Sri Guru Granth Sahib › Raag Ramkali

Ang 878

Ang 877–878Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIRST MEHL

Guru Nanak Dev · shabad

ਰਾਮਕਲੀ ਮਹਲਾ ੧ ॥ ਸੁਣਿ ਮਾਛਿੰਦ੍ਰਾ ਨਾਨਕੁ ਬੋਲੈ ॥ ਵਸਗਤਿ ਪੰਚ ਕਰੇ ਨਹ ਡੋਲੈ ॥ ਐਸੀ ਜੁਗਤਿ ਜੋਗ ਕਉ ਪਾਲੇ ॥ ਆਪਿ ਤਰੈ ਸਗਲੇ ਕੁਲ ਤਾਰੇ ॥੧॥ ਸੋ ਅਉਧੂਤੁ ਐਸੀ ਮਤਿ ਪਾਵੈ ॥ ਅਹਿਨਿਸਿ ਸੁੰਨਿ ਸਮਾਧਿ ਸਮਾਵੈ ॥੧॥ ਰਹਾਉ ॥ ਭਿਖਿਆ ਭਾਇ ਭਗਤਿ ਭੈ ਚਲੈ ॥ ਹੋਵੈ ਸੁ ਤ੍ਰਿਪਤਿ ਸੰਤੋਖਿ ਅਮੁਲੈ ॥ ਧਿਆਨ ਰੂਪਿ ਹੋਇ ਆਸਣੁ ਪਾਵੈ ॥ ਸਚਿ ਨਾਮਿ ਤਾੜੀ ਚਿਤੁ ਲਾਵੈ ॥੨॥ ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਸੁਣਿ ਮਾਛਿੰਦ੍ਰਾ ਅਉਧੂ ਨੀਸਾਣੀ ॥ ਆਸਾ ਮਾਹਿ ਨਿਰਾਸੁ ਵਲਾਏ ॥ ਨਿਹਚਉ ਨਾਨਕ ਕਰਤੇ ਪਾਏ ॥੩॥ ਪ੍ਰਣਵਤਿ ਨਾਨਕੁ ਅਗਮੁ ਸੁਣਾਏ ॥ ਗੁਰ ਚੇਲੇ ਕੀ ਸੰਧਿ ਮਿਲਾਏ ॥ ਦੀਖਿਆ ��ਾਰੂ ਭੋਜਨੁ ਖਾਇ ॥ ਛਿਅ ਦਰਸਨ ਕੀ ਸੋਝੀ ਪਾਇ ॥੪॥੫॥

Ang 878Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIRST MEHL

Guru Nanak Dev · shabad

ਰਾਮਕਲੀ ਮਹਲਾ ੧ ॥ ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥ ਗੁਰ ਤਾਰਿ ਤਾਰਣਹਾਰਿਆ ॥ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥ ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥ ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ ॥੨॥ ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥ ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥੩॥੬॥

Ang 878Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIRST MEHL

Guru Nanak Dev · shabad

ਰਾਮਕਲੀ ਮਹਲਾ ੧ ॥ ਸੁਰਤੀ ਸੁਰਤਿ ਰਲਾਈਐ ਏਤੁ ॥ ਤਨੁ ਕਰਿ ਤੁਲਹਾ ਲੰਘਹਿ ਜੇਤੁ ॥ ਅੰਤਰਿ ਭਾਹਿ ਤਿਸੈ ਤੂ ਰਖੁ ॥ ਅਹਿਨਿਸਿ ਦੀਵਾ ਬਲੈ ਅਥਕੁ ॥੧॥ ਐਸਾ ਦੀਵਾ ਨੀਰਿ ਤਰਾਇ ॥ ਜਿਤੁ ਦੀਵੈ ਸਭ ਸੋਝੀ ਪਾਇ ॥੧॥ ਰਹਾਉ ॥ ਹਛੀ ਮਿਟੀ ਸੋਝੀ ਹੋਇ ॥ ਤਾ ਕਾ ਕੀਆ ਮਾਨੈ ਸੋਇ ॥ ਕਰਣੀ ਤੇ ਕਰਿ ਚਕਹੁ ਢਾਲਿ ॥ ਐਥੈ ਓਥੈ ਨਿਬਹੀ ਨਾਲਿ ॥੨॥ ਆਪੇ ਨਦਰਿ ਕਰੇ ਜਾ ਸੋਇ ॥ ਗੁਰਮੁਖਿ ਵਿਰਲਾ ਬੂਝੈ ਕੋਇ ॥ ਤਿਤੁ ਘਟਿ ਦੀਵਾ ਨਿਹਚਲੁ ਹੋਇ ॥ ਪਾਣੀ ਮਰੈ ਨ ਬੁਝਾਇਆ ਜਾਇ ॥ ਐਸਾ ਦੀਵਾ ਨੀਰਿ ਤਰਾਇ ॥੩॥ ਡੋਲੈ ਵਾਉ ਨ ਵਡਾ ਹੋਇ ॥ ਜਾਪੈ ਜਿਉ ਸਿੰਘਾਸਣਿ ਲੋਇ ॥ ਖਤ੍ਰੀ ਬ੍ਰਾਹਮਣੁ ਸੂਦੁ ਕਿ ਵੈਸੁ ॥ ਨਿਰਤਿ ਨ ਪਾਈਆ ਗਣੀ ਸਹੰਸ ॥ ਐਸਾ ਦੀਵਾ ਬਾਲੇ ਕੋਇ ॥ ਨਾਨਕ ਸੋ ਪਾਰੰਗਤਿ ਹੋਇ ॥੪॥੭॥

Ang 878Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIRST MEHL

Guru Nanak Dev · shabad

ਰਾਮਕਲੀ ਮਹਲਾ ੧ ॥ ਤੁਧਨੋ ਨਿਵਣੁ ਮੰਨਣੁ ਤੇਰਾ ਨਾਉ ॥ ਸਾਚੁ ਭੇਟ ਬੈਸਣ ਕਉ ਥਾਉ ॥ ਸਤੁ ਸੰਤੋਖੁ ਹੋਵੈ ਅਰਦਾਸਿ ॥ ਤਾ ਸੁਣਿ ਸਦਿ ਬਹਾਲੇ ਪਾਸਿ ॥੧॥ ਨਾਨਕ ਬਿਰਥਾ ਕੋਇ ਨ ਹੋਇ ॥ ਐਸੀ ਦਰਗਹ ਸਾਚਾ ਸੋਇ ॥੧॥ ਰਹਾਉ ॥ ਪ੍ਰਾਪਤਿ ਪੋਤਾ ਕਰਮੁ ਪਸਾਉ ॥ ਤੂ ਦੇਵਹਿ ਮੰਗਤ ਜਨ ਚਾਉ ॥ ਭਾਡੈ ਭਾਉ ਪਵੈ ਤਿਤੁ ਆਇ ॥ ਧੁਰਿ ਤੈ ਛੋਡੀ ਕੀਮਤਿ ਪਾਇ ॥੨॥ ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥ ਅਪਨੀ ਕੀਮਤਿ ਆਪੇ ਧਰੈ ॥ ਗੁਰਮੁਖਿ ਪਰਗਟੁ ਹੋਆ ਹਰਿ ਰਾਇ ॥ ਨਾ ਕੋ ਆਵੈ ਨਾ ਕੋ ਜਾਇ ॥੩॥ ਲੋਕੁ ਧਿਕਾਰੁ ਕਹੈ ਮੰਗਤ ਜਨ ਮਾਗਤ ਮਾਨੁ ਨ ਪਾਇਆ ॥ ਸਹ ਕੀਆ ਗਲਾ ਦਰ ਕੀਆ ਬਾਤਾ ਤੈ ਤਾ ਕਹਣੁ ਕਹਾਇਆ ॥੪॥੮॥

Ang 878–879Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIRST MEHL

Guru Nanak Dev · shabad

ਰਾਮਕਲੀ ਮਹਲਾ ੧ ॥ ਸਾਗਰ ਮਹਿ ਬੂੰਦ ਬੂੰਦ ਮਹਿ ਸਾਗਰੁ ਕਵਣੁ ਬੁਝੈ ਬਿਧਿ ਜਾਣੈ ॥ ਉਤਭੁਜ ਚਲਤ ਆਪਿ ਕਰਿ ਚੀਨੈ ਆਪੇ ਤਤੁ ਪਛਾਣੈ ॥੧॥ ਐਸਾ ਗਿਆਨੁ ਬੀਚਾਰੈ ਕੋਈ ॥ ਤਿਸ ਤੇ ਮੁਕਤਿ ਪਰਮ ਗਤਿ ਹੋਈ ॥੧॥ ਰਹਾਉ ॥ ਦਿਨ ਮਹਿਰੈਣਿਰੈਣਿ ਮਹਿਦਿਨੀਅਰੁ ਉਸਨ ਸੀਤ ਬਿਧਿਸੋਈ ॥ ਤਾਕੀ ਗਤਿਮਿਤਿ ਅਵਰੁ ਨ ਜਾਣੈਗੁਰ ਬਿਨੁ ਸਮਝ ਨ ਹੋਈ ॥੨॥ ਪੁਰਖ ਮਹਿਨਾਰਿਨਾਰਿ ਮਹਿਪੁਰਖਾਬੂਝਹੁ ਬ੍ਰਹਮ ਗਿਆਨੀ ॥ ਧੁਨਿ ਮਹਿਧਿਆਨੁਧਿਆਨ ਮਹਿਜਾਨਿਆ ਗੁਰਮੁਖਿ ਅਕਥ ਕਹਾਨੀ ॥੩॥ ਮਨ ਮਹਿਜੋਤਿਜੋਤਿ ਮਹਿ ਮਨੂਆ ਪੰਚ ਮਿਲੇ ਗੁਰ ਭਾਈ ॥ ਨਾਨਕ ਤਿਨ ਕੈ ਸਦ ਬਲਿਹਾਰੀਜਿਨ ਏਕ ਸਬਦਿਲਿਵ ਲਾਈ ॥੪॥੯॥

Text: Gurmukhi with English translation (Kulbir S Thind; English by Dr. Sant Singh Khalsa).