAVAL, THIRD MEHL, THE SEVEN DAYS, TENTH HOUSE

BILAAVAL, THIRD MEHL

Guru Amar Das · composition · part 1 of 2

ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥ ਏਕਸੁ ਤੇ ਸਭੁ ਦੂਜਾ ਹੂਆ ॥ ਏਕੋ ਵਰਤੈ ਅਵਰੁ ਨ ਬੀਆ ॥ ਦੂਜੇ ਤੇ ਜੇ ਏਕੋ ਜਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਸਤਿਗੁਰੁ ਭੇਟੇ ਤਾ ਏਕੋ ਪਾਏ ॥ ਵਿਚਹੁ ਦੂਜਾ ਠਾਕਿ ਰਹਾਏ ॥੩॥ ਜਿਸ ਦਾ ਸਾਹਿਬੁ ਡਾਢਾ ਹੋਇ ॥ ਤਿਸ ਨੋ ਮਾਰਿ ਨ ਸਾਕੈ ਕੋਇ ॥ ਸਾਹਿਬ ਕੀ ਸੇਵਕੁ ਰਹੈ ਸਰਣਾਈ ॥ ਆਪੇ ਬਖਸੇ ਦੇ ਵਡਿਆਈ ॥ ਤਿਸ ਤੇ ਊਪਰਿ ਨਾਹੀ ਕੋਇ ॥ ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥ ਗੁਰਮਤੀ ਸਾਂਤਿ ਵਸੈ ਸਰੀਰ ॥ ਸਬਦੁ ਚੀਨ੍ਹਿ ਫਿਰਿ ਲਗੈ ਨ ਪੀਰ ॥ ਆਵੈ ਨ ਜਾਇ ਨਾ ਦੁਖੁ ਪਾਏ ॥ ਨਾਮੇ ਰਾਤੇ ਸਹਜਿ ਸਮਾਏ ॥ ਨਾਨਕ ਗੁਰਮੁਖਿ ਵੇਖੈ ਹਦੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥

Ang 842–843Raag Bilaval · ਬਿਲਾਵਲੁ › BILAAVAL, THIRD MEHL, THE SEVEN DAYS, TENTH HOUSE

BILAAVAL, THIRD MEHL

Guru Amar Das · composition · part 2 of 2

ਇਕਿ ਸੇਵਕ ਇਕਿ ਭਰਮਿ ਭੁਲਾਏ ॥ ਆਪੇ ਕਰੇ ਹਰਿ ਆਪਿ ਕਰਾਏ ॥ ਏਕੋ ਵਰਤੈ ਅਵਰੁ ਨ ਕੋਇ ॥ ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥ ਸਤਿਗੁਰੁ ਸੇਵੇ ਕਰਣੀ ਸਾਰੀ ॥ ਦਰਿ ਸਾਚੈ ਸਾਚੇ ਵੀਚਾਰੀ ॥੬॥ ਥਿਤੀ ਵਾਰ ਸਭਿ ਸਬਦਿ ਸੁਹਾਏ ॥ ਸਤਿਗੁਰੁ ਸੇਵੇ ਤਾ ਫਲੁ ਪਾਏ ॥ ਥਿਤੀ ਵਾਰ ਸਭਿ ਆਵਹਿ ਜਾਹਿ ॥ ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥ ਥਿਤੀ ਵਾਰ ਤਾ ਜਾ ਸਚਿ ਰਾਤੇ ॥ ਬਿਨੁ ਨਾਵੈ ਸਭਿ ਭਰਮਹਿ ਕਾਚੇ ॥੭॥ ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥ ਏਕੁ ਨ ਚੇਤਹਿ ਦੂਜੈ ਲੋਭਾਹਿ ॥ ਅਚੇਤ ਪਿੰਡੀ ਅਗਿਆਨ ਅੰਧਾਰੁ ॥ ਬਿਨੁ ਸਬਦੈ ਕਿਉ ਪਾਏ ਪਾਰੁ ॥ ਆਪਿ ਉਪਾਏ ਉਪਾਵਣਹਾਰੁ ॥ ਆਪੇ ਕੀਤੋਨੁ ਗੁਰ ਵੀਚਾਰੁ ॥੮॥ ਬਹੁਤੇ ਭੇਖ ਕਰਹਿ ਭੇਖਧਾਰੀ ॥ ਭਵਿ ਭਵਿ ਭਰਮਹਿ ਕਾਚੀ ਸਾਰੀ ॥ ਐਥੈ ਸੁਖੁ ਨ ਆਗੈ ਹੋਇ ॥ ਮਨਮੁਖ ਮੁਏ ਅਪਣਾ ਜਨਮੁ ਖੋਇ ॥ ਸਤਿਗੁਰੁ ਸੇਵੇ ਭਰਮੁ ਚੁਕਾਏ ॥ ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥ ਆਪੇ ਪੂਰਾ ਕਰੇ ਸੁ ਹੋਇ ॥ ਏਹਿ ਥਿਤੀ ਵਾਰ ਦੂਜਾ ਦੋਇ ॥ ਸਤਿਗੁਰ ਬਾਝਹੁ ਅੰਧੁ ਗੁਬਾਰੁ ॥ ਥਿਤੀ ਵਾਰ ਸੇਵਹਿ ਮੁਗਧ ਗਵਾਰ ॥ ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥ ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥

Text: Gurmukhi with English translation (Kulbir S Thind; English by Dr. Sant Singh Khalsa).