Sri Guru Granth Sahib › Raag Bilaval

Ang 846

Ang 845–846Raag Bilaval · ਬਿਲਾਵਲੁ › CHHANT, BILAAVAL, FOURTH MEHL, MANGAL ~ THE SONG OF JOY

BILAAVAL, FIFTH MEHL, CHHANT

Guru Arjan Dev · chhant

ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥

Ang 846Raag Bilaval · ਬਿਲਾਵਲੁ › CHHANT, BILAAVAL, FOURTH MEHL, MANGAL ~ THE SONG OF JOY

BILAAVAL, FIFTH MEHL

Guru Arjan Dev · chhant

ਬਿਲਾਵਲੁ ਮਹਲਾ ੫ ॥ ਭਾਗ ਸੁਲਖਣਾ ਹਰਿ ਕੰਤੁ ਹਮਾਰਾ ਰਾਮ ॥ ਅਨਹਦ ਬਾਜਿਤ੍ਰਾ ਤਿਸੁ ਧੁਨਿ ਦਰਬਾਰਾ ਰਾਮ ॥ ਆਨੰਦ ਅਨਦਿਨੁ ਵਜਹਿ ਵਾਜੇ ਦਿਨਸੁ ਰੈਣਿ ਉਮਾਹਾ ॥ ਤਹ ਰੋਗ ਸੋਗ ਨ ਦੂਖੁ ਬਿਆਪੈ ਜਨਮ ਮਰਣੁ ਨ ਤਾਹਾ ॥ ਰਿਧਿ ਸਿਧਿ ਸੁਧਾ ਰਸੁ ਅੰਮ੍ਰਿਤੁ ਭਗਤਿ ਭਰੇ ਭੰਡਾਰਾ ॥ ਬਿਨਵੰਤਿ ਨਾਨਕ ਬਲਿਹਾਰਿ ਵੰਞਾ ਪਾਰਬ੍ਰਹਮ ਪ੍ਰਾਨ ਅਧਾਰਾ ॥੧॥ ਸੁਣਿ ਸਖੀਅ ਸਹੇਲੜੀਹੋ ਮਿਲਿ ਮੰਗਲੁ ਗਾਵਹ ਰਾਮ ॥ ਮਨਿ ਤਨਿ ਪ੍ਰੇਮੁ ਕਰੇ ਤਿਸੁ ਪ੍ਰਭ ਕਉ ਰਾਵਹ ਰਾਮ ॥ ਕਰਿ ਪ੍ਰੇਮੁ ਰਾਵਹ ਤਿਸੈ ਭਾਵਹ ਇਕ ਨਿਮਖ ਪਲਕ ਨ ਤਿਆਗੀਐ ॥ ਗਹਿ ਕੰਠਿ ਲਾਈਐ ਨਹ ਲਜਾਈਐ ਚਰਨ ਰਜ ਮਨੁ ਪਾਗੀਐ ॥ ਭਗਤਿ ਠਗਉਰੀ ਪਾਇ ਮੋਹਹ ਅਨਤ ਕਤਹੂ ਨ ਧਾਵਹ ॥ ਬਿਨਵੰਤਿ ਨਾਨਕ ਮਿਲਿ ਸੰਗਿ ਸਾਜਨ ਅਮਰ ਪਦਵੀ ਪਾਵਹ ॥੨॥ ਬਿਸਮਨ ਬਿਸਮ ਭਈ ਪੇਖਿ ਗੁਣ ਅਬਿਨਾਸੀ ਰਾਮ ॥ ਕਰੁ ਗਹਿ ਭੁਜਾ ਗਹੀ ਕਟਿ ਜਮ ਕੀ ਫਾਸੀ ਰਾਮ ॥ ਗਹਿ ਭੁਜਾ ਲੀਨ੍ਹੀ ਦਾਸਿ ਕੀਨ੍ਹੀ ਅੰਕੁਰਿ ਉਦੋਤੁ ਜਣਾਇਆ ॥ ਮਲਨ ਮੋਹ ਬਿਕਾਰ ਨਾਠੇ ਦਿਵਸ ਨਿਰਮਲ ਆਇਆ ॥ ਦ੍ਰਿਸਟਿ ਧਾਰੀ ਮਨਿ ਪਿਆਰੀ ਮਹਾ ਦੁਰਮਤਿ ਨਾਸੀ ॥ ਬਿਨਵੰਤਿ ਨਾਨਕ ਭਈ ਨਿਰਮਲ ਪ੍ਰਭ ਮਿਲੇ ਅਬਿਨਾਸੀ ॥੩॥ ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥ ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥ ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥ ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ ॥ ਆਪਿ ਕਰਤਾ ਆਪਿ ਭੁਗਤਾ ਆਪਿ ਕਾਰਣੁ ਕੀਆ ॥ ਬਿਨਵੰਤਿ ਨਾਨਕ ਸੇਈ ਜਾਣਹਿ ਜਿਨ੍ਹੀ ਹਰਿ ਰਸੁ ਪੀਆ ॥੪॥੨॥

Text: Gurmukhi with English translation (Kulbir S Thind; English by Dr. Sant Singh Khalsa).