Sri Guru Granth Sahib › Raag Gond

Ang 862

Ang 861–862Raag Gond · ਗੋਂਡ › RAAG GOND, CHAU-PADAS, FOURTH MEHL, FIRST HOUSE

GOND, FOURTH MEHL

Guru Ram Das · shabad

ਗੋਂਡ ਮਹਲਾ ੪ ॥ ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥੧॥ ਮੇਰੈ ਮਨਿ ਪ੍ਰੇਮੁ ਲਗੋ ਹਰਿ ਤੀਰ ॥ ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥੧॥ ਰਹਾਉ ॥ ਮੇਰੇ ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ ਸੋ ਭਾਈ ਸੋ ਮੇਰਾ ਬੀਰ ॥੨॥ ਮਿਲੁ ਮਿਲੁ ਸਖੀ ਗੁਣ ਕਹੁ ਮੇਰੇ ਪ੍ਰਭ ਕੇ ਲੇ ਸਤਿਗੁਰ ਕੀ ਮਤਿ ਧੀਰ ॥੩॥ ਜਨ ਨਾਨਕ ਕੀ ਹਰਿ ਆਸ ਪੁਜਾਵਹੁ ਹਰਿ ਦਰਸਨਿ ਸਾਂਤਿ ਸਰੀਰ ॥੪॥੬॥ ਛਕਾ ੧॥

Ang 862Raag Gond · ਗੋਂਡ

RAAG GOND, FIFTH MEHL, CHAU-PADAS, FIRST HOUSE

Guru Arjan Dev · shabad

ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਭੁ ਕਰਤਾ ਸਭੁ ਭੁਗਤਾ ॥੧॥ ਰਹਾਉ ॥ ਸੁਨਤੋ ਕਰਤਾ ਪੇਖਤ ਕਰਤਾ ॥ ਅਦ੍ਰਿਸਟੋ ਕਰਤਾ ਦ੍ਰਿਸਟੋ ਕਰਤਾ ॥ ਓਪਤਿ ਕਰਤਾ ਪਰਲਉ ਕਰਤਾ ॥ ਬਿਆਪਤ ਕਰਤਾ ਅਲਿਪਤੋ ਕਰਤਾ ॥੧॥ ਬਕਤੋ ਕਰਤਾ ਬੂਝਤ ਕਰਤਾ ॥ ਆਵਤੁ ਕਰਤਾ ਜਾਤੁ ਭੀ ਕਰਤਾ ॥ ਨਿਰਗੁਨ ਕਰਤਾ ਸਰਗੁਨ ਕਰਤਾ ॥ ਗੁਰ ਪ੍ਰਸਾਦਿ ਨਾਨਕ ਸਮਦ੍ਰਿਸਟਾ ॥੨॥੧॥

Ang 862Raag Gond · ਗੋਂਡ › RAAG GOND, FIFTH MEHL, CHAU-PADAS, FIRST HOUSE

GOND, FIFTH MEHL

Guru Arjan Dev · shabad

ਗੋਂਡ ਮਹਲਾ ੫ ॥ ਫਾਕਿਓ ਮੀਨ ਕਪਿਕ ਕੀ ਨਿਆਈ ਤੂ ਉਰਝਿ ਰਹਿਓ ਕੁਸੰਭਾਇਲੇ ॥ ਪਗ ਧਾਰਹਿ ਸਾਸੁ ਲੇਖੈ ਲੈ ਤਉ ਉਧਰਹਿ ਹਰਿ ਗੁਣ ਗਾਇਲੇ ॥੧॥ ਮਨ ਸਮਝੁ ਛੋਡਿ ਆਵਾਇਲੇ ॥ ਅਪਨੇ ਰਹਨ ਕਉ ਠਉਰੁ ਨ ਪਾਵਹਿ ਕਾਏ ਪਰ ਕੈ ਜਾਇਲੇ ॥੧॥ ਰਹਾਉ ॥ ਜਿਉ ਮੈਗਲੁ ਇੰਦ੍ਰੀ ਰਸਿ ਪ੍ਰੇਰਿਓ ਤੂ ਲਾਗਿ ਪਰਿਓ ਕੁਟੰਬਾਇਲੇ ॥ ਜਿਉ ਪੰਖੀ ਇਕਤ੍ਰ ਹੋਇ ਫਿਰਿ ਬਿਛੁਰੈ ਥਿਰੁ ਸੰਗਤਿ ਹਰਿ ਹਰਿ ਧਿਆਇਲੇ ॥੨॥ ਜੈਸੇ ਮੀਨੁ ਰਸਨ ਸਾਦਿ ਬਿਨਸਿਓ ਓਹੁ ਮੂਠੌ ਮੂੜ ਲੋਭਾਇਲੇ ॥ ਤੂ ਹੋਆ ਪੰਚ ਵਾਸਿ ਵੈਰੀ ਕੈ ਛੂਟਹਿ ਪਰੁ ਸਰਨਾਇਲੇ ॥੩॥ ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਸਭਿ ਤੁਮ੍ਹਰੇ ਜੀਅ ਜੰਤਾਇਲੇ ॥ ਪਾਵਉ ਦਾਨੁ ਸਦਾ ਦਰਸੁ ਪੇਖਾ ਮਿਲੁ ਨਾਨਕ ਦਾਸ ਦਸਾਇਲੇ ॥੪॥੨॥

Ang 862–863Raag Gond · ਗੋਂਡ

RAAG GOND, FIFTH MEHL, CHAU-PADAS, SECOND HOUSE

Guru Arjan Dev · shabad

ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥

Text: Gurmukhi with English translation (Kulbir S Thind; English by Dr. Sant Singh Khalsa).