Sri Guru Granth Sahib › Raag Ramkali

Ang 891

Ang 890–891Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥ ਸੂਰਬੀਰ ਧੀਰਜ ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥੨॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ ਨਾਮੁ ਬਸੈ ਮਨ ਮਾਹੀ ॥੩॥ ਦੀਨ ਦਇਆਲ ਗੁੋਪਾਲ ਗੋਵਿੰਦ ॥ ਗੁਰਮੁਖਿ ਜਪੀਐ ਉਤਰੈ ਚਿੰਦ ॥ ਨਾਨਕ ਕਉ ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥

Ang 891Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥ ਦਇਆ ਧਾਰੀ ਗੋਵਿਦ ਗੁੋਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥

Ang 891Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਸੰਤ ਕੈ ਸੰਗਿ ਰਾਮ ਰੰਗ ਕੇਲ ॥ ਆਗੈ ਜਮ ਸਿਉ ਹੋਇ ਨ ਮੇਲ ॥ ਅਹੰਬੁਧਿ ਕਾ ਭਇਆ ਬਿਨਾਸ ॥ ਦੁਰਮਤਿ ਹੋਈ ਸਗਲੀ ਨਾਸ ॥੧॥ ਰਾਮ ਨਾਮ ਗੁਣ ਗਾਇ ਪੰਡਿਤ ॥ ਕਰਮ ਕਾਂਡ ਅਹੰਕਾਰੁ ਨ ਕਾਜੈ ਕੁਸਲ ਸੇਤੀ ਘਰਿ ਜਾਹਿ ਪੰਡਿਤ ॥੧॥ ਰਹਾਉ ॥ ਹਰਿ ਕਾ ਜਸੁ ਨਿਧਿ ਲੀਆ ਲਾਭ ॥ ਪੂਰਨ ਭਏ ਮਨੋਰਥ ਸਾਭ ॥ ਦੁਖੁ ਨਾਠਾ ਸੁਖੁ ਘਰ ਮਹਿ ਆਇਆ ॥ ਸੰਤ ਪ੍ਰਸਾਦਿ ਕਮਲੁ ਬਿਗਸਾਇਆ ॥੨॥ ਨਾਮ ਰਤਨੁ ਜਿਨਿ ਪਾਇਆ ਦਾਨੁ ॥ ਤਿਸੁ ਜਨ ਹੋਏ ਸਗਲ ਨਿਧਾਨ ॥ ਸੰਤੋਖੁ ਆਇਆ ਮਨਿ ਪੂਰਾ ਪਾਇ ॥ ਫਿਰਿ ਫਿਰਿ ਮਾਗਨ ਕਾਹੇ ਜਾਇ ॥੩॥ ਹਰਿ ਕੀ ਕਥਾ ਸੁਨਤ ਪਵਿਤ ॥ ਜਿਹਵਾ ਬਕਤ ਪਾਈ ਗਤਿ ਮਤਿ ॥ ਸੋ ਪਰਵਾਣੁ ਜਿਸੁ ਰਿਦੈ ਵਸਾਈ ॥ ਨਾਨਕ ਤੇ ਜਨ ਊਤਮ ਭਾਈ ॥੪॥੧੭॥੨੮॥

Ang 891–892Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਗਹੁ ਕਰਿ ਪਕਰੀ ਨ ਆਈ ਹਾਥਿ ॥ ਪ੍ਰੀਤਿ ਕਰੀ ਚਾਲੀ ਨਹੀ ਸਾਥਿ ॥ ਕਹੁ ਨਾਨਕ ਜਉ ਤਿਆਗਿ ਦਈ ॥ ਤਬ ਓਹ ਚਰਣੀ ਆਇ ਪਈ ॥੧॥ ਸੁਣਿ ਸੰਤਹੁ ਨਿਰਮਲ ਬੀਚਾਰ ॥ ਰਾਮ ਨਾਮ ਬਿਨੁ ਗਤਿ ਨਹੀ ਕਾਈ ਗੁਰੁ ਪੂਰਾ ਭੇਟਤ ਉਧਾਰ ॥੧॥ ਰਹਾਉ ॥ ਜਬ ਉਸ ਕਉ ਕੋਈ ਦੇਵੈ ਮਾਨੁ ॥ ਤਬ ਆਪਸ ਊਪਰਿ ਰਖੈ ਗੁਮਾਨੁ ॥ ਜਬ ਉਸ ਕਉ ਕੋਈ ਮਨਿ ਪਰਹਰੈ ॥ ਤਬ ਓਹ ਸੇਵਕਿ ਸੇਵਾ ਕਰੈ ॥੨॥ ਮੁਖਿ ਬੇਰਾਵੈ ਅੰਤਿ ਠਗਾਵੈ ॥ ਇਕਤੁ ਠਉਰ ਓਹ ਕਹੀ ਨ ਸਮਾਵੈ ॥ ਉਨਿ ਮੋਹੇ ਬਹੁਤੇ ਬ੍ਰਹਮੰਡ ॥ ਰਾਮ ਜਨੀ ਕੀਨੀ ਖੰਡ ਖੰਡ ॥੩॥ ਜੋ ਮਾਗੈ ਸੋ ਭੂਖਾ ਰਹੈ ॥ ਇਸੁ ਸੰਗਿ ਰਾਚੈ ਸੁ ਕਛੂ ਨ ਲਹੈ ॥ ਇਸਹਿ ਤਿਆਗਿ ਸਤਸੰਗਤਿ ਕਰੈ ॥ ਵਡਭਾਗੀ ਨਾਨਕ ਓਹੁ ਤਰੈ ॥੪॥੧੮॥੨੯॥

Text: Gurmukhi with English translation (Kulbir S Thind; English by Dr. Sant Singh Khalsa).