Sri Guru Granth Sahib › Sri Raag

Ang 87

Ang 86–87Sri Raag · ਸਿਰੀਰਾਗੁ › VAAR OF SIREE RAAG, FOURTH MEHL, WITH SHALOKS

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਨਾਨਕ ਸੋ ਸੂਰਾ ਵਰੀਆਮੁ ਜਿਨਿ ਵਿਚਹੁ ਦੁਸਟੁ ਅਹੰਕਰਣੁ ਮਾਰਿਆ ॥ ਗੁਰਮੁਖਿ ਨਾਮੁ ਸਾਲਾਹਿ ਜਨਮੁ ਸਵਾਰਿਆ ॥ ਆਪਿ ਹੋਆ ਸਦਾ ਮੁਕਤੁ ਸਭੁ ਕੁਲੁ ਨਿਸਤਾਰਿਆ ॥ ਸੋਹਨਿ ਸਚਿ ਦੁਆਰਿ ਨਾਮੁ ਪਿਆਰਿਆ ॥ ਮਨਮੁਖ ਮਰਹਿ ਅਹੰਕਾਰਿ ਮਰਣੁ ਵਿਗਾੜਿਆ ॥ ਸਭੋ ਵਰਤੈ ਹੁਕਮੁ ਕਿਆ ਕਰਹਿ ਵਿਚਾਰਿਆ ॥ ਆਪਹੁ ਦੂਜੈ ਲਗਿ ਖਸਮੁ ਵਿਸਾਰਿਆ ॥ ਨਾਨਕ ਬਿਨੁ ਨਾਵੈ ਸਭੁ ਦੁਖੁ ਸੁਖੁ ਵਿਸਾਰਿਆ ॥੧॥ ਮਃ ੩ ॥ ਗੁਰਿ ਪੂਰੈ ਹਰਿ ਨਾਮੁ ਦਿੜਾਇਆ ਤਿਨਿ ਵਿਚਹੁ ਭਰਮੁ ਚੁਕਾਇਆ ॥ ਰਾਮ ਨਾਮੁ ਹਰਿ ਕੀਰਤਿ ਗਾਈ ਕਰਿ ਚਾਨਣੁ ਮਗੁ ਦਿਖਾਇਆ ॥ ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥ ਗੁਰਮਤੀ ਜਮੁ ਜੋਹਿ ਨ ਸਾਕੈ ਸਾਚੈ ਨਾਮਿ ਸਮਾਇਆ ॥ ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥ ਜਨ ਨਾਨਕੁ ਨਾਮੁ ਲਏ ਤਾ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨॥ ਪਉੜੀ ॥ ਜੋ ਮਿਲਿਆ ਹਰਿ ਦੀਬਾਣ ਸਿਉ ਸੋ ਸਭਨੀ ਦੀਬਾਣੀ ਮਿਲਿਆ ॥ ਜਿਥੈ ਓਹੁ ਜਾਇ ਤਿਥੈ ਓਹੁ ਸੁਰਖਰੂ ਉਸ ਕੈ ਮੁਹਿ ਡਿਠੈ ਸਭ ਪਾਪੀ ਤਰਿਆ ॥ ਓਸੁ ਅੰਤਰਿ ਨਾਮੁ ਨਿਧਾਨੁ ਹੈ ਨਾਮੋ ਪਰਵਰਿਆ ॥ ਨਾਉ ਪੂਜੀਐ ਨਾਉ ਮੰਨੀਐ ਨਾਇ ਕਿਲਵਿਖ ਸਭ ਹਿਰਿਆ ॥ ਜਿਨੀ ਨਾਮੁ ਧਿਆਇਆ ਇਕ ਮਨਿ ਇਕ ਚਿਤਿ ਸੇ ਅਸਥਿਰੁ ਜਗਿ ਰਹਿਆ ॥੧੧॥

Ang 87Sri Raag · ਸਿਰੀਰਾਗੁ › VAAR OF SIREE RAAG, FOURTH MEHL, WITH SHALOKS

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਆਤਮਾ ਦੇਉ ਪੂਜੀਐ ਗੁਰ ਕੈ ਸਹਜਿ ਸੁਭਾਇ ॥ ਆਤਮੇ ਨੋ ਆਤਮੇ ਦੀ ਪ੍ਰਤੀਤਿ ਹੋਇ ਤਾ ਘਰ ਹੀ ਪਰਚਾ ਪਾਇ ॥ ਆਤਮਾ ਅਡੋਲੁ ਨ ਡੋਲਈ ਗੁਰ ਕੈ ਭਾਇ ਸੁਭਾਇ ॥ ਗੁਰ ਵਿਣੁ ਸਹਜੁ ਨ ਆਵਈ ਲੋਭੁ ਮੈਲੁ ਨ ਵਿਚਹੁ ਜਾਇ ॥ ਖਿਨੁ ਪਲੁ ਹਰਿ ਨਾਮੁ ਮਨਿ ਵਸੈ ਸਭ ਅਠਸਠਿ ਤੀਰਥ ਨਾਇ ॥ ਸਚੇ ਮੈਲੁ ਨ ਲਗਈ ਮਲੁ ਲਾਗੈ ਦੂਜੈ ਭਾਇ ॥ ਧੋਤੀ ਮੂਲਿ ਨ ਉਤਰੈ ਜੇ ਅਠਸਠਿ ਤੀਰਥ ਨਾਇ ॥ ਮਨਮੁਖ ਕਰਮ ਕਰੇ ਅਹੰਕਾਰੀ ਸਭੁ ਦੁਖੋ ਦੁਖੁ ਕਮਾਇ ॥ ਨਾਨਕ ਮੈਲਾ ਊਜਲੁ ਤਾ ਥੀਐ ਜਾ ਸਤਿਗੁਰ ਮਾਹਿ ਸਮਾਇ ॥੧॥ ਮਃ ੩ ॥ ਮਨਮੁਖੁ ਲੋਕੁ ਸਮਝਾਈਐ ਕਦਹੁ ਸਮਝਾਇਆ ਜਾਇ ॥ ਮਨਮੁਖੁ ਰਲਾਇਆ ਨਾ ਰਲੈ ਪਇਐ ਕਿਰਤਿ ਫਿਰਾਇ ॥ ਲਿਵ ਧਾਤੁ ਦੁਇ ਰਾਹ ਹੈ ਹੁਕਮੀ ਕਾਰ ਕਮਾਇ ॥ ਗੁਰਮੁਖਿ ਆਪਣਾ ਮਨੁ ਮਾਰਿਆ ਸਬਦਿ ਕਸਵਟੀ ਲਾਇ ॥ ਮਨ ਹੀ ਨਾਲਿ ਝਗੜਾ ਮਨ ਹੀ ਨਾਲਿ ਸਥ ਮਨ ਹੀ ਮੰਝਿ ਸਮਾਇ ॥ ਮਨੁ ਜੋ ਇਛੇ ਸੋ ਲਹੈ ਸਚੈ ਸਬਦਿ ਸੁਭਾਇ ॥ ਅੰਮ੍ਰਿਤ ਨਾਮੁ ਸਦ ਭੁੰਚੀਐ ਗੁਰਮੁਖਿ ਕਾਰ ਕਮਾਇ ॥ ਵਿਣੁ ਮਨੈ ਜਿ ਹੋਰੀ ਨਾਲਿ ਲੁਝਣਾ ਜਾਸੀ ਜਨਮੁ ਗਵਾਇ ॥ ਮਨਮੁਖੀ ਮਨਹਠਿ ਹਾਰਿਆ ਕੂੜੁ ਕੁਸਤੁ ਕਮਾਇ ॥ ਗੁਰ ਪਰਸਾਦੀ ਮਨੁ ਜਿਣੈ ਹਰਿ ਸੇਤੀ ਲਿਵ ਲਾਇ ॥ ਨਾਨਕ ਗੁਰਮੁਖਿ ਸਚੁ ਕਮਾਵੈ ਮਨਮੁਖਿ ਆਵੈ ਜਾਇ ॥੨॥ ਪਉੜੀ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇਕ ਸਾਖੀ ॥ ਜਿਸੁ ਧੁਰਿ ਭਾਗੁ ਹੋਵੈ ਮੁਖਿ ਮਸਤਕਿ ਤਿਨਿ ਜਨਿ ਲੈ ਹਿਰਦੈ ਰਾਖੀ ॥ ਹਰਿ ਅੰਮ੍ਰਿਤ ਕਥਾ ਸਰੇਸਟ ਊਤਮ ਗੁਰ ਬਚਨੀ ਸਹਜੇ ਚਾਖੀ ॥ ਤਹ ਭਇਆ ਪ੍ਰਗਾਸੁ ਮਿਟਿਆ ਅੰਧਿਆਰਾ ਜਿਉ ਸੂਰਜ ਰੈਣਿ ਕਿਰਾਖੀ ॥ ਅਦਿਸਟੁ ਅਗੋਚਰੁ ਅਲਖੁ ਨਿਰੰਜਨੁ ਸੋ ਦੇਖਿਆ ਗੁਰਮੁਖਿ ਆਖੀ ॥੧੨॥

Ang 87–88Sri Raag · ਸਿਰੀਰਾਗੁ › VAAR OF SIREE RAAG, FOURTH MEHL, WITH SHALOKS

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕੁ ਮਃ ੩ ॥ ਸਤਿਗੁਰੁ ਸੇਵੇ ਆਪਣਾ ਸੋ ਸਿਰੁ ਲੇਖੈ ਲਾਇ ॥ ਵਿਚਹੁ ਆਪੁ ਗਵਾਇ ਕੈ ਰਹਨਿ ਸਚਿ ਲਿਵ ਲਾਇ ॥ ਸਤਿਗੁਰੁ ਜਿਨੀ ਨ ਸੇਵਿਓ ਤਿਨਾ ਬਿਰਥਾ ਜਨਮੁ ਗਵਾਇ ॥ ਨਾਨਕ ਜੋ ਤਿਸੁ ਭਾਵੈ ਸੋ ਕਰੇ ਕਹਣਾ ਕਿਛੂ ਨ ਜਾਇ ॥੧॥ ਮਃ ੩ ॥ ਮਨੁ ਵੇਕਾਰੀ ਵੇੜਿਆ ਵੇਕਾਰਾ ਕਰਮ ਕਮਾਇ ॥ ਦੂਜੈ ਭਾਇ ਅਗਿਆਨੀ ਪੂਜਦੇ ਦਰਗਹ ਮਿਲੈ ਸਜਾਇ ॥ ਆਤਮ ਦੇਉ ਪੂਜੀਐ ਬਿਨੁ ਸਤਿਗੁਰ ਬੂਝ ਨ ਪਾਇ ॥ ਜਪੁ ਤਪੁ ਸੰਜਮੁ ਭਾਣਾ ਸਤਿਗੁਰੂ ਕਾ ਕਰਮੀ ਪਲੈ ਪਾਇ ॥ ਨਾਨਕ ਸੇਵਾ ਸੁਰਤਿ ਕਮਾਵਣੀ ਜੋ ਹਰਿ ਭਾਵੈ ਸੋ ਥਾਇ ਪਾਇ ॥੨॥ ਪਉੜੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਦਾ ਸੁਖੁ ਹੋਵੈ ਦਿਨੁ ਰਾਤੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਿਮਰਤ ਸਭਿ ਕਿਲਵਿਖ ਪਾਪ ਲਹਾਤੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਤੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਮੁਖਿ ਗੁਰਮੁਖਿ ਪ੍ਰੀਤਿ ਲਗਾਤੀ ॥ ਜਿਤੁ ਮੁਖਿ ਭਾਗੁ ਲਿਖਿਆ ਧੁਰਿ ਸਾਚੈ ਹਰਿ ਤਿਤੁ ਮੁਖਿ ਨਾਮੁ ਜਪਾਤੀ ॥੧੩॥

Text: Gurmukhi with English translation (Kulbir S Thind; English by Dr. Sant Singh Khalsa).