BILAAVAL, THIRD MEHL
ਇਕਿ ਸੇਵਕ ਇਕਿ ਭਰਮਿ ਭੁਲਾਏ ॥ ਆਪੇ ਕਰੇ ਹਰਿ ਆਪਿ ਕਰਾਏ ॥ ਏਕੋ ਵਰਤੈ ਅਵਰੁ ਨ ਕੋਇ ॥ ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥ ਸਤਿਗੁਰੁ ਸੇਵੇ ਕਰਣੀ ਸਾਰੀ ॥ ਦਰਿ ਸਾਚੈ ਸਾਚੇ ਵੀਚਾਰੀ ॥੬॥ ਥਿਤੀ ਵਾਰ ਸਭਿ ਸਬਦਿ ਸੁਹਾਏ ॥ ਸਤਿਗੁਰੁ ਸੇਵੇ ਤਾ ਫਲੁ ਪਾਏ ॥ ਥਿਤੀ ਵਾਰ ਸਭਿ ਆਵਹਿ ਜਾਹਿ ॥ ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥ ਥਿਤੀ ਵਾਰ ਤਾ ਜਾ ਸਚਿ ਰਾਤੇ ॥ ਬਿਨੁ ਨਾਵੈ ਸਭਿ ਭਰਮਹਿ ਕਾਚੇ ॥੭॥ ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥ ਏਕੁ ਨ ਚੇਤਹਿ ਦੂਜੈ ਲੋਭਾਹਿ ॥ ਅਚੇਤ ਪਿੰਡੀ ਅਗਿਆਨ ਅੰਧਾਰੁ ॥ ਬਿਨੁ ਸਬਦੈ ਕਿਉ ਪਾਏ ਪਾਰੁ ॥ ਆਪਿ ਉਪਾਏ ਉਪਾਵਣਹਾਰੁ ॥ ਆਪੇ ਕੀਤੋਨੁ ਗੁਰ ਵੀਚਾਰੁ ॥੮॥ ਬਹੁਤੇ ਭੇਖ ਕਰਹਿ ਭੇਖਧਾਰੀ ॥ ਭਵਿ ਭਵਿ ਭਰਮਹਿ ਕਾਚੀ ਸਾਰੀ ॥ ਐਥੈ ਸੁਖੁ ਨ ਆਗੈ ਹੋਇ ॥ ਮਨਮੁਖ ਮੁਏ ਅਪਣਾ ਜਨਮੁ ਖੋਇ ॥ ਸਤਿਗੁਰੁ ਸੇਵੇ ਭਰਮੁ ਚੁਕਾਏ ॥ ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥ ਆਪੇ ਪੂਰਾ ਕਰੇ ਸੁ ਹੋਇ ॥ ਏਹਿ ਥਿਤੀ ਵਾਰ ਦੂਜਾ ਦੋਇ ॥ ਸਤਿਗੁਰ ਬਾਝਹੁ ਅੰਧੁ ਗੁਬਾਰੁ ॥ ਥਿਤੀ ਵਾਰ ਸੇਵਹਿ ਮੁਗਧ ਗਵਾਰ ॥ ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥ ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥