Sri Guru Granth Sahib › Raag Bilaval

Ang 845

Ang 844–845Raag Bilaval · ਬਿਲਾਵਲੁ

CHHANT, BILAAVAL, FOURTH MEHL, MANGAL ~ THE SONG OF JOY

Guru Ram Das · chhant

ਛੰਤ ਬਿਲਾਵਲੁ ਮਹਲਾ ੪ ਮੰਗਲ ੴ ਸਤਿਗੁਰ ਪ੍ਰਸਾਦਿ ॥ ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥ ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਰਾਮ ॥ ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ॥ ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥੧॥ ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ॥ ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਜਾਪੈ ਰਾਮ ॥ ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ॥ ਜਨੁ ਨਾਨਕੁ ਸਹਜਿ ਮਿਲਾਇਆ ਹਰਿ ਰਸਿ ਹਰਿ ਧ੍ਰਾਪੈ ਰਾਮ ॥੨॥ ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥ ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ ॥ ਜਿਨ ਮਾਣਸ ਜਨਮਿ ਨ ਪਾਇਆ ਤਿਨ੍ਹ ਭਾਗੁ ਮੰਦੇਰਾ ਰਾਮ ॥ ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥ ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ॥ ਭਗਤਿ ਵਛਲੁ ਹਰਿ ਨਾਮੁ ਹੈ ਗੁਰਮੁਖਿ ਹਰਿ ਲੀਨਾ ਰਾਮ ॥ ਬਿਨੁ ਹਰਿ ਨਾਮ ਨ ਜੀਵਦੇ ਜਿਉ ਜਲ ਬਿਨੁ ਮੀਨਾ ਰਾਮ ॥ ਸਫਲ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥੪॥੧॥੩॥

Ang 845Raag Bilaval · ਬਿਲਾਵਲੁ › CHHANT, BILAAVAL, FOURTH MEHL, MANGAL ~ THE SONG OF JOY

BILAAVAL, FOURTH MEHL, SHALOK

Guru Ram Das · salok

ਬਿਲਾਵਲੁ ਮਹਲਾ ੪ ਸਲੋਕੁ ॥ ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗੁ ॥ ਗੁਰਿ ਪੂਰੈ ਵੇਖਾਲਿਆ ਨਾਨਕ ਹਰਿ ਲਿਵ ਲਾਗੁ ॥੧॥

Ang 845Raag Bilaval · ਬਿਲਾਵਲੁ › CHHANT, BILAAVAL, FOURTH MEHL, MANGAL ~ THE SONG OF JOY

CHHANT

Guru Ram Das · chhant

ਛੰਤ ॥ ਮੇਰਾ ਹਰਿ ਪ੍ਰਭੁ ਰਾਵਣਿ ਆਈਆ ਹਉਮੈ ਬਿਖੁ ਝਾਗੇ ਰਾਮ ॥ ਗੁਰਮਤਿ ਆਪੁ ਮਿਟਾਇਆ ਹਰਿ ਹਰਿ ਲਿਵ ਲਾਗੇ ਰਾਮ ॥ ਅੰਤਰਿ ਕਮਲੁ ਪਰਗਾਸਿਆ ਗੁਰ ਗਿਆਨੀ ਜਾਗੇ ਰਾਮ ॥ ਜਨ ਨਾਨਕ ਹਰਿ ਪ੍ਰਭੁ ਪਾਇਆ ਪੂਰੈ ਵਡਭਾਗੇ ਰਾਮ ॥੧॥ ਹਰਿ ਪ੍ਰਭੁ ਹਰਿ ਮਨਿ ਭਾਇਆ ਹਰਿ ਨਾਮਿ ਵਧਾਈ ਰਾਮ ॥ ਗੁਰਿ ਪੂਰੈ ਪ੍ਰਭੁ ਪਾਇਆ ਹਰਿ ਹਰਿ ਲਿਵ ਲਾਈ ਰਾਮ ॥ ਅਗਿਆਨੁ ਅੰਧੇਰਾ ਕਟਿਆ ਜੋਤਿ ਪਰਗਟਿਆਈ ਰਾਮ ॥ ਜਨ ਨਾਨਕ ਨਾਮੁ ਅਧਾਰੁ ਹੈ ਹਰਿ ਨਾਮਿ ਸਮਾਈ ਰਾਮ ॥੨॥ ਧਨ ਹਰਿ ਪ੍ਰਭਿ ਪਿਆਰੈ ਰਾਵੀਆ ਜਾਂ ਹਰਿ ਪ੍ਰਭ ਭਾਈ ਰਾਮ ॥ ਅਖੀ ਪ੍ਰੇਮ ਕਸਾਈਆ ਜਿਉ ਬਿਲਕ ਮਸਾਈ ਰਾਮ ॥ ਗੁਰਿ ਪੂਰੈ ਹਰਿ ਮੇਲਿਆ ਹਰਿ ਰਸਿ ਆਘਾਈ ਰਾਮ ॥ ਜਨ ਨਾਨਕ ਨਾਮਿ ਵਿਗਸਿਆ ਹਰਿ ਹਰਿ ਲਿਵ ਲਾਈ ਰਾਮ ॥੩॥ ਹਮ ਮੂਰਖ ਮੁਗਧ ਮਿਲਾਇਆ ਹਰਿ ਕਿਰਪਾ ਧਾਰੀ ਰਾਮ ॥ ਧਨੁ ਧੰਨੁ ਗੁਰੂ ਸਾਬਾਸਿ ਹੈ ਜਿਨਿ ਹਉਮੈ ਮਾਰੀ ਰਾਮ ॥ ਜਿਨ੍ਹ ਵਡਭਾਗੀਆ ਵਡਭਾਗੁ ਹੈ ਹਰਿ ਹਰਿ ਉਰ ਧਾਰੀ ਰਾਮ ॥ ਜਨ ਨਾਨਕ ਨਾਮੁ ਸਲਾਹਿ ਤੂ ਨਾਮੇ ਬਲਿਹਾਰੀ ਰਾਮ ॥੪॥੨॥੪॥

Ang 845–846Raag Bilaval · ਬਿਲਾਵਲੁ › CHHANT, BILAAVAL, FOURTH MEHL, MANGAL ~ THE SONG OF JOY

BILAAVAL, FIFTH MEHL, CHHANT

Guru Arjan Dev · chhant

ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥

Text: Gurmukhi with English translation (Kulbir S Thind; English by Dr. Sant Singh Khalsa).