Sri Guru Granth Sahib › Raag Bilaval

Ang 851

Ang 850–851Raag Bilaval · ਬਿਲਾਵਲੁ › VAAR OF BILAAVAL, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲ੍ਹਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥ ਨਾਮਿ ਰਤੇ ਜਨ ਸਦਾ ਸੁਖੁ ਪਾਇਨ੍ਹਿ ਜਨ ਨਾਨਕ ਤਿਨ ਬਲਿ ਜਾਏ ॥੧॥ ਮਃ ੩ ॥ ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥੨॥ ਪਉੜੀ ॥ ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ ॥ ਅਗੈ ਸਭੁ ਆਪੇ ਵਰਤਦਾ ਹਰਿ ਸਚਾ ਨਿਆਈ ॥ ਕੂੜਿਆਰਾ ਕੇ ਮੁਹ ਫਿਟਕੀਅਹਿ ਸਚੁ ਭਗਤਿ ਵਡਿਆਈ ॥ ਸਚੁ ਸਾਹਿਬੁ ਸਚਾ ਨਿਆਉ ਹੈ ਸਿਰਿ ਨਿੰਦਕ ਛਾਈ ॥ ਜਨ ਨਾਨਕ ਸਚੁ ਅਰਾਧਿਆ ਗੁਰਮੁਖਿ ਸੁਖੁ ਪਾਈ ॥੫॥

Ang 851Raag Bilaval · ਬਿਲਾਵਲੁ › VAAR OF BILAAVAL, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਪੂਰੈ ਭਾਗਿ ਸਤਿਗੁਰੁ ਪਾਈਐ ਜੇ ਹਰਿ ਪ੍ਰਭੁ ਬਖਸ ਕਰੇਇ ॥ ਓਪਾਵਾ ਸਿਰਿ ਓਪਾਉ ਹੈ ਨਾਉ ਪਰਾਪਤਿ ਹੋਇ ॥ ਅੰਦਰੁ ਸੀਤਲੁ ਸਾਂਤਿ ਹੈ ਹਿਰਦੈ ਸਦਾ ਸੁਖੁ ਹੋਇ ॥ ਅੰਮ੍ਰਿਤੁ ਖਾਣਾ ਪੈਨ੍ਹਣਾ ਨਾਨਕ ਨਾਇ ਵਡਿਆਈ ਹੋਇ ॥੧॥ ਮਃ ੩ ॥ ਏ ਮਨ ਗੁਰ ਕੀ ਸਿਖ ਸੁਣਿ ਪਾਇਹਿ ਗੁਣੀ ਨਿਧਾਨੁ ॥ ਸੁਖਦਾਤਾ ਤੇਰੈ ਮਨਿ ਵਸੈ ਹਉਮੈ ਜਾਇ ਅਭਿਮਾਨੁ ॥ ਨਾਨਕ ਨਦਰੀ ਪਾਈਐ ਅੰਮ੍ਰਿਤੁ ਗੁਣੀ ਨਿਧਾਨੁ ॥੨॥ ਪਉੜੀ ॥ ਜਿਤਨੇ ਪਾਤਿਸਾਹ ਸਾਹ ਰਾਜੇ ਖਾਨ ਉਮਰਾਵ ਸਿਕਦਾਰ ਹਹਿ ਤਿਤਨੇ ਸਭਿ ਹਰਿ ਕੇ ਕੀਏ ॥ ਜੋ ਕਿਛੁ ਹਰਿ ਕਰਾਵੈ ਸੁ ਓਇ ਕਰਹਿ ਸਭਿ ਹਰਿ ਕੇ ਅਰਥੀਏ ॥ ਸੋ ਐਸਾ ਹਰਿ ਸਭਨਾ ਕਾ ਪ੍ਰਭੁ ਸਤਿਗੁਰ ਕੈ ਵਲਿ ਹੈ ਤਿਨਿ ਸਭਿ ਵਰਨ ਚਾਰੇ ਖਾਣੀ ਸਭ ਸ੍ਰਿਸਟਿ ਗੋਲੇ ਕਰਿ ਸਤਿਗੁਰ ਅਗੈ ਕਾਰ ਕਮਾਵਣ ਕਉ ਦੀਏ ॥ ਹਰਿ ਸੇਵੇ ਕੀ ਐਸੀ ਵਡਿਆਈ ਦੇਖਹੁ ਹਰਿ ਸੰਤਹੁ ਜਿਨਿ ਵਿਚਹੁ ਕਾਇਆ ਨਗਰੀ ਦੁਸਮਨ ਦੂਤ ਸਭਿ ਮਾਰਿ ਕਢੀਏ ॥ ਹਰਿ ਹਰਿ ਕਿਰਪਾਲੁ ਹੋਆ ਭਗਤ ਜਨਾ ਉਪਰਿ ਹਰਿ ਆਪਣੀ ਕਿਰਪਾ ਕਰਿ ਹਰਿ ਆਪਿ ਰਖਿ ਲੀਏ ॥੬॥

Ang 851–852Raag Bilaval · ਬਿਲਾਵਲੁ › VAAR OF BILAAVAL, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥ ਮਃ ੩ ॥ ਗੁਰਮੁਖਿ ਸਦਾ ਹਰਿ ਰੰਗੁ ਹੈ ਹਰਿ ਕਾ ਨਾਉ ਮਨਿ ਭਾਇਆ ॥ ਗੁਰਮੁਖਿ ਵੇਖਣੁ ਬੋਲਣਾ ਨਾਮੁ ਜਪਤ ਸੁਖੁ ਪਾਇਆ ॥ ਨਾਨਕ ਗੁਰਮੁਖਿ ਗਿਆਨੁ ਪ੍ਰਗਾਸਿਆ ਤਿਮਰ ਅਗਿਆਨੁ ਅੰਧੇਰੁ ਚੁਕਾਇਆ ॥੨॥ ਮਃ ੩ ॥ ਮਨਮੁਖ ਮੈਲੇ ਮਰਹਿ ਗਵਾਰ ॥ ਗੁਰਮੁਖਿ ਨਿਰਮਲ ਹਰਿ ਰਾਖਿਆ ਉਰ ਧਾਰਿ ॥ ਭਨਤਿ ਨਾਨਕੁ ਸੁਣਹੁ ਜਨ ਭਾਈ ॥ ਸਤਿਗੁਰੁ ਸੇਵਿਹੁ ਹਉਮੈ ਮਲੁ ਜਾਈ ॥ ਅੰਦਰਿ ਸੰਸਾ ਦੂਖੁ ਵਿਆਪੇ ਸਿਰਿ ਧੰਧਾ ਨਿਤ ਮਾਰ ॥ ਦੂਜੈ ਭਾਇ ਸੂਤੇ ਕਬਹੁ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਬੀਚਾਰ ॥ ਹਰਿ ਨਾਮੁ ਨ ਭਾਇਆ ਬਿਰਥਾ ਜਨਮੁ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੩॥ ਪਉੜੀ ॥ ਜਿਸ ਨੋ ਹਰਿ ਭਗਤਿ ਸਚੁ ਬਖਸੀਅਨੁ ਸੋ ਸਚਾ ਸਾਹੁ ॥ ਤਿਸ ਕੀ ਮੁਹਤਾਜੀ ਲੋਕੁ ਕਢਦਾ ਹੋਰਤੁ ਹਟਿ ਨ ਵਥੁ ਨ ਵੇਸਾਹੁ ॥ ਭਗਤ ਜਨਾ ਕਉ ਸਨਮੁਖੁ ਹੋਵੈ ਸੁ ਹਰਿ ਰਾਸਿ ਲਏ ਵੇਮੁਖ ਭਸੁ ਪਾਹੁ ॥ ਹਰਿ ਕੇ ਨਾਮ ਕੇ ਵਾਪਾਰੀ ਹਰਿ ਭਗਤ ਹਹਿ ਜਮੁ ਜਾਗਾਤੀ ਤਿਨਾ ਨੇੜਿ ਨ ਜਾਹੁ ॥ ਜਨ ਨਾਨਕਿ ਹਰਿ ਨਾਮ ਧਨੁ ਲਦਿਆ ਸਦਾ ਵੇਪਰਵਾਹੁ ॥੭॥

Text: Gurmukhi with English translation (Kulbir S Thind; English by Dr. Sant Singh Khalsa).