GOND
ਗੋਂਡ ॥ ਧੰਨੁ ਗੁਪਾਲ ਧੰਨੁ ਗੁਰਦੇਵ ॥ ਧੰਨੁ ਅਨਾਦਿ ਭੂਖੇ ਕਵਲੁ ਟਹਕੇਵ ॥ ਧਨੁ ਓਇ ਸੰਤ ਜਿਨ ਐਸੀ ਜਾਨੀ ॥ ਤਿਨ ਕਉ ਮਿਲਿਬੋ ਸਾਰਿੰਗਪਾਨੀ ॥੧॥ ਆਦਿ ਪੁਰਖ ਤੇ ਹੋਇ ਅਨਾਦਿ ॥ ਜਪੀਐ ਨਾਮੁ ਅੰਨ ਕੈ ਸਾਦਿ ॥੧॥ ਰਹਾਉ ॥ ਜਪੀਐ ਨਾਮੁ ਜਪੀਐ ਅੰਨੁ ॥ ਅੰਭੈ ਕੈ ਸੰਗਿ ਨੀਕਾ ਵੰਨੁ ॥ ਅੰਨੈ ਬਾਹਰਿ ਜੋ ਨਰ ਹੋਵਹਿ ॥ ਤੀਨਿ ਭਵਨ ਮਹਿ ਅਪਨੀ ਖੋਵਹਿ ॥੨॥ ਛੋਡਹਿ ਅੰਨੁ ਕਰਹਿ ਪਾਖੰਡ ॥ ਨਾ ਸੋਹਾਗਨਿ ਨਾ ਓਹਿ ਰੰਡ ॥ ਜਗ ਮਹਿ ਬਕਤੇ ਦੂਧਾਧਾਰੀ ॥ ਗੁਪਤੀ ਖਾਵਹਿ ਵਟਿਕਾ ਸਾਰੀ ॥੩॥ ਅੰਨੈ ਬਿਨਾ ਨ ਹੋਇ ਸੁਕਾਲੁ ॥ ਤਜਿਐ ਅੰਨਿ ਨ ਮਿਲੈ ਗੁਪਾਲੁ ॥ ਕਹੁ ਕਬੀਰ ਹਮ ਐਸੇ ਜਾਨਿਆ ॥ ਧੰਨੁ ਅਨਾਦਿ ਠਾਕੁਰ ਮਨੁ ਮਾਨਿਆ ॥੪॥੮॥੧੧॥
GOND: Blessed is the Lord of the World. Blessed is the Divine Guru. Blessed is that grain, by which the heart-lotus of the hungry blossoms forth. Blessed are those Saints, who know this. Meeting with them, one meets the Lord, the Sustainer of the World. ||1|| This grain comes from the Primal Lord God. One chants the Naam, the Name of the Lord, only when he tastes this grain. ||1|| Pause|| Meditate on the Naam, and meditate on this grain. Mixed with water, its taste becomes sublime. One who abstains from this grain, loses his honor in the three worlds. ||2|| One who discards this grain, is practicing hypocrisy. She is neither a happy soul-bride, nor a widow. Those who claim in this world that they live on milk alone, secretly eat whole loads of food. ||3|| Without this grain, time does not pass in peace. Forsaking this grain, one does not meet the Lord of the World. Says Kabeer, this I know: blessed is that grain, which brings faith in the Lord and Master to the mind. ||4||8||11||