Sri Guru Granth Sahib › Raag Ramkali

Ang 896

Ang 895–896Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਦੁਲਭ ਦੇਹ ਸਵਾਰਿ ॥ ਜਾਹਿ ਨ ਦਰਗਹ ਹਾਰਿ ॥ ਹਲਤਿ ਪਲਤਿ ਤੁਧੁ ਹੋਇ ਵਡਿਆਈ ॥ ਅੰਤ ਕੀ ਬੇਲਾ ਲਏ ਛਡਾਈ ॥੧॥ ਰਾਮ ਕੇ ਗੁਨ ਗਾਉ ॥ ਹਲਤੁ ਪਲਤੁ ਹੋਹਿ ਦੋਵੈ ਸੁਹੇਲੇ ਅਚਰਜ ਪੁਰਖੁ ਧਿਆਉ ॥੧॥ ਰਹਾਉ ॥ ਊਠਤ ਬੈਠਤ ਹਰਿ ਜਾਪੁ ॥ ਬਿਨਸੈ ਸਗਲ ਸੰਤਾਪੁ ॥ ਬੈਰੀ ਸਭਿ ਹੋਵਹਿ ਮੀਤ ॥ ਨਿਰਮਲੁ ਤੇਰਾ ਹੋਵੈ ਚੀਤ ॥੨॥ ਸਭ ਤੇ ਊਤਮ ਇਹੁ ਕਰਮੁ ॥ ਸਗਲ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਸਿਮਰਨਿ ਤੇਰਾ ਹੋਇ ਉਧਾਰੁ ॥ ਜਨਮ ਜਨਮ ਕਾ ਉਤਰੈ ਭਾਰੁ ॥੩॥ ਪੂਰਨ ਤੇਰੀ ਹੋਵੈ ਆਸ ॥ ਜਮ ਕੀ ਕਟੀਐ ਤੇਰੀ ਫਾਸ ॥ ਗੁਰ ਕਾ ਉਪਦੇਸੁ ਸੁਨੀਜੈ ॥ ਨਾਨਕ ਸੁਖਿ ਸਹਜਿ ਸਮੀਜੈ ॥੪॥੩੦॥੪੧॥

Ang 896Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਜਿਸ ਕੀ ਤਿਸ ਕੀ ਕਰਿ ਮਾਨੁ ॥ ਆਪਨ ਲਾਹਿ ਗੁਮਾਨੁ ॥ ਜਿਸ ਕਾ ਤੂ ਤਿਸ ਕਾ ਸਭੁ ਕੋਇ ॥ ਤਿਸਹਿ ਅਰਾਧਿ ਸਦਾ ਸੁਖੁ ਹੋਇ ॥੧॥ ਕਾਹੇ ਭ੍ਰਮਿ ਭ੍ਰਮਹਿ ਬਿਗਾਨੇ ॥ ਨਾਮ ਬਿਨਾ ਕਿਛੁ ਕਾਮਿ ਨ ਆਵੈ ਮੇਰਾ ਮੇਰਾ ਕਰਿ ਬਹੁਤੁ ਪਛੁਤਾਨੇ ॥੧॥ ਰਹਾਉ ॥ ਜੋ ਜੋ ਕਰੈ ਸੋਈ ਮਾਨਿ ਲੇਹੁ ॥ ਬਿਨੁ ਮਾਨੇ ਰਲਿ ਹੋਵਹਿ ਖੇਹ ॥ ਤਿਸ ਕਾ ਭਾਣਾ ਲਾਗੈ ਮੀਠਾ ॥ ਗੁਰ ਪ੍ਰਸਾਦਿ ਵਿਰਲੇ ਮਨਿ ਵੂਠਾ ॥੨॥ ਵੇਪਰਵਾਹੁ ਅਗੋਚਰੁ ਆਪਿ ॥ ਆਠ ਪਹਰ ਮਨ ਤਾ ਕਉ ਜਾਪਿ ॥ ਜਿਸੁ ਚਿਤਿ ਆਏ ਬਿਨਸਹਿ ਦੁਖਾ ॥ ਹਲਤਿ ਪਲਤਿ ਤੇਰਾ ਊਜਲ ਮੁਖਾ ॥੩॥ ਕਉਨ ਕਉਨ ਉਧਰੇ ਗੁਨ ਗਾਇ ॥ ਗਨਣੁ ਨ ਜਾਈ ਕੀਮ ਨ ਪਾਇ ॥ ਬੂਡਤ ਲੋਹ ਸਾਧਸੰਗਿ ਤਰੈ ॥ ਨਾਨਕ ਜਿਸਹਿ ਪਰਾਪਤਿ ਕਰੈ ॥੪॥੩੧॥੪੨॥

Ang 896Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਮਨ ਮਾਹਿ ਜਾਪਿ ਭਗਵੰਤੁ ॥ ਗੁਰਿ ਪੂਰੈ ਇਹੁ ਦੀਨੋ ਮੰਤੁ ॥ ਮਿਟੇ ਸਗਲ ਭੈ ਤ੍ਰਾਸ ॥ ਪੂਰਨ ਹੋਈ ਆਸ ॥੧॥ ਸਫਲ ਸੇਵਾ ਗੁਰਦੇਵਾ ॥ ਕੀਮਤਿ ਕਿਛੁ ਕਹਣੁ ਨ ਜਾਈ ਸਾਚੇ ਸਚੁ ਅਲਖ ਅਭੇਵਾ ॥੧॥ ਰਹਾਉ ॥ ਕਰਨ ਕਰਾਵਨ ਆਪਿ ॥ ਤਿਸ ਕਉ ਸਦਾ ਮਨ ਜਾਪਿ ॥ ਤਿਸ ਕੀ ਸੇਵਾ ਕਰਿ ਨੀਤ ॥ ਸਚੁ ਸਹਜੁ ਸੁਖੁ ਪਾਵਹਿ ਮੀਤ ॥੨॥ ਸਾਹਿਬੁ ਮੇਰਾ ਅਤਿ ਭਾਰਾ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਤਿਸੁ ਬਿਨੁ ਅਵਰੁ ਨ ਕੋਈ ॥ ਜਨ ਕਾ ਰਾਖਾ ਸੋਈ ॥੩॥ ਕਰਿ ਕਿਰਪਾ ਅਰਦਾਸਿ ਸੁਣੀਜੈ ॥ ਅਪਣੇ ਸੇਵਕ ਕਉ ਦਰਸਨੁ ਦੀਜੈ ॥ ਨਾਨਕ ਜਾਪੀ ਜਪੁ ਜਾਪੁ ॥ ਸਭ ਤੇ ਊਚ ਜਾ ਕਾ ਪਰਤਾਪੁ ॥੪॥੩੨॥੪੩॥

Ang 896Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਬਿਰਥਾ ਭਰਵਾਸਾ ਲੋਕ ॥ ਠਾਕੁਰ ਪ੍ਰਭ ਤੇਰੀ ਟੇਕ ॥ ਅਵਰ ਛੂਟੀ ਸਭ ਆਸ ॥ ਅਚਿੰਤ ਠਾਕੁਰ ਭੇਟੇ ਗੁਣਤਾਸ ॥੧॥ ਏਕੋ ਨਾਮੁ ਧਿਆਇ ਮਨ ਮੇਰੇ ॥ ਕਾਰਜੁ ਤੇਰਾ ਹੋਵੈ ਪੂਰਾ ਹਰਿ ਹਰਿ ਹਰਿ ਗੁਣ ਗਾਇ ਮਨ ਮੇਰੇ ॥੧॥ ਰਹਾਉ ॥ ਤੁਮ ਹੀ ਕਾਰਨ ਕਰਨ ॥ ਚਰਨ ਕਮਲ ਹਰਿ ਸਰਨ ॥ ਮਨਿ ਤਨਿ ਹਰਿ ਓਹੀ ਧਿਆਇਆ ॥ ਆਨੰਦ ਹਰਿ ਰੂਪ ਦਿਖਾਇਆ ॥੨॥ ਤਿਸ ਹੀ ਕੀ ਓਟ ਸਦੀਵ ॥ ਜਾ ਕੇ ਕੀਨੇ ਹੈ ਜੀਵ ॥ ਸਿਮਰਤ ਹਰਿ ਕਰਤ ਨਿਧਾਨ ॥ ਰਾਖਨਹਾਰ ਨਿਦਾਨ ॥੩॥ ਸਰਬ ਕੀ ਰੇਣ ਹੋਵੀਜੈ ॥ ਆਪੁ ਮਿਟਾਇ ਮਿਲੀਜੈ ॥ ਅਨਦਿਨੁ ਧਿਆਈਐ ਨਾਮੁ ॥ ਸਫਲ ਨਾਨਕ ਇਹੁ ਕਾਮੁ ॥੪॥੩੩॥੪੪॥

Ang 896–897Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIFTH MEHL

Guru Arjan Dev · shabad

ਰਾਮਕਲੀ ਮਹਲਾ ੫ ॥ ਕਾਰਨ ਕਰਨ ਕਰੀਮ ॥ ਸਰਬ ਪ੍ਰਤਿਪਾਲ ਰਹੀਮ ॥ ਅਲਹ ਅਲਖ ਅਪਾਰ ॥ ਖੁਦਿ ਖੁਦਾਇ ਵਡ ਬੇਸੁਮਾਰ ॥੧॥ ਓ ੁਂ ਨਮੋ ਭਗਵੰਤ ਗੁਸਾਈ ॥ ਖਾਲਕੁ ਰਵਿ ਰਹਿਆ ਸਰਬ ਠਾਈ ॥੧॥ ਰਹਾਉ ॥ ਜਗੰਨਾਥ ਜਗਜੀਵਨ ਮਾਧੋ ॥ ਭਉ ਭੰਜਨ ਰਿਦ ਮਾਹਿ ਅਰਾਧੋ ॥ ਰਿਖੀਕੇਸ ਗੋਪਾਲ ਗੁੋਵਿੰਦ ॥ ਪੂਰਨ ਸਰਬਤ੍ਰ ਮੁਕੰਦ ॥੨॥ ਮਿਹਰਵਾਨ ਮਉਲਾ ਤੂਹੀ ਏਕ ॥ ਪੀਰ ਪੈਕਾਂਬਰ ਸੇਖ ॥ ਦਿਲਾ ਕਾ ਮਾਲਕੁ ਕਰੇ ਹਾਕੁ ॥ ਕੁਰਾਨ ਕਤੇਬ ਤੇ ਪਾਕੁ ॥੩॥ ਨਾਰਾਇਣ ਨਰਹਰ ਦਇਆਲ ॥ ਰਮਤ ਰਾਮ ਘਟ ਘਟ ਆਧਾਰ ॥ ਬਾਸੁਦੇਵ ਬਸਤ ਸਭ ਠਾਇ ॥ ਲੀਲਾ ਕਿਛੁ ਲਖੀ ਨ ਜਾਇ ॥੪॥ ਮਿਹਰ ਦਇਆ ਕਰਿ ਕਰਨੈਹਾਰ ॥ ਭਗਤਿ ਬੰਦਗੀ ਦੇਹਿ ਸਿਰਜਣਹਾਰ ॥ ਕਹੁ ਨਾਨਕ ਗੁਰਿ ਖੋਏ ਭਰਮ ॥ ਏਕੋ ਅਲਹੁ ਪਾਰਬ੍ਰਹਮ ॥੫॥੩੪॥੪੫॥

Text: Gurmukhi with English translation (Kulbir S Thind; English by Dr. Sant Singh Khalsa).