GOND
ਗੋਂਡ ॥ ਮੋਹਿ ਲਾਗਤੀ ਤਾਲਾਬੇਲੀ ॥ ਬਛਰੇ ਬਿਨੁ ਗਾਇ ਅਕੇਲੀ ॥੧॥ ਪਾਨੀਆ ਬਿਨੁ ਮੀਨੁ ਤਲਫੈ ॥ ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੧॥ ਰਹਾਉ ॥ ਜੈਸੇ ਗਾਇ ਕਾ ਬਾਛਾ ਛੂਟਲਾ ॥ ਥਨ ਚੋਖਤਾ ਮਾਖਨੁ ਘੂਟਲਾ ॥੨॥ ਨਾਮਦੇਉ ਨਾਰਾਇਨੁ ਪਾਇਆ ॥ ਗੁਰੁ ਭੇਟਤ ਅਲਖੁ ਲਖਾਇਆ ॥੩॥ ਜੈਸੇ ਬਿਖੈ ਹੇਤ ਪਰ ਨਾਰੀ ॥ ਐਸੇ ਨਾਮੇ ਪ੍ਰੀਤਿ ਮੁਰਾਰੀ ॥੪॥ ਜੈਸੇ ਤਾਪਤੇ ਨਿਰਮਲ ਘਾਮਾ ॥ ਤੈਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੫॥੪॥
GOND: I am restless and unhappy. Without her calf, the cow is lonely. ||1|| Without water, the fish writhes in pain. So is poor Naam Dayv without the Lord’s Name. ||1|| Pause|| Like the cow’s calf, which, when let loose, sucks at her udders and drinks her milk —||2|| So has Naam Dayv found the Lord. Meeting the Guru, I have seen the Unseen Lord. ||3|| As the man driven by sex wants another man’s wife, so does Naam Dayv love the Lord. ||4|| As the earth burns in the dazzling sunlight, so does poor Naam Dayv burn without the Lord’s Name. ||5||4||