RAAMKALEE, FOURTH MEHL
ਰਾਮਕਲੀ ਮਹਲਾ ੪ ॥ ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥ ਹਮ ਚੇਰੀ ਹੋਇ ਲਗਹ ਗੁਰ ਚਰਣੀ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥੧॥ ਰਾਮ ਮੈ ਹਰਿ ਹਰਿ ਨਾਮੁ ਮਨਿ ਭਾਇਆ ॥ ਮੈ ਹਰਿ ਬਿਨੁ ਅਵਰੁ ਨ ਕੋਈ ਬੇਲੀ ਮੇਰਾ ਪਿਤਾ ਮਾਤਾ ਹਰਿ ਸਖਾਇਆ ॥੧॥ ਰਹਾਉ ॥ ਮੇਰੇ ਇਕੁ ਖਿਨੁ ਪ੍ਰਾਨ ਨ ਰਹਹਿ ਬਿਨੁ ਪ੍ਰੀਤਮ ਬਿਨੁ ਦੇਖੇ ਮਰਹਿ ਮੇਰੀ ਮਾਇਆ ॥ ਧਨੁ ਧਨੁ ਵਡ ਭਾਗ ਗੁਰ ਸਰਣੀ ਆਏ ਹਰਿ ਗੁਰ ਮਿਲਿ ਦਰਸਨੁ ਪਾਇਆ ॥੨॥ ਮੈ ਅਵਰੁ ਨ ਕੋਈ ਸੂਝੈ ਬੂਝੈ ਮਨਿ ਹਰਿ ਜਪੁ ਜਪਉ ਜਪਾਇਆ ॥ ਨਾਮਹੀਣ ਫਿਰਹਿ ਸੇ ਨਕਟੇ ਤਿਨ ਘਸਿ ਘਸਿ ਨਕ ਵਢਾਇਆ ॥੩॥ ਮੋ ਕਉ ਜਗਜੀਵਨ ਜੀਵਾਲਿ ਲੈ ਸੁਆਮੀ ਰਿਦ ਅੰਤਰਿ ਨਾਮੁ ਵਸਾਇਆ ॥ ਨਾਨਕ ਗੁਰੂ ਗੁਰੂ ਹੈ ਪੂਰਾ ਮਿਲਿ ਸਤਿਗੁਰ ਨਾਮੁ ਧਿਆਇਆ ॥੪॥੫॥
RAAMKALEE, FOURTH MEHL: O True Guru, please be kind, and unite me with the Lord. My Sovereign Lord is the Beloved of my breath of life. I am a slave; I fall at the Guru’s feet. He has shown me the Path, the Way to my Lord God. ||1|| The Name of my Lord, Har, Har, is pleasing to my mind. I have no friend except the Lord; the Lord is my father, my mother, my companion. ||1|| Pause|| My breath of life will not survive for an instant, without my Beloved; unless I see Him, I will die, O my mother! Blessed, blessed is my great, high destiny, that I have come to the Guru’s Sanctuary. Meeting with the Guru, I have obtained the Blessed Vision of the Lord’s Darshan. ||2|| I do not know or understand any other within my mind; I meditate and chant the Lord’s Chant. Those who lack the Naam, wander in shame; their noses are chopped off, bit by bit. ||3|| O Life of the World, rejuvenate me! O my Lord and Master, enshrine Your Name deep within my heart. O Nanak, perfect is the Guru, the Guru. Meeting the True Guru, I meditate on the Naam. ||4||5||