Sri Guru Granth Sahib › Raag Ramkali

Ang 880

Ang 880Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, THIRD MEHL, FIRST HOUSE

Guru Amar Das · shabad

ੴ ਸਤਿਗੁਰ ਪ੍ਰਸਾਦਿ ॥ ਰਾਮਕਲੀ ਮਹਲਾ ੩ ਘਰੁ ੧ ॥ ਸਤਜੁਗਿ ਸਚੁ ਕਹੈ ਸਭੁ ਕੋਈ ॥ ਘਰਿ ਘਰਿ ਭਗਤਿ ਗੁਰਮੁਖਿ ਹੋਈ ॥ ਸਤਜੁਗਿ ਧਰਮੁ ਪੈਰ ਹੈ ਚਾਰਿ ॥ ਗੁਰਮੁਖਿ ਬੂਝੈ ਕੋ ਬੀਚਾਰਿ ॥੧॥ ਜੁਗ ਚਾਰੇ ਨਾਮਿ ਵਡਿਆਈ ਹੋਈ ॥ ਜਿ ਨਾਮਿ ਲਾਗੈ ਸੋ ਮੁਕਤਿ ਹੋਵੈ ਗੁਰ ਬਿਨੁ ਨਾਮੁ ਨ ਪਾਵੈ ਕੋਈ ॥੧॥ ਰਹਾਉ ॥ ਤ੍ਰੇਤੈ ਇਕ ਕਲ ਕੀਨੀ ਦੂਰਿ ॥ ਪਾਖੰਡੁ ਵਰਤਿਆ ਹਰਿ ਜਾਣਨਿ ਦੂਰਿ ॥ ਗੁਰਮੁਖਿ ਬੂਝੈ ਸੋਝੀ ਹੋਈ ॥ ਅੰਤਰਿ ਨਾਮੁ ਵਸੈ ਸੁਖੁ ਹੋਈ ॥੨॥ ਦੁਆਪੁਰਿ ਦੂਜੈ ਦੁਬਿਧਾ ਹੋਇ ॥ ਭਰਮਿ ਭੁਲਾਨੇ ਜਾਣਹਿ ਦੋਇ ॥ ਦੁਆਪੁਰਿ ਧਰਮਿ ਦੁਇ ਪੈਰ ਰਖਾਏ ॥ ਗੁਰਮੁਖਿ ਹੋਵੈ ਤ ਨਾਮੁ ਦ੍ਰਿੜਾਏ ॥੩॥ ਕਲਜੁਗਿ ਧਰਮ ਕਲਾ ਇਕ ਰਹਾਏ ॥ ਇਕ ਪੈਰਿ ਚਲੈ ਮਾਇਆ ਮੋਹੁ ਵਧਾਏ ॥ ਮਾਇਆ ਮੋਹੁ ਅਤਿ ਗੁਬਾਰੁ ॥ ਸਤਗੁਰੁ ਭੇਟੈ ਨਾਮਿ ਉਧਾਰੁ ॥੪॥ ਸਭ ਜੁਗ ਮਹਿ ਸਾਚਾ ਏਕੋ ਸੋਈ ॥ ਸਭ ਮਹਿ ਸਚੁ ਦੂਜਾ ਨਹੀ ਕੋਈ ॥ ਸਾਚੀ ਕੀਰਤਿ ਸਚੁ ਸੁਖੁ ਹੋਈ ॥ ਗੁਰਮੁਖਿ ਨਾਮੁ ਵਖਾਣੈ ਕੋਈ ॥੫॥ ਸਭ ਜੁਗ ਮਹਿ ਨਾਮੁ ਊਤਮੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਹਰਿ ਨਾਮੁ ਧਿਆਏ ਭਗਤੁ ਜਨੁ ਸੋਈ ॥ ਨਾਨਕ ਜੁਗਿ ਜੁਗਿ ਨਾਮਿ ਵਡਿਆਈ ਹੋਈ ॥੬॥੧॥

Ang 880Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FOURTH MEHL, FIRST HOUSE

Guru Ram Das · shabad

ਰਾਮਕਲੀ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜੇ ਵਡ ਭਾਗ ਹੋਵਹਿ ਵਡਭਾਗੀ ਤਾ ਹਰਿ ਹਰਿ ਨਾਮੁ ਧਿਆਵੈ ॥ ਨਾਮੁ ਜਪਤ ਨਾਮੇ ਸੁਖੁ ਪਾਵੈ ਹਰਿ ਨਾਮੇ ਨਾਮਿ ਸਮਾਵੈ ॥੧॥ ਗੁਰਮੁਖਿ ਭਗਤਿ ਕਰਹੁ ਸਦ ਪ੍ਰਾਣੀ ॥ ਹਿਰਦੈ ਪ੍ਰਗਾਸੁ ਹੋਵੈ ਲਿਵ ਲਾਗੈ ਗੁਰਮਤਿ ਹਰਿ ਹਰਿ ਨਾਮਿ ਸਮਾਣੀ ॥੧॥ ਰਹਾਉ ॥ ਹੀਰਾ ਰਤਨ ਜਵੇਹਰ ਮਾਣਕ ਬਹੁ ਸਾਗਰ ਭਰਪੂਰੁ ਕੀਆ ॥ ਜਿਸੁ ਵਡ ਭਾਗੁ ਹੋਵੈ ਵਡ ਮਸਤਕਿ ਤਿਨਿ ਗੁਰਮਤਿ ਕਢਿ ਕਢਿ ਲੀਆ ॥੨॥ ਰਤਨੁ ਜਵੇਹਰੁ ਲਾਲੁ ਹਰਿ ਨਾਮਾ ਗੁਰਿ ਕਾਢਿ ਤਲੀ ਦਿਖਲਾਇਆ ॥ ਭਾਗਹੀਣ ਮਨਮੁਖਿ ਨਹੀ ਲੀਆ ਤ੍ਰਿਣ ਓਲੈ ਲਾਖੁ ਛਪਾਇਆ ॥੩॥ ਮਸਤਕਿ ਭਾਗੁ ਹੋਵੈ ਧੁਰਿ ਲਿਖਿਆ ਤਾ ਸਤਗੁਰੁ ਸੇਵਾ ਲਾਏ ॥ ਨਾਨਕ ਰਤਨ ਜਵੇਹਰ ਪਾਵੈ ਧਨੁ ਧਨੁ ਗੁਰਮਤਿ ਹਰਿ ਪਾਏ ॥੪॥੧॥

Ang 880–881Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FOURTH MEHL

Guru Ram Das · shabad

ਰਾਮਕਲੀ ਮਹਲਾ ੪ ॥ ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥ ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥ ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥ ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥

Text: Gurmukhi with English translation (Kulbir S Thind; English by Dr. Sant Singh Khalsa).