Sri Guru Granth Sahib › Sri Raag

Ang 86

Ang 85–86Sri Raag · ਸਿਰੀਰਾਗੁ › VAAR OF SIREE RAAG, FOURTH MEHL, WITH SHALOKS

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਪੜਿ ਪੜਿ ਪੰਡਿਤ ਬੇਦ ਵਖਾਣਹਿ ਮਾਇਆ ਮੋਹ ਸੁਆਇ ॥ ਦੂਜੈ ਭਾਇ ਹਰਿ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥ ਜਿਨਿ ਜੀਉ ਪਿੰਡੁ ਦਿਤਾ ਤਿਸੁ ਕਬਹੂੰ ਨ ਚੇਤੈ ਜੋ ਦੇਂਦਾ ਰਿਜਕੁ ਸੰਬਾਹਿ ॥ ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵੈ ਜਾਇ ॥ ਮਨਮੁਖਿ ਕਿਛੂ ਨ ਸੂਝੈ ਅੰਧੁਲੇ ਪੂਰਬਿ ਲਿਖਿਆ ਕਮਾਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਸੁਖਦਾਤਾ ਨਾਮੁ ਵਸੈ ਮਨਿ ਆਇ ॥ ਸੁਖੁ ਮਾਣਹਿ ਸੁਖੁ ਪੈਨਣਾ ਸੁਖੇ ਸੁਖਿ ਵਿਹਾਇ ॥ ਨਾਨਕ ਸੋ ਨਾਉ ਮਨਹੁ ਨ ਵਿਸਾਰੀਐ ਜਿਤੁ ਦਰਿ ਸਚੈ ਸੋਭਾ ਪਾਇ ॥੧॥ ਮਃ ੩ ॥ ਸਤਿਗੁਰੁ ਸੇਵਿ ਸੁਖੁ ਪਾਇਆ ਸਚੁ ਨਾਮੁ ਗੁਣਤਾਸੁ ॥ ਗੁਰਮਤੀ ਆਪੁ ਪਛਾਣਿਆ ਰਾਮ ਨਾਮ ਪਰਗਾਸੁ ॥ ਸਚੋ ਸਚੁ ਕਮਾਵਣਾ ਵਡਿਆਈ ਵਡੇ ਪਾਸਿ ॥ ਜੀਉ ਪਿੰਡੁ ਸਭੁ ਤਿਸ ਕਾ ਸਿਫਤਿ ਕਰੇ ਅਰਦਾਸਿ ॥ ਸਚੈ ਸਬਦਿ ਸਾਲਾਹਣਾ ਸੁਖੇ ਸੁਖਿ ਨਿਵਾਸੁ ॥ ਜਪੁ ਤਪੁ ਸੰਜਮੁ ਮਨੈ ਮਾਹਿ ਬਿਨੁ ਨਾਵੈ ਧ੍ਰਿਗੁ ਜੀਵਾਸੁ ॥ ਗੁਰਮਤੀ ਨਾਉ ਪਾਈਐ ਮਨਮੁਖ ਮੋਹਿ ਵਿਣਾਸੁ ॥ ਜਿਉ ਭਾਵੈ ਤਿਉ ਰਾਖੁ ਤੂੰ ਨਾਨਕੁ ਤੇਰਾ ਦਾਸੁ ॥੨॥ ਪਉੜੀ ॥ ਸਭੁ ਕੋ ਤੇਰਾ ਤੂੰ ਸਭਸੁ ਦਾ ਤੂੰ ਸਭਨਾ ਰਾਸਿ ॥ ਸਭਿ ਤੁਧੈ ਪਾਸਹੁ ਮੰਗਦੇ ਨਿਤ ਕਰਿ ਅਰਦਾਸਿ ॥ ਜਿਸੁ ਤੂੰ ਦੇਹਿ ਤਿਸੁ ਸਭੁ ਕਿਛੁ ਮਿਲੈ ਇਕਨਾ ਦੂਰਿ ਹੈ ਪਾਸਿ ॥ ਤੁਧੁ ਬਾਝਹੁ ਥਾਉ ਕੋ ਨਾਹੀ ਜਿਸੁ ਪਾਸਹੁ ਮੰਗੀਐ ਮਨਿ ਵੇਖਹੁ ਕੋ ਨਿਰਜਾਸਿ ॥ ਸਭਿ ਤੁਧੈ ਨੋ ਸਾਲਾਹਦੇ ਦਰਿ ਗੁਰਮੁਖਾ ਨੋ ਪਰਗਾਸਿ ॥੯॥

Ang 86Sri Raag · ਸਿਰੀਰਾਗੁ › VAAR OF SIREE RAAG, FOURTH MEHL, WITH SHALOKS

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਪੰਡਿਤੁ ਪੜਿ ਪੜਿ ਉਚਾ ਕੂਕਦਾ ਮਾਇਆ ਮੋਹਿ ਪਿਆਰੁ ॥ ਅੰਤਰਿ ਬ੍ਰਹਮੁ ਨ ਚੀਨਈ ਮਨਿ ਮੂਰਖੁ ਗਾਵਾਰੁ ॥ ਦੂਜੈ ਭਾਇ ਜਗਤੁ ਪਰਬੋਧਦਾ ਨਾ ਬੂਝੈ ਬੀਚਾਰੁ ॥ ਬਿਰਥਾ ਜਨਮੁ ਗਵਾਇਆ ਮਰਿ ਜੰਮੈ ਵਾਰੋ ਵਾਰ ॥੧॥ ਮਃ ੩ ॥ ਜਿਨੀ ਸਤਿਗੁਰੁ ਸੇਵਿਆ ਤਿਨੀ ਨਾਉ ਪਾਇਆ ਬੂਝਹੁ ਕਰਿ ਬੀਚਾਰੁ ॥ ਸਦਾ ਸਾਂਤਿ ਸੁਖੁ ਮਨਿ ਵਸੈ ਚੂਕੈ ਕੂਕ ਪੁਕਾਰ ॥ ਆਪੈ ਨੋ ਆਪੁ ਖਾਇ ਮਨੁ ਨਿਰਮਲੁ ਹੋਵੈ ਗੁਰ ਸਬਦੀ ਵੀਚਾਰੁ ॥ ਨਾਨਕ ਸਬਦਿ ਰਤੇ ਸੇ ਮੁਕਤੁ ਹੈ ਹਰਿ ਜੀਉ ਹੇਤਿ ਪਿਆਰੁ ॥੨॥ ਪਉੜੀ ॥ ਹਰਿ ਕੀ ਸੇਵਾ ਸਫਲ ਹੈ ਗੁਰਮੁਖਿ ਪਾਵੈ ���ਾਇ ॥ ਜਿਸੁ ਹਰਿ ਭਾਵੈ ਤਿਸੁ ਗੁਰੁ ਮਿਲੈ ਸੋ ਹਰਿ ਨਾਮੁ ਧਿਆਇ ॥ ਗੁਰ ਸਬਦੀ ਹਰਿ ਪਾਈਐ ਹਰਿ ਪਾਰਿ ਲਘਾਇ ॥ ਮਨਹਠਿ ਕਿਨੈ ਨ ਪਾਇਓ ਪੁਛਹੁ ਵੇਦਾ ਜਾਇ ॥ ਨਾਨਕ ਹਰਿ ਕੀ ਸੇਵਾ ਸੋ ਕਰੇ ਜਿਸੁ ਲਏ ਹਰਿ ਲਾਇ ॥੧੦॥

Ang 86–87Sri Raag · ਸਿਰੀਰਾਗੁ › VAAR OF SIREE RAAG, FOURTH MEHL, WITH SHALOKS

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਨਾਨਕ ਸੋ ਸੂਰਾ ਵਰੀਆਮੁ ਜਿਨਿ ਵਿਚਹੁ ਦੁਸਟੁ ਅਹੰਕਰਣੁ ਮਾਰਿਆ ॥ ਗੁਰਮੁਖਿ ਨਾਮੁ ਸਾਲਾਹਿ ਜਨਮੁ ਸਵਾਰਿਆ ॥ ਆਪਿ ਹੋਆ ਸਦਾ ਮੁਕਤੁ ਸਭੁ ਕੁਲੁ ਨਿਸਤਾਰਿਆ ॥ ਸੋਹਨਿ ਸਚਿ ਦੁਆਰਿ ਨਾਮੁ ਪਿਆਰਿਆ ॥ ਮਨਮੁਖ ਮਰਹਿ ਅਹੰਕਾਰਿ ਮਰਣੁ ਵਿਗਾੜਿਆ ॥ ਸਭੋ ਵਰਤੈ ਹੁਕਮੁ ਕਿਆ ਕਰਹਿ ਵਿਚਾਰਿਆ ॥ ਆਪਹੁ ਦੂਜੈ ਲਗਿ ਖਸਮੁ ਵਿਸਾਰਿਆ ॥ ਨਾਨਕ ਬਿਨੁ ਨਾਵੈ ਸਭੁ ਦੁਖੁ ਸੁਖੁ ਵਿਸਾਰਿਆ ॥੧॥ ਮਃ ੩ ॥ ਗੁਰਿ ਪੂਰੈ ਹਰਿ ਨਾਮੁ ਦਿੜਾਇਆ ਤਿਨਿ ਵਿਚਹੁ ਭਰਮੁ ਚੁਕਾਇਆ ॥ ਰਾਮ ਨਾਮੁ ਹਰਿ ਕੀਰਤਿ ਗਾਈ ਕਰਿ ਚਾਨਣੁ ਮਗੁ ਦਿਖਾਇਆ ॥ ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥ ਗੁਰਮਤੀ ਜਮੁ ਜੋਹਿ ਨ ਸਾਕੈ ਸਾਚੈ ਨਾਮਿ ਸਮਾਇਆ ॥ ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥ ਜਨ ਨਾਨਕੁ ਨਾਮੁ ਲਏ ਤਾ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨॥ ਪਉੜੀ ॥ ਜੋ ਮਿਲਿਆ ਹਰਿ ਦੀਬਾਣ ਸਿਉ ਸੋ ਸਭਨੀ ਦੀਬਾਣੀ ਮਿਲਿਆ ॥ ਜਿਥੈ ਓਹੁ ਜਾਇ ਤਿਥੈ ਓਹੁ ਸੁਰਖਰੂ ਉਸ ਕੈ ਮੁਹਿ ਡਿਠੈ ਸਭ ਪਾਪੀ ਤਰਿਆ ॥ ਓਸੁ ਅੰਤਰਿ ਨਾਮੁ ਨਿਧਾਨੁ ਹੈ ਨਾਮੋ ਪਰਵਰਿਆ ॥ ਨਾਉ ਪੂਜੀਐ ਨਾਉ ਮੰਨੀਐ ਨਾਇ ਕਿਲਵਿਖ ਸਭ ਹਿਰਿਆ ॥ ਜਿਨੀ ਨਾਮੁ ਧਿਆਇਆ ਇਕ ਮਨਿ ਇਕ ਚਿਤਿ ਸੇ ਅਸਥਿਰੁ ਜਗਿ ਰਹਿਆ ॥੧੧॥

Text: Gurmukhi with English translation (Kulbir S Thind; English by Dr. Sant Singh Khalsa).