SHALOK, THIRD MEHL
ਸਲੋਕੁ ਮਃ ੩ ॥ ਸਤਿਗੁਰੁ ਸੇਵੇ ਆਪਣਾ ਸੋ ਸਿਰੁ ਲੇਖੈ ਲਾਇ ॥ ਵਿਚਹੁ ਆਪੁ ਗਵਾਇ ਕੈ ਰਹਨਿ ਸਚਿ ਲਿਵ ਲਾਇ ॥ ਸਤਿਗੁਰੁ ਜਿਨੀ ਨ ਸੇਵਿਓ ਤਿਨਾ ਬਿਰਥਾ ਜਨਮੁ ਗਵਾਇ ॥ ਨਾਨਕ ਜੋ ਤਿਸੁ ਭਾਵੈ ਸੋ ਕਰੇ ਕਹਣਾ ਕਿਛੂ ਨ ਜਾਇ ॥੧॥ ਮਃ ੩ ॥ ਮਨੁ ਵੇਕਾਰੀ ਵੇੜਿਆ ਵੇਕਾਰਾ ਕਰਮ ਕਮਾਇ ॥ ਦੂਜੈ ਭਾਇ ਅਗਿਆਨੀ ਪੂਜਦੇ ਦਰਗਹ ਮਿਲੈ ਸਜਾਇ ॥ ਆਤਮ ਦੇਉ ਪੂਜੀਐ ਬਿਨੁ ਸਤਿਗੁਰ ਬੂਝ ਨ ਪਾਇ ॥ ਜਪੁ ਤਪੁ ਸੰਜਮੁ ਭਾਣਾ ਸਤਿਗੁਰੂ ਕਾ ਕਰਮੀ ਪਲੈ ਪਾਇ ॥ ਨਾਨਕ ਸੇਵਾ ਸੁਰਤਿ ਕਮਾਵਣੀ ਜੋ ਹਰਿ ਭਾਵੈ ਸੋ ਥਾਇ ਪਾਇ ॥੨॥ ਪਉੜੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਦਾ ਸੁਖੁ ਹੋਵੈ ਦਿਨੁ ਰਾਤੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਿਮਰਤ ਸਭਿ ਕਿਲਵਿਖ ਪਾਪ ਲਹਾਤੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਤੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਮੁਖਿ ਗੁਰਮੁਖਿ ਪ੍ਰੀਤਿ ਲਗਾਤੀ ॥ ਜਿਤੁ ਮੁਖਿ ਭਾਗੁ ਲਿਖਿਆ ਧੁਰਿ ਸਾਚੈ ਹਰਿ ਤਿਤੁ ਮੁਖਿ ਨਾਮੁ ਜਪਾਤੀ ॥੧੩॥