SHALOK, THIRD MEHL
ਸਲੋਕ ਮਃ ੩ ॥ ਇਸੁ ਜੁਗ ਮਹਿ ਭਗਤੀ ਹਰਿ ਧਨੁ ਖਟਿਆ ਹੋਰੁ ਸਭੁ ਜਗਤੁ ਭਰਮਿ ਭੁਲਾਇਆ ॥ ਗੁਰ ਪਰਸਾਦੀ ਨਾਮੁ ਮਨਿ ਵਸਿਆ ਅਨਦਿਨੁ ਨਾਮੁ ਧਿਆਇਆ ॥ ਬਿਖਿਆ ਮਾਹਿ ਉਦਾਸ ਹੈ ਹਉਮੈ ਸਬਦਿ ਜਲਾਇਆ ॥ ਆਪਿ ਤਰਿਆ ਕੁਲ ਉਧਰੇ ਧੰਨੁ ਜਣੇਦੀ ਮਾਇਆ ॥ ਸਦਾ ਸਹਜੁ ਸੁਖੁ ਮਨਿ ਵਸਿਆ ਸਚੇ ਸਿਉ ਲਿਵ ਲਾਇਆ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਭੁਲੇ ਹਉਮੈ ਮੋਹੁ ਵਧਾਇਆ ॥ ਪੰਡਿਤ ਪੜਿ ਪੜਿ ਮੋਨੀ ਭੁਲੇ ਦੂਜੈ ਭਾਇ ਚਿਤੁ ਲਾਇਆ ॥ ਜੋਗੀ ਜੰਗਮ ਸੰਨਿਆਸੀ ਭੁਲੇ ਵਿਣੁ ਗੁਰ ਤਤੁ ਨ ਪਾਇਆ ॥ ਮਨਮੁਖ ਦੁਖੀਏ ਸਦਾ ਭ੍ਰਮਿ ਭੁਲੇ ਤਿਨ੍ਹੀ ਬਿਰਥਾ ਜਨਮੁ ਗਵਾਇਆ ॥ ਨਾਨਕ ਨਾਮਿ ਰਤੇ ਸੇਈ ਜਨ ਸਮਧੇ ਜਿ ਆਪੇ ਬਖਸਿ ਮਿਲਾਇਆ ॥੧॥ ਮਃ ੩ ॥ ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥ ਤਿਸਹਿ ਸਰੇਵਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ ਗੁਰਮੁਖਿ ਅੰਤਰਿ ਮਨਿ ਵਸੈ ਸਦਾ ਸਦਾ ਸੁਖੁ ਹੋਇ ॥੨॥ ਪਉੜੀ ॥ ਜਿਨੀ ਗੁਰਮੁਖਿ ਹਰਿ ਨਾਮ ਧਨੁ ਨ ਖਟਿਓ ਸੇ ਦੇਵਾਲੀਏ ਜੁਗ ਮਾਹਿ ॥ ਓਇ ਮੰਗਦੇ ਫਿਰਹਿ ਸਭ ਜਗਤ ਮਹਿ ਕੋਈ ਮੁਹਿ ਥੁਕ ਨ ਤਿਨ ਕਉ ਪਾਹਿ ॥ ਪਰਾਈ ਬਖੀਲੀ ਕਰਹਿ ਆਪਣੀ ਪਰਤੀਤਿ ਖੋਵਨਿ ਸਗਵਾ ਭੀ ਆਪੁ ਲਖਾਹਿ ॥ ਜਿਸੁ ਧਨ ਕਾਰਣਿ ਚੁਗਲੀ ਕਰਹਿ ਸੋ ਧਨੁ ਚੁਗਲੀ ਹਥਿ ਨ ਆਵੈ ਓਇ ਭਾਵੈ ਤਿਥੈ ਜਾਹਿ ॥ ਗੁਰਮੁਖਿ ਸੇਵਕ ਭਾਇ ਹਰਿ ਧਨੁ ਮਿਲੈ ਤਿਥਹੁ ਕਰਮਹੀਣ ਲੈ ਨ ਸਕਹਿ ਹੋਰ ਥੈ ਦੇਸ ਦਿਸੰਤਰਿ ਹਰਿ ਧਨੁ ਨਾਹਿ ॥੮॥