Sri Guru Granth Sahib › Sri Raag

Ang 85

Ang 84–85Sri Raag · ਸਿਰੀਰਾਗੁ › VAAR OF SIREE RAAG, FOURTH MEHL, WITH SHALOKS

SHALOK, THIRD MEHL

Guru Amar Das, Guru Nanak Dev, Guru Ram Das · vaar: saloks and pauri

ਸਲੋਕ ਮਃ ੩ ॥ ਹਉ ਹਉ ਕਰਤੀ ਸਭ ਮੁਈ ਸੰਪਉ ਕਿਸੈ ਨ ਨਾਲਿ ॥ ਦੂਜੈ ਭਾਇ ਦੁਖੁ ਪਾਇਆ ਸਭ ਜੋਹੀ ਜਮਕਾਲਿ ॥ ਨਾਨਕ ਗੁਰਮੁਖਿ ਉਬਰੇ ਸਾਚਾ ਨਾਮੁ ਸਮਾਲਿ ॥੧॥ ਮਃ ੧ ॥ ਗਲੀਂ ਅਸੀ ਚੰਗੀਆ ਆਚਾਰੀ ਬੁਰੀਆਹ ॥ ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥ ਰੀਸਾ ਕਰਿਹ ਤਿਨਾੜੀਆ ਜੋ ਸੇਵਹਿ ਦਰੁ ਖੜੀਆਹ ॥ ਨਾਲਿ ਖਸਮੈ ਰਤੀਆ ਮਾਣਹਿ ਸੁਖਿ ਰਲੀਆਹ ॥ ਹੋਦੈ ਤਾਣਿ ਨਿਤਾਣੀਆ ਰਹਹਿ ਨਿਮਾਨਣੀਆਹ ॥ ਨਾਨਕ ਜਨਮੁ ਸਕਾਰਥਾ ਜੇ ਤਿਨ ਕੈ ਸੰਗਿ ਮਿਲਾਹ ॥੨॥ ਪਉੜੀ ॥ ਤੂੰ ਆਪੇ ਜਲੁ ਮੀਨਾ ਹੈ ਆਪੇ ਆਪੇ ਹੀ ਆਪਿ ਜਾਲੁ ॥ ਤੂੰ ਆਪੇ ਜਾਲੁ ਵਤਾਇਦਾ ਆਪੇ ਵਿਚਿ ਸੇਬਾਲੁ ॥ ਤੂੰ ਆਪੇ ਕਮਲੁ ਅਲਿਪਤੁ ਹੈ ਸੈ ਹਥਾ ਵਿਚਿ ਗੁਲਾਲੁ ॥ ਤੂੰ ਆਪੇ ਮੁਕਤਿ ਕਰਾਇਦਾ ਇਕ ਨਿਮਖ ਘੜੀ ਕਰਿ ਖਿਆਲੁ ॥ ਹਰਿ ਤੁਧਹੁ ਬਾਹਰਿ ਕਿਛੁ ਨਹੀ ਗੁਰ ਸਬਦੀ ਵੇਖਿ ਨਿਹਾਲੁ ॥੭॥

Ang 85Sri Raag · ਸਿਰੀਰਾਗੁ › VAAR OF SIREE RAAG, FOURTH MEHL, WITH SHALOKS

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਹੁਕਮੁ ਨ ਜਾਣੈ ਬਹੁਤਾ ਰੋਵੈ ॥ ਅੰਦਰਿ ਧੋਖਾ ਨੀਦ ਨ ਸੋਵੈ ॥ ਜੇ ਧਨ ਖਸਮੈ ਚਲੈ ਰਜਾਈ ॥ ਦਰਿ ਘਰਿ ਸੋਭਾ ਮਹਲਿ ਬੁਲਾਈ ॥ ਨਾਨਕ ਕਰਮੀ ਇਹ ਮਤਿ ਪਾਈ ॥ ਗੁਰ ਪਰਸਾਦੀ ਸਚਿ ਸਮਾਈ ॥੧॥ ਮਃ ੩ ॥ ਮਨਮੁਖ ਨਾਮ ਵਿਹੂਣਿਆ ਰੰਗੁ ਕਸੁੰਭਾ ਦੇਖਿ ਨ ਭੁਲੁ ॥ ਇਸ ਕਾ ਰੰਗੁ ਦਿਨ ਥੋੜਿਆ ਛੋਛਾ ਇਸ ਦਾ ਮੁਲੁ ॥ ਦੂਜੈ ਲਗੇ ਪਚਿ ਮੁਏ ਮੂਰਖ ਅੰਧ ਗਵਾਰ ॥ ਬਿਸਟਾ ਅੰਦਰਿ ਕੀਟ ਸੇ ਪਇ ਪਚਹਿ ਵਾਰੋ ਵਾਰ ॥ ਨਾਨਕ ਨਾਮ ਰਤੇ ਸੇ ਰੰਗੁਲੇ ਗੁਰ ਕੈ ਸਹਜਿ ਸੁਭਾਇ ॥ ਭਗਤੀ ਰੰਗੁ ਨ ਉਤਰੈ ਸਹਜੇ ਰਹੈ ਸਮਾਇ ॥੨॥ ਪਉੜੀ ॥ ਸਿਸਟਿ ਉਪਾਈ ਸਭ ਤੁਧੁ ਆਪੇ ਰਿਜਕੁ ਸੰਬਾਹਿਆ ॥ ਇਕਿ ਵਲੁ ਛਲੁ ਕਰਿ ਕੈ ਖਾਵਦੇ ਮੁਹਹੁ ਕੂੜੁ ਕੁਸਤੁ ਤਿਨੀ ਢਾਹਿਆ ॥ ਤੁਧੁ ਆਪੇ ਭਾਵੈ ਸੋ ਕਰਹਿ ਤੁਧੁ ਓਤੈ ਕੰਮਿ ਓਇ ਲਾਇਆ ॥ ਇਕਨਾ ਸਚੁ ਬੁਝਾਇਓਨੁ ਤਿਨਾ ਅਤੁਟ ਭੰਡਾਰ ਦੇਵਾਇਆ ॥ ਹਰਿ ਚੇਤਿ ਖਾਹਿ ਤਿਨਾ ਸਫਲੁ ਹੈ ਅਚੇਤਾ ਹਥ ਤਡਾਇਆ ॥੮॥

Ang 85–86Sri Raag · ਸਿਰੀਰਾਗੁ › VAAR OF SIREE RAAG, FOURTH MEHL, WITH SHALOKS

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਪੜਿ ਪੜਿ ਪੰਡਿਤ ਬੇਦ ਵਖਾਣਹਿ ਮਾਇਆ ਮੋਹ ਸੁਆਇ ॥ ਦੂਜੈ ਭਾਇ ਹਰਿ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥ ਜਿਨਿ ਜੀਉ ਪਿੰਡੁ ਦਿਤਾ ਤਿਸੁ ਕਬਹੂੰ ਨ ਚੇਤੈ ਜੋ ਦੇਂਦਾ ਰਿਜਕੁ ਸੰਬਾਹਿ ॥ ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵੈ ਜਾਇ ॥ ਮਨਮੁਖਿ ਕਿਛੂ ਨ ਸੂਝੈ ਅੰਧੁਲੇ ਪੂਰਬਿ ਲਿਖਿਆ ਕਮਾਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਸੁਖਦਾਤਾ ਨਾਮੁ ਵਸੈ ਮਨਿ ਆਇ ॥ ਸੁਖੁ ਮਾਣਹਿ ਸੁਖੁ ਪੈਨਣਾ ਸੁਖੇ ਸੁਖਿ ਵਿਹਾਇ ॥ ਨਾਨਕ ਸੋ ਨਾਉ ਮਨਹੁ ਨ ਵਿਸਾਰੀਐ ਜਿਤੁ ਦਰਿ ਸਚੈ ਸੋਭਾ ਪਾਇ ॥੧॥ ਮਃ ੩ ॥ ਸਤਿਗੁਰੁ ਸੇਵਿ ਸੁਖੁ ਪਾਇਆ ਸਚੁ ਨਾਮੁ ਗੁਣਤਾਸੁ ॥ ਗੁਰਮਤੀ ਆਪੁ ਪਛਾਣਿਆ ਰਾਮ ਨਾਮ ਪਰਗਾਸੁ ॥ ਸਚੋ ਸਚੁ ਕਮਾਵਣਾ ਵਡਿਆਈ ਵਡੇ ਪਾਸਿ ॥ ਜੀਉ ਪਿੰਡੁ ਸਭੁ ਤਿਸ ਕਾ ਸਿਫਤਿ ਕਰੇ ਅਰਦਾਸਿ ॥ ਸਚੈ ਸਬਦਿ ਸਾਲਾਹਣਾ ਸੁਖੇ ਸੁਖਿ ਨਿਵਾਸੁ ॥ ਜਪੁ ਤਪੁ ਸੰਜਮੁ ਮਨੈ ਮਾਹਿ ਬਿਨੁ ਨਾਵੈ ਧ੍ਰਿਗੁ ਜੀਵਾਸੁ ॥ ਗੁਰਮਤੀ ਨਾਉ ਪਾਈਐ ਮਨਮੁਖ ਮੋਹਿ ਵਿਣਾਸੁ ॥ ਜਿਉ ਭਾਵੈ ਤਿਉ ਰਾਖੁ ਤੂੰ ਨਾਨਕੁ ਤੇਰਾ ਦਾਸੁ ॥੨॥ ਪਉੜੀ ॥ ਸਭੁ ਕੋ ਤੇਰਾ ਤੂੰ ਸਭਸੁ ਦਾ ਤੂੰ ਸਭਨਾ ਰਾਸਿ ॥ ਸਭਿ ਤੁਧੈ ਪਾਸਹੁ ਮੰਗਦੇ ਨਿਤ ਕਰਿ ਅਰਦਾਸਿ ॥ ਜਿਸੁ ਤੂੰ ਦੇਹਿ ਤਿਸੁ ਸਭੁ ਕਿਛੁ ਮਿਲੈ ਇਕਨਾ ਦੂਰਿ ਹੈ ਪਾਸਿ ॥ ਤੁਧੁ ਬਾਝਹੁ ਥਾਉ ਕੋ ਨਾਹੀ ਜਿਸੁ ਪਾਸਹੁ ਮੰਗੀਐ ਮਨਿ ਵੇਖਹੁ ਕੋ ਨਿਰਜਾਸਿ ॥ ਸਭਿ ਤੁਧੈ ਨੋ ਸਾਲਾਹਦੇ ਦਰਿ ਗੁਰਮੁਖਾ ਨੋ ਪਰਗਾਸਿ ॥੯॥

Text: Gurmukhi with English translation (Kulbir S Thind; English by Dr. Sant Singh Khalsa).