Sri Guru Granth Sahib › Sri Raag

Ang 89

Ang 88–89Sri Raag · ਸਿਰੀਰਾਗੁ › VAAR OF SIREE RAAG, FOURTH MEHL, WITH SHALOKS

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਸਤਿਗੁਰੁ ਜਿਨੀ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥ ਅੰਤਰਿ ਗਿਆਨੁ ਨ ਆਇਓ ਮਿਰਤਕੁ ਹੈ ਸੰਸਾਰਿ ॥ ਲਖ ਚਉਰਾਸੀਹ ਫੇਰੁ ਪਇਆ ਮਰਿ ਜੰਮੈ ਹੋਇ ਖੁਆਰੁ ॥ ਸਤਿਗੁਰ ਕੀ ਸੇਵਾ ਸੋ ਕਰੇ ਜਿਸ ਨੋ ਆਪਿ ਕਰਾਏ ਸੋਇ ॥ ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਕਰਮਿ ਪਰਾਪਤਿ ਹੋਇ ॥ ਸਚਿ ਰਤੇ ਗੁਰ ਸਬਦ ਸਿਉ ਤਿਨ ਸਚੀ ਸਦਾ ਲਿਵ ਹੋਇ ॥ ਨਾਨਕ ਜਿਸ ਨੋ ਮੇਲੇ ਨ ਵਿਛੁੜੈ ਸਹਜਿ ਸਮਾਵੈ ਸੋਇ ॥੧॥ ਮਃ ੩ ॥ ਸੋ ਭਗਉਤੀ ਜੁੋ ਭਗਵੰਤੈ ਜਾਣੈ ॥ ਗੁਰ ਪਰਸਾਦੀ ਆਪੁ ਪਛਾਣੈ ॥ ਧਾਵਤੁ ਰਾਖੈ ਇਕਤੁ ਘਰਿ ਆਣੈ ॥ ਜੀਵਤੁ ਮਰੈ ਹਰਿ ਨਾਮੁ ਵਖਾਣੈ ॥ ਐਸਾ ਭਗਉਤੀ ਉਤਮੁ ਹੋਇ ॥ ਨਾਨਕ ਸਚਿ ਸਮਾਵੈ ਸੋਇ ॥੨॥ ਮਃ ੩ ॥ ਅੰਤਰਿ ਕਪਟੁ ਭਗਉਤੀ ਕਹਾਏ ॥ ਪਾਖੰਡਿ ਪਾਰਬ੍ਰਹਮੁ ਕਦੇ ਨ ਪਾਏ ॥ ਪਰ ਨਿੰਦਾ ਕਰੇ ਅੰਤਰਿ ਮਲੁ ਲਾਏ ॥ ਬਾਹਰਿ ਮਲੁ ਧੋਵੈ ਮਨ ਕੀ ਜੂਠਿ ਨ ਜਾਏ ॥ ਸਤਸੰਗਤਿ ਸਿਉ ਬਾਦੁ ਰਚਾਏ ॥ ਅਨਦਿਨੁ ਦੁਖੀਆ ਦੂਜੈ ਭਾਇ ਰਚਾਏ ॥ ਹਰਿ ਨਾਮੁ ਨ ਚੇਤੈ ਬਹੁ ਕਰਮ ਕਮਾਏ ॥ ਪੂਰਬ ਲਿਖਿਆ ਸੁ ਮੇਟਣਾ ਨ ਜਾਏ ॥ ਨਾਨਕ ਬਿਨੁ ਸਤਿਗੁਰ ਸੇਵੇ ਮੋਖੁ ਨ ਪਾਏ ॥੩॥ ਪਉੜੀ ॥ ਸਤਿਗੁਰੁ ਜਿਨੀ ਧਿਆਇਆ ਸੇ ਕੜਿ ਨ ਸਵਾਹੀ ॥ ਸਤਿਗੁਰੁ ਜਿਨੀ ਧਿਆਇਆ ਸੇ ਤ੍ਰਿਪਤਿ ਅਘਾਹੀ ॥ ਸਤਿਗੁਰੁ ਜਿਨੀ ਧਿਆਇਆ ਤਿਨ ਜਮ ਡਰੁ ਨਾਹੀ ॥ ਜਿਨ ਕਉ ਹੋਆ ਕ੍ਰਿਪਾਲੁ ਹਰਿ ਸੇ ਸਤਿਗੁਰ ਪੈਰੀ ਪਾਹੀ ॥ ਤਿਨ ਐਥੈ ਓਥੈ ਮੁਖ ਉਜਲੇ ਹਰਿ ਦਰਗਹ ਪੈਧੇ ਜਾਹੀ ॥੧੪॥

Ang 89Sri Raag · ਸਿਰੀਰਾਗੁ › VAAR OF SIREE RAAG, FOURTH MEHL, WITH SHALOKS

SHALOK, SECOND MEHL

Guru Angad Dev, Guru Arjan Dev, Guru Ram Das · vaar: saloks and pauri

ਸਲੋਕ ਮਃ ੨ ॥ ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਦੀਜੈ ਡਾਰਿ ॥ ਨਾਨਕ ਜਿਸੁ ਪਿੰਜਰ ਮਹਿ ਬਿਰਹਾ ਨਹੀ ਸੋ ਪਿੰਜਰੁ ਲੈ ਜਾਰਿ ॥੧॥ ਮਃ ੫ ॥ ਮੁੰਢਹੁ ਭੁਲੀ ਨਾਨਕਾ ਫਿਰਿ ਫਿਰਿ ਜਨਮਿ ਮੁਈਆਸੁ ॥ ਕਸਤੂਰੀ ਕੈ ਭੋਲੜੈ ਗੰਦੇ ਡੁੰਮਿ ਪਈਆਸੁ ॥੨॥ ਪਉੜੀ ॥ ਸੋ ਐਸਾ ਹਰਿ ਨਾਮੁ ਧਿਆਈਐ ਮਨ ਮੇਰੇ ਜੋ ਸਭਨਾ ਉਪਰਿ ਹੁਕਮੁ ਚਲਾਏ ॥ ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੋ ਅੰਤੀ ਅਉਸਰਿ ਲਏ ਛਡਾਏ ॥ ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੁ ਮਨ ਕੀ ਤ੍ਰਿਸਨਾ ਸਭ ਭੁਖ ਗਵਾਏ ॥ ਸੋ ਗੁਰਮੁਖਿ ਨਾਮੁ ਜਪਿਆ ਵਡਭਾਗੀ ਤਿਨ ਨਿੰਦਕ ਦੁਸਟ ਸਭਿ ਪੈਰੀ ਪਾਏ ॥ ਨਾਨਕ ਨਾਮੁ ਅਰਾਧਿ ਸਭਨਾ ਤੇ ਵਡਾ ਸਭਿ ਨਾਵੈ ਅਗੈ ਆਣਿ ਨਿਵਾਏ ॥੧੫॥

Ang 89Sri Raag · ਸਿਰੀਰਾਗੁ › VAAR OF SIREE RAAG, FOURTH MEHL, WITH SHALOKS

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਵੇਸ ਕਰੇ ਕੁਰੂਪਿ ਕੁਲਖਣੀ ਮਨਿ ਖੋਟੈ ਕੂੜਿਆਰਿ ॥ ਪਿਰ ਕੈ ਭਾਣੈ ਨਾ ਚਲੈ ਹੁਕਮੁ ਕਰੇ ਗਾਵਾਰਿ ॥ ਗੁਰ ਕੈ ਭਾਣੈ ਜੋ ਚਲੈ ਸਭਿ ਦੁਖ ਨਿਵਾਰਣਹਾਰਿ ॥ ਲਿਖਿਆ ਮੇਟਿ ਨ ਸਕੀਐ ਜੋ ਧੁਰਿ ਲਿਖਿਆ ਕਰਤਾਰਿ ॥ ਮਨੁ ਤਨੁ ਸਉਪੇ ਕੰਤ ਕਉ ਸਬਦੇ ਧਰੇ ਪਿਆਰੁ ॥ ਬਿਨੁ ਨਾਵੈ ਕਿਨੈ ਨ ਪਾਇਆ ਦੇਖਹੁ ਰਿਦੈ ਬੀਚਾਰਿ ॥ ਨਾਨਕ ਸਾ ਸੁਆਲਿਓ ਸੁਲਖਣੀ ਜਿ ਰਾਵੀ ਸਿਰਜਨਹਾਰਿ ॥੧॥ ਮਃ ੩ ॥ ਮਾਇਆ ਮੋਹੁ ਗੁਬਾਰੁ ਹੈ ਤਿਸ ਦਾ ਨ ਦਿਸੈ ਉਰਵਾਰੁ ਨ ਪਾਰੁ ॥ ਮਨਮੁਖ ਅਗਿਆਨੀ ਮਹਾ ਦੁਖੁ ਪਾਇਦੇ ਡੁਬੇ ਹਰਿ ਨਾਮੁ ਵਿਸਾਰਿ ॥ ਭਲਕੇ ਉਠਿ ਬਹੁ ਕਰਮ ਕਮਾਵਹਿ ਦੂਜੈ ਭਾਇ ਪਿਆਰੁ ॥ ਸਤਿਗੁਰੁ ਸੇਵਹਿ ਆਪਣਾ ਭਉਜਲੁ ਉਤਰੇ ਪਾਰਿ ॥ ਨਾਨਕ ਗੁਰਮੁਖਿ ਸਚਿ ਸਮਾਵਹਿ ਸਚੁ ਨਾਮੁ ਉਰ ਧਾਰਿ ॥੨॥ ਪਉੜੀ ॥ ਹਰਿ ਜਲਿ ਥਲਿ ਮਹੀਅਲਿ ਭਰਪੂਰਿ ਦੂਜਾ ਨਾਹਿ ਕੋਇ ॥ ਹਰਿ ਆਪਿ ਬਹਿ ਕਰੇ ਨਿਆਉ ਕੂੜਿਆਰ ਸਭ ਮਾਰਿ ਕਢੋਇ ॥ ਸਚਿਆਰਾ ਦੇਇ ਵਡਿਆਈ ਹਰਿ ਧਰਮ ਨਿਆਉ ਕੀਓਇ ॥ ਸਭ ਹਰਿ ਕੀ ਕਰਹੁ ਉਸਤਤਿ ਜਿਨਿ ਗਰੀਬ ਅਨਾਥ ਰਾਖਿ ਲੀਓਇ ॥ ਜੈਕਾਰੁ ਕੀਓ ਧਰਮੀਆ ਕਾ ਪਾਪੀ ਕਉ ਡੰਡੁ ਦੀਓਇ ॥੧੬॥

Ang 89–90Sri Raag · ਸਿਰੀਰਾਗੁ › VAAR OF SIREE RAAG, FOURTH MEHL, WITH SHALOKS

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਮਨਮੁਖ ਮੈਲੀ ਕਾਮਣੀ ਕੁਲਖਣੀ ਕੁਨਾਰਿ ॥ ਪਿਰੁ ਛੋਡਿਆ ਘਰਿ ਆਪਣਾ ਪਰ ਪੁਰਖੈ ਨਾਲਿ ਪਿਆਰੁ ॥ ਤ੍ਰਿਸਨਾ ਕਦੇ ਨ ਚੁਕਈ ਜਲਦੀ ਕਰੇ ਪੂਕਾਰ ॥ ਨਾਨਕ ਬਿਨੁ ਨਾਵੈ ਕੁਰੂਪਿ ਕੁਸੋਹਣੀ ਪਰਹਰਿ ਛੋਡੀ ਭਤਾਰਿ ॥੧॥ ਮਃ ੩ ॥ ਸਬਦਿ ਰਤੀ ਸੋਹਾਗਣੀ ਸਤਿਗੁਰ ਕੈ ਭਾਇ ਪਿਆਰਿ ॥ ਸਦਾ ਰਾਵੇ ਪਿਰੁ ਆਪਣਾ ਸਚੈ ਪ੍ਰੇਮਿ ਪਿਆਰਿ ॥ ਅਤਿ ਸੁਆਲਿਉ ਸੁੰਦਰੀ ਸੋਭਾਵੰਤੀ ਨਾਰਿ ॥ ਨਾਨਕ ਨਾਮਿ ਸੋਹਾਗਣੀ ਮੇਲੀ ਮੇਲਣਹਾਰਿ ॥੨॥ ਪਉੜੀ ॥ ਹਰਿ ਤੇਰੀ ਸਭ ਕਰਹਿ ਉਸਤਤਿ ਜਿਨਿ ਫਾਥੇ ਕਾਢਿਆ ॥ ਹਰਿ ਤੁਧਨੋ ਕਰਹਿ ਸਭ ਨਮਸਕਾਰੁ ਜਿਨਿ ਪਾਪੈ ਤੇ ਰਾਖਿਆ ॥ ਹਰਿ ਨਿਮਾਣਿਆ ਤੂੰ ਮਾਣੁ ਹਰਿ ਡਾਢੀ ਹੂੰ ਤੂੰ ਡਾਢਿਆ ॥ ਹਰਿ ਅਹੰਕਾਰੀਆ ਮਾਰਿ ਨਿਵਾਏ ਮਨਮੁਖ ਮੂੜ ਸਾਧਿਆ ॥ ਹਰਿ ਭਗਤਾ ਦੇਇ ਵਡਿਆਈ ਗਰੀਬ ਅਨਾਥਿਆ ॥੧੭॥

Text: Gurmukhi with English translation (Kulbir S Thind; English by Dr. Sant Singh Khalsa).