Sri Guru Granth Sahib › Sri Raag

Ang 84

Ang 83–84Sri Raag · ਸਿਰੀਰਾਗੁ › VAAR OF SIREE RAAG, FOURTH MEHL, WITH SHALOKS

SHALOK, FIRST MEHL

Guru Nanak Dev, Guru Amar Das, Guru Ram Das · vaar: saloks and pauri

ਸਲੋਕ ਮਃ ੧ ॥ ਕੁਦਰਤਿ ਕਰਿ ਕੈ ਵਸਿਆ ਸੋਇ ॥ ਵਖਤੁ ਵੀਚਾਰੇ ਸੁ ਬੰਦਾ ਹੋਇ ॥ ਕੁਦਰਤਿ ਹੈ ਕੀਮਤਿ ਨਹੀ ਪਾਇ ॥ ਜਾ ਕੀਮਤਿ ਪਾਇ ਤ ਕਹੀ ਨ ਜਾਇ ॥ ਸਰੈ ਸਰੀਅਤਿ ਕਰਹਿ ਬੀਚਾਰੁ ॥ ਬਿਨੁ ਬੂਝੇ ਕੈਸੇ ਪਾਵਹਿ ਪਾਰੁ ॥ ਸਿਦਕੁ ਕਰਿ ਸਿਜਦਾ ਮਨੁ ਕਰਿ ਮਖਸੂਦੁ ॥ ਜਿਹ ਧਿਰਿ ਦੇਖਾ ਤਿਹ ਧਿਰਿ ਮਉਜੂਦੁ ॥੧॥ ਮਃ ੩ ॥ ਗੁਰ ਸਭਾ ਏਵ ਨ ਪਾਈਐ ਨਾ ਨੇੜੈ ਨਾ ਦੂਰਿ ॥ ਨਾਨਕ ਸਤਿਗੁਰੁ ਤਾਂ ਮਿਲੈ ਜਾ ਮਨੁ ਰਹੈ ਹਦੂਰਿ ॥੨॥ ਪਉੜੀ ॥ ਸਪਤ ਦੀਪ ਸਪਤ ਸਾਗਰਾ ਨਵ ਖੰਡ ਚਾਰਿ ਵੇਦ ਦਸ ਅਸਟ ਪੁਰਾਣਾ ॥ ਹਰਿ ਸਭਨਾ ਵਿਚਿ ਤੂੰ ਵਰਤਦਾ ਹਰਿ ਸਭਨਾ ਭਾਣਾ ॥ ਸਭਿ ਤੁਝੈ ਧਿਆਵਹਿ ਜੀਅ ਜੰਤ ਹਰਿ ਸਾਰਗ ਪਾਣਾ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਹਉ ਕੁਰਬਾਣਾ ॥ ਤੂੰ ਆਪੇ ਆਪਿ ਵਰਤਦਾ ਕਰਿ ਚੋਜ ਵਿਡਾਣਾ ॥੪॥

Ang 84Sri Raag · ਸਿਰੀਰਾਗੁ › VAAR OF SIREE RAAG, FOURTH MEHL, WITH SHALOKS

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਕਲਉ ਮਸਾਜਨੀ ਕਿਆ ਸਦਾਈਐ ਹਿਰਦੈ ਹੀ ਲਿਖਿ ਲੇਹੁ ॥ ਸਦਾ ਸਾਹਿਬ ਕੈ ਰੰਗਿ ਰਹੈ ਕਬਹੂੰ ਨ ਤੂਟਸਿ ਨੇਹੁ ॥ ਕਲਉ ਮਸਾਜਨੀ ਜਾਇਸੀ ਲਿਖਿਆ ਭੀ ਨਾਲੇ ਜਾਇ ॥ ਨਾਨਕ ਸਹ ਪ੍ਰੀਤਿ ਨ ਜਾਇਸੀ ਜੋ ਧੁਰਿ ਛੋਡੀ ਸਚੈ ਪਾਇ ॥੧॥ ਮਃ ੩ ॥ ਨਦਰੀ ਆਵਦਾ ਨਾਲਿ ਨ ਚਲਈ ਵੇਖਹੁ ਕੋ ਵਿਉਪਾਇ ॥ ਸਤਿਗੁਰਿ ਸਚੁ ਦ੍ਰਿੜਾਇਆ ਸਚਿ ਰਹਹੁ ਲਿਵ ਲਾਇ ॥ ਨਾਨਕ ਸਬਦੀ ਸਚੁ ਹੈ ਕਰਮੀ ਪਲੈ ਪਾਇ ॥੨॥ ਪਉੜੀ ॥ ਹਰਿ ਅੰਦਰਿ ਬਾਹਰਿ ਇਕੁ ਤੂੰ ਤੂੰ ਜਾਣਹਿ ਭੇਤੁ ॥ ਜੋ ਕੀਚੈ ਸੋ ਹਰਿ ਜਾਣਦਾ ਮੇਰੇ ਮਨ ਹਰਿ ਚੇਤੁ ॥ ਸੋ ਡਰੈ ਜਿ ਪਾਪ ਕਮਾਵਦਾ ਧਰਮੀ ਵਿਗਸੇਤੁ ॥ ਤੂੰ ਸਚਾ ਆਪਿ ਨਿਆਉ ਸਚੁ ਤਾ ਡਰੀਐ ਕੇਤੁ ॥ ਜਿਨਾ ਨਾਨਕ ਸਚੁ ਪਛਾਣਿਆ ਸੇ ਸਚਿ ਰਲੇਤੁ ॥੫॥

Ang 84Sri Raag · ਸਿਰੀਰਾਗੁ › VAAR OF SIREE RAAG, FOURTH MEHL, WITH SHALOKS

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਕਲਮ ਜਲਉ ਸਣੁ ਮਸਵਾਣੀਐ ਕਾਗਦੁ ਭੀ ਜਲਿ ਜਾਉ ॥ ਲਿਖਣ ਵਾਲਾ ਜਲਿ ਬਲਉ ਜਿਨਿ ਲਿਖਿਆ ਦੂਜਾ ਭਾਉ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥੧॥ ਮਃ ੩ ॥ ਹੋਰੁ ਕੂੜੁ ਪੜਣਾ ਕੂੜੁ ਬੋਲਣਾ ਮਾਇਆ ਨਾਲਿ ਪਿਆਰੁ ॥ ਨਾਨਕ ਵਿਣੁ ਨਾਵੈ ਕੋ ਥਿਰੁ ਨਹੀ ਪੜਿ ਪੜਿ ਹੋਇ ਖੁਆਰੁ ॥੨॥ ਪਉੜੀ ॥ ਹਰਿ ਕੀ ਵਡਿਆਈ ਵਡੀ ਹੈ ਹਰਿ ਕੀਰਤਨੁ ਹਰਿ ਕਾ ॥ ਹਰਿ ਕੀ ਵਡਿਆਈ ਵਡੀ ਹੈ ਜਾ ਨਿਆਉ ਹੈ ਧਰਮ ਕਾ ॥ ਹਰਿ ਕੀ ਵਡਿਆਈ ਵਡੀ ਹੈ ਜਾ ਫਲੁ ਹੈ ਜੀਅ ਕਾ ॥ ਹਰਿ ਕੀ ਵਡਿਆਈ ਵਡੀ ਹੈ ਜਾ ਨ ਸੁਣਈ ਕਹਿਆ ਚੁਗਲ ਕਾ ॥ ਹਰਿ ਕੀ ਵਡਿਆਈ ਵਡੀ ਹੈ ਅਪੁਛਿਆ ਦਾਨੁ ਦੇਵਕਾ ॥੬॥

Ang 84–85Sri Raag · ਸਿਰੀਰਾਗੁ › VAAR OF SIREE RAAG, FOURTH MEHL, WITH SHALOKS

SHALOK, THIRD MEHL

Guru Amar Das, Guru Nanak Dev, Guru Ram Das · vaar: saloks and pauri

ਸਲੋਕ ਮਃ ੩ ॥ ਹਉ ਹਉ ਕਰਤੀ ਸਭ ਮੁਈ ਸੰਪਉ ਕਿਸੈ ਨ ਨਾਲਿ ॥ ਦੂਜੈ ਭਾਇ ਦੁਖੁ ਪਾਇਆ ਸਭ ਜੋਹੀ ਜਮਕਾਲਿ ॥ ਨਾਨਕ ਗੁਰਮੁਖਿ ਉਬਰੇ ਸਾਚਾ ਨਾਮੁ ਸਮਾਲਿ ॥੧॥ ਮਃ ੧ ॥ ਗਲੀਂ ਅਸੀ ਚੰਗੀਆ ਆਚਾਰੀ ਬੁਰੀਆਹ ॥ ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥ ਰੀਸਾ ਕਰਿਹ ਤਿਨਾੜੀਆ ਜੋ ਸੇਵਹਿ ਦਰੁ ਖੜੀਆਹ ॥ ਨਾਲਿ ਖਸਮੈ ਰਤੀਆ ਮਾਣਹਿ ਸੁਖਿ ਰਲੀਆਹ ॥ ਹੋਦੈ ਤਾਣਿ ਨਿਤਾਣੀਆ ਰਹਹਿ ਨਿਮਾਨਣੀਆਹ ॥ ਨਾਨਕ ਜਨਮੁ ਸਕਾਰਥਾ ਜੇ ਤਿਨ ਕੈ ਸੰਗਿ ਮਿਲਾਹ ॥੨॥ ਪਉੜੀ ॥ ਤੂੰ ਆਪੇ ਜਲੁ ਮੀਨਾ ਹੈ ਆਪੇ ਆਪੇ ਹੀ ਆਪਿ ਜਾਲੁ ॥ ਤੂੰ ਆਪੇ ਜਾਲੁ ਵਤਾਇਦਾ ਆਪੇ ਵਿਚਿ ਸੇਬਾਲੁ ॥ ਤੂੰ ਆਪੇ ਕਮਲੁ ਅਲਿਪਤੁ ਹੈ ਸੈ ਹਥਾ ਵਿਚਿ ਗੁਲਾਲੁ ॥ ਤੂੰ ਆਪੇ ਮੁਕਤਿ ਕਰਾਇਦਾ ਇਕ ਨਿਮਖ ਘੜੀ ਕਰਿ ਖਿਆਲੁ ॥ ਹਰਿ ਤੁਧਹੁ ਬਾਹਰਿ ਕਿਛੁ ਨਹੀ ਗੁਰ ਸਬਦੀ ਵੇਖਿ ਨਿਹਾਲੁ ॥੭॥

Text: Gurmukhi with English translation (Kulbir S Thind; English by Dr. Sant Singh Khalsa).