Sri Guru Granth Sahib › Raag Gond · Raag Ramkali

Ang 875

Ang 874–875Raag Gond · ਗੋਂਡ › RAAG GOND, THE WORD OF NAAM DAYV JEE, SECOND HOUSE

BILAAVAL GOND

Bhagat Namdev · shabad

ਬਿਲਾਵਲੁ ਗੋਂਡ ॥ ਆਜੁ ਨਾਮੇ ਬੀਠਲੁ ਦੇਖਿਆ ਮੂਰਖ ਕੋ ਸਮਝਾਊ ਰੇ ॥ ਰਹਾਉ ॥ ਪਾਂਡੇ ਤੁਮਰੀ ਗਾਇਤ੍ਰੀ ਲੋਧੇ ਕਾ ਖੇਤੁ ਖਾਤੀ ਥੀ ॥ ਲੈ ਕਰਿ ਠੇਗਾ ਟਗਰੀ ਤੋਰੀ ਲਾਂਗਤ ਲਾਂਗਤ ਜਾਤੀ ਥੀ ॥੧॥ ਪਾਂਡੇ ਤੁਮਰਾ ਮਹਾਦੇਉ ਧਉਲੇ ਬਲਦ ਚੜਿਆ ਆਵਤੁ ਦੇਖਿਆ ਥਾ ॥ ਮੋਦੀ ਕੇ ਘਰ ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ ॥੨॥ ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥ ਰਾਵਨ ਸੇਤੀ ਸਰਬਰ ਹੋਈ ਘਰ ਕੀ ਜੋਇ ਗਵਾਈ ਥੀ ॥੩॥ ਹਿੰਦੂ ਅੰਨ੍ਹਾ ਤੁਰਕੂ ਕਾਣਾ ॥ ਦੁਹਾਂ ਤੇ ਗਿਆਨੀ ਸਿਆਣਾ ॥ ਹਿੰਦੂ ਪੂਜੈ ਦੇਹੁਰਾ ਮੁਸਲਮਾਣੁ ਮਸੀਤਿ ॥ ਨਾਮੇ ਸੋਈ ਸੇਵਿਆ ਜਹ ਦੇਹੁਰਾ ਨ ਮਸੀਤਿ ॥੪॥੩॥੭॥

Ang 875Raag Gond · ਗੋਂਡ

RAAG GOND, THE WORD OF RAVI DAAS JEE, SECOND HOUSE

Bhagat Ravidas · shabad

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥ ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥

Ang 875Raag Gond · ਗੋਂਡ › RAAG GOND, THE WORD OF RAVI DAAS JEE, SECOND HOUSE

GOND

Bhagat Ravidas · shabad

ਗੋਂਡ ॥ ਜੇ ਓਹੁ ਅਠਸਠਿ ਤੀਰਥ ਨ੍ਹਾਵੈ ॥ ਜੇ ਓਹੁ ਦੁਆਦਸ ਸਿਲਾ ਪੂਜਾਵੈ ॥ ਜੇ ਓਹੁ ਕੂਪ ਤਟਾ ਦੇਵਾਵੈ ॥ ਕਰੈ ਨਿੰਦ ਸਭ ਬਿਰਥਾ ਜਾਵੈ ॥੧॥ ਸਾਧ ਕਾ ਨਿੰਦਕੁ ਕੈਸੇ ਤਰੈ ॥ ਸਰਪਰ ਜਾਨਹੁ ਨਰਕ ਹੀ ਪਰੈ ॥੧॥ ਰਹਾਉ ॥ ਜੇ ਓਹੁ ਗ੍ਰਹਨ ਕਰੈ ਕੁਲਖੇਤਿ ॥ ਅਰਪੈ ਨਾਰਿ ਸੀਗਾਰ ਸਮੇਤਿ ॥ ਸਗਲੀ ਸਿੰਮ੍ਰਿਤਿ ਸ੍ਰਵਨੀ ਸੁਨੈ ॥ ਕਰੈ ਨਿੰਦ ਕਵਨੈ ਨਹੀ ਗੁਨੈ ॥੨॥ ਜੇ ਓਹੁ ਅਨਿਕ ਪ੍ਰਸਾਦ ਕਰਾਵੈ ॥ ਭੂਮਿ ਦਾਨ ਸੋਭਾ ਮੰਡਪਿ ਪਾਵੈ ॥ ਅਪਨਾ ਬਿਗਾਰਿ ਬਿਰਾਂਨਾ ਸਾਂਢੈ ॥ ਕਰੈ ਨਿੰਦ ਬਹੁ ਜੋਨੀ ਹਾਂਢੈ ॥੩॥ ਨਿੰਦਾ ਕਹਾ ਕਰਹੁ ਸੰਸਾਰਾ ॥ ਨਿੰਦਕ ਕਾ ਪਰਗਟਿ ਪਾਹਾਰਾ ॥ ਨਿੰਦਕੁ ਸੋਧਿ ਸਾਧਿ ਬੀਚਾਰਿਆ ॥ ਕਹੁ ਰਵਿਦਾਸ ਪਾਪੀ ਨਰਕਿ ਸਿਧਾਰਿਆ ॥੪॥੨॥੧੧॥੭॥੨॥੪੯॥

Ang 875–876Raag Ramkali · ਰਾਮਕਲੀ

RAAMKALEE, FIRST MEHL, FIRST HOUSE, CHAU-PADAS

Guru Nanak Dev · shabad

ਜੋੜੁ ॥ ਰਾਮਕਲੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥ ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥ ਨ ਜਾਣਾ ਹਰੇ ਮੇਰੀ ਕਵਨ ਗਤੇ ॥ ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥ ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥ ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥ ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥ ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥ ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥ ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥

Text: Gurmukhi with English translation (Kulbir S Thind; English by Dr. Sant Singh Khalsa).