Sri Guru Granth Sahib › Raag Bilaval

Ang 849

Ang 849Raag Bilaval · ਬਿਲਾਵਲੁ › VAAR OF BILAAVAL, FOURTH MEHL

VAAR OF BILAAVAL, FOURTH MEHL: SHALOK, FOURTH MEHL

Guru Ram Das, Guru Amar Das · vaar: saloks and pauri

ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ ਮਃ ੩ ॥ ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥ ਪਉੜੀ ॥ ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥

Ang 849Raag Bilaval · ਬਿਲਾਵਲੁ › VAAR OF BILAAVAL, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥ ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥ ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥ ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥ ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥ ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥ ਮਃ ੩ ॥ ਬਿਲਾਵਲੁ ਕਰਿਹੁ ਤੁਮ੍ਹ ਪਿਆਰਿਹੋ ਏਕਸੁ ਸਿਉ ਲਿਵ ਲਾਇ ॥ ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥ ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥ ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥ ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥ ਪਉੜੀ ॥ ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥ ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥ ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥ ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥ ਤੁਧੁ ਅਪੜਿ ਕੋਇ ਨ ਸਕੈ ਸਭ ਝਖਿ ਝਖਿ ਪਵੈ ਝੜਿ ॥੨॥

Text: Gurmukhi with English translation (Kulbir S Thind; English by Dr. Sant Singh Khalsa).