RAAMKALEE, FIRST MEHL
ਰਾਮਕਲੀ ਮਹਲਾ ੧ ॥ ਸਰਬ ਜੋਤਿ ਤੇਰੀ ਪਸਰਿ ਰਹੀ ॥ ਜਹ ਜਹ ਦੇਖਾ ਤਹ ਨਰਹਰੀ ॥੧॥ ਜੀਵਨ ਤਲਬ ਨਿਵਾਰਿ ਸੁਆਮੀ ॥ ਅੰਧ ਕੂਪਿ ਮਾਇਆ ਮਨੁ ਗਾਡਿਆ ਕਿਉ ਕਰਿ ਉਤਰਉ ਪਾਰਿ ਸੁਆਮੀ ॥੧॥ ਰਹਾਉ ॥ ਜਹ ਭੀਤਰਿ ਘਟ ਭੀਤਰਿ ਬਸਿਆ ਬਾਹਰਿ ਕਾਹੇ ਨਾਹੀ ॥ ਤਿਨ ਕੀ ਸਾਰ ਕਰੇ ਨਿਤ ਸਾਹਿਬੁ ਸਦਾ ਚਿੰਤ ਮਨ ਮਾਹੀ ॥੨॥ ਆਪੇ ਨੇੜੈ ਆਪੇ ਦੂਰਿ ॥ ਆਪੇ ਸਰਬ ਰਹਿਆ ਭਰਪੂਰਿ ॥ ਸਤਗੁਰੁ ਮਿਲੈ ਅੰਧੇਰਾ ਜਾਇ ॥ ਜਹ ਦੇਖਾ ਤਹ ਰਹਿਆ ਸਮਾਇ ॥੩॥ ਅੰਤਰਿ ਸਹਸਾ ਬਾਹਰਿ ਮਾਇਆ ਨੈਣੀ ਲਾਗਸਿ ਬਾਣੀ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਪਰਤਾਪਹਿਗਾ ਪ੍ਰਾਣੀ ॥੪॥੨॥
RAAMKALEE, FIRST MEHL: Your Light is prevailing everywhere. Wherever I look, there I see the Lord. ||1|| Please rid me of the desire to live, O my Lord and Master. My mind is entangled in the deep dark pit of Maya. How can I cross over, O Lord and Master? ||1|| Pause|| He dwells deep within, inside the heart; how can He not be outside as well? Our Lord and Master always takes care of us, and keeps us in His thoughts. ||2|| He Himself is near at hand, and He is far away. He Himself is all-pervading, permeating everywhere. Meeting the True Guru, the darkness is dispelled. Wherever I look, there I see Him pervading. ||3|| There is doubt within me, and Maya is outside; it hits me in the eyes like an arrow. Prays Nanak, the slave of the Lord’s slaves: such a mortal suffers terribly. ||4||2||