Sri Guru Granth Sahib › Raag Gond

Ang 860

Ang 859–860Raag Gond · ਗੋਂਡ

RAAG GOND, CHAU-PADAS, FOURTH MEHL, FIRST HOUSE

Guru Ram Das · shabad

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥

Ang 860Raag Gond · ਗੋਂਡ › RAAG GOND, CHAU-PADAS, FOURTH MEHL, FIRST HOUSE

GOND, FOURTH MEHL

Guru Ram Das · shabad

ਗੋਂਡ ਮਹਲਾ ੪ ॥ ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥ ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥ ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥ ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥ ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥ ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮ੍ਹਰੇ ਦੂਖ ਤਤਕਾਲ ਕਟਾਸਾ ॥ ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥ ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥ ਜਿਤੁ ਦਿਨਿ ਉਨ੍ਹ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ ॥ ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥ ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥ ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨ੍ਹ ਅੰਤਿ ਛਡਾਏ ਜਿਨ੍ਹ ਹਰਿ ਪ੍ਰੀਤਿ ਚਿਤਾਸਾ ॥ ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥

Ang 860–861Raag Gond · ਗੋਂਡ › RAAG GOND, CHAU-PADAS, FOURTH MEHL, FIRST HOUSE

GOND, FOURTH MEHL

Guru Ram Das · shabad

ਗੋਂਡ ਮਹਲਾ ੪ ॥ ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ ॥ ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ ॥੧॥ ਮੇਰੇ ਮਨ ਅਨਦਿਨੁ ਧਿਆਇ ਨਾਮੁ ਹਰਿ ਜਪਨਾ ॥ ਜਹਾ ਕਹਾ ਤੁਝੁ ਰਾਖੈ ਸਭ ਠਾਈ ਸੋ ਐਸਾ ਪ੍ਰਭੁ ਸੇਵਿ ਸਦਾ ਤੂ ਅਪਨਾ ॥੧॥ ਰਹਾਉ ॥ ਜਾ ਮਹਿ ਸਭਿ ਨਿਧਾਨ ਸੋ ਹਰਿ ਜਪਿ ਮਨ ਮੇਰੇ ਗੁਰਮੁਖਿ ਖੋਜਿ ਲਹਹੁ ਹਰਿ ਰਤਨਾ ॥ ਜਿਨ ਹਰਿ ਧਿਆਇਆ ਤਿਨ ਹਰਿ ਪਾਇਆ ਮੇਰਾ ਸੁਆਮੀ ਤਿਨ ਕੇ ਚਰਣ ਮਲਹੁ ਹਰਿ ਦਸਨਾ ॥੨॥ ਸਬਦੁ ਪਛਾਣਿ ਰਾਮ ਰਸੁ ਪਾਵਹੁ ਓਹੁ ਊਤਮੁ ਸੰਤੁ ਭਇਓ ਬਡ ਬਡਨਾ ॥ ਤਿਸੁ ਜਨ ਕੀ ਵਡਿਆਈ ਹਰਿ ਆਪਿ ਵਧਾਈ ਓਹੁ ਘਟੈ ਨ ਕਿਸੈ ਕੀ ਘਟਾਈ ਇਕੁ ਤਿਲੁ ਤਿਲੁ ਤਿਲਨਾ ॥੩॥ ਜਿਸ ਤੇ ਸੁਖ ਪਾਵਹਿ ਮਨ ਮੇਰੇ ਸੋ ਸਦਾ ਧਿਆਇ ਨਿਤ ਕਰ ਜੁਰਨਾ ॥ ਜਨ ਨਾਨਕ ਕਉ ਹਰਿ ਦਾਨੁ ਇਕੁ ਦੀਜੈ ਨਿਤ ਬਸਹਿ ਰਿਦੈ ਹਰੀ ਮੋਹਿ ਚਰਨਾ ॥੪॥੩॥

Text: Gurmukhi with English translation (Kulbir S Thind; English by Dr. Sant Singh Khalsa).