Sri Guru Granth Sahib › Raag Ramkali

Ang 903

Ang 902–903Raag Ramkali · ਰਾਮਕਲੀ

RAAMKALEE, FIRST MEHL, ASHTAPADEES

Guru Nanak Dev · ashtpadi

ਰਾਮਕਲੀ ਮਹਲਾ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥ ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੇ ਥਾਵ ਕੈਸੇ ॥੧॥ ਜੀਵਨ ਤਲਬ ਨਿਵਾਰਿ ॥ ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ ॥੧॥ ਰਹਾਉ ॥ ਕਿਤੈ ਦੇਸਿ ਨ ਆਇਆ ਸੁਣੀਐ ਤੀਰਥ ਪਾਸਿ ਨ ਬੈਠਾ ॥ ਦਾਤਾ ਦਾਨੁ ਕਰੇ ਤਹ ਨਾਹੀ ਮਹਲ ਉਸਾਰਿ ਨ ਬੈਠਾ ॥੨॥ ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ ॥ ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ ॥੩॥ ਜਿਸੁ ਸਿਕਦਾਰੀ ਤਿਸਹਿ ਖੁਆਰੀ ਚਾਕਰ ਕੇਹੇ ਡਰਣਾ ॥ ਜਾ ਸਿਕਦਾਰੈ ਪਵੈ ਜੰਜੀਰੀ ਤਾ ਚਾਕਰ ਹਥਹੁ ਮਰਣਾ ॥੪॥ ਆਖੁ ਗੁਣਾ ਕਲਿ ਆਈਐ ॥ ਤਿਹੁ ਜੁਗ ਕੇਰਾ ਰਹਿਆ ਤਪਾਵਸੁ ਜੇ ਗੁਣ ਦੇਹਿ ਤ ਪਾਈਐ ॥੧॥ ਰਹਾਉ ॥ ਕਲਿ ਕਲਵਾਲੀ ਸਰਾ ਨਿਬੇੜੀ ਕਾਜੀ ਕ੍ਰਿਸਨਾ ਹੋਆ ॥ ਬਾਣੀ ਬ੍ਰਹਮਾ ਬੇਦੁ ਅਥਰਬਣੁ ਕਰਣੀ ਕੀਰਤਿ ਲਹਿਆ ॥੫॥ ਪਤਿ ਵਿਣੁ ਪੂਜਾ ਸਤ ਵਿਣੁ ਸੰਜਮੁ ਜਤ ਵਿਣੁ ਕਾਹੇ ਜਨੇਊ ॥ ਨਾਵਹੁ ਧੋਵਹੁ ਤਿਲਕੁ ਚੜਾਵਹੁ ਸੁਚ ਵਿਣੁ ਸੋਚ ਨ ਹੋਈ ॥੬॥ ਕਲਿ ਪਰਵਾਣੁ ਕਤੇਬ ਕੁਰਾਣੁ ॥ ਪੋਥੀ ਪੰਡਿਤ ਰਹੇ ਪੁਰਾਣ ॥ ਨਾਨਕ ਨਾਉ ਭਇਆ ਰਹਮਾਣੁ ॥ ਕਰਿ ਕਰਤਾ ਤੂ ਏਕੋ ਜਾਣੁ ॥੭॥ ਨਾਨਕ ਨਾਮੁ ਮਿਲੈ ਵਡਿਆਈ ਏਦੂ ਉਪਰਿ ਕਰਮੁ ਨਹੀ ॥ ਜੇ ਘਰਿ ਹੋਦੈ ਮੰਗਣਿ ਜਾਈਐ ਫਿਰਿ ਓਲਾਮਾ ਮਿਲੈ ਤਹੀ ॥੮॥੧॥

Ang 903Raag Ramkali · ਰਾਮਕਲੀ › RAAMKALEE, FIRST MEHL, ASHTAPADEES

RAAMKALEE, FIRST MEHL

Guru Nanak Dev · ashtpadi

ਰਾਮਕਲੀ ਮਹਲਾ ੧ ॥ ਜਗੁ ਪਰਬੋਧਹਿ ਮੜੀ ਬਧਾਵਹਿ ॥ ਆਸਣੁ ਤਿਆਗਿ ਕਾਹੇ ਸਚੁ ਪਾਵਹਿ ॥ ਮਮਤਾ ਮੋਹੁ ਕਾਮਣਿ ਹਿਤਕਾਰੀ ॥ ਨਾ ਅਉਧੂਤੀ ਨਾ ਸੰਸਾਰੀ ॥੧॥ ਜੋਗੀ ਬੈਸਿ ਰਹਹੁ ਦੁਬਿਧਾ ਦੁਖੁ ਭਾਗੈ ॥ ਘਰਿ ਘਰਿ ਮਾਗਤ ਲਾਜ ਨ ਲਾਗੈ ॥੧॥ ਰਹਾਉ ॥ ਗਾਵਹਿ ਗੀਤ ਨ ਚੀਨਹਿ ਆਪੁ ॥ ਕਿਉ ਲਾਗੀ ਨਿਵਰੈ ਪਰਤਾਪੁ ॥ ਗੁਰ ਕੈ ਸਬਦਿ ਰਚੈ ਮਨ ਭਾਇ ॥ ਭਿਖਿਆ ਸਹਜ ਵੀਚਾਰੀ ਖਾਇ ॥੨॥ ਭਸਮ ਚੜਾਇ ਕਰਹਿ ਪਾਖੰਡੁ ॥ ਮਾਇਆ ਮੋਹਿ ਸਹਹਿ ਜਮ ਡੰਡੁ ॥ ਫੂਟੈ ਖਾਪਰੁ ਭੀਖ ਨ ਭਾਇ ॥ ਬੰਧਨਿ ਬਾਧਿਆ ਆਵੈ ਜਾਇ ॥੩॥ ਬਿੰਦੁ ਨ ਰਾਖਹਿ ਜਤੀ ਕਹਾਵਹਿ ॥ ਮਾਈ ਮਾਗਤ ਤ੍ਰੈ ਲੋਭਾਵਹਿ ॥ ਨਿਰਦਇਆ ਨਹੀ ਜੋਤਿ ਉਜਾਲਾ ॥ ਬੂਡਤ ਬੂਡੇ ਸਰਬ ਜੰਜਾਲਾ ॥੪॥ ਭੇਖ ਕਰਹਿ ਖਿੰਥਾ ਬਹੁ ਥਟੂਆ ॥ ਝੂਠੋ ਖੇਲੁ ਖੇਲੈ ਬਹੁ ਨਟੂਆ ॥ ਅੰਤਰਿ ਅਗਨਿ ਚਿੰਤਾ ਬਹੁ ਜਾਰੇ ॥ ਵਿਣੁ ਕਰਮਾ ਕੈਸੇ ਉਤਰਸਿ ਪਾਰੇ ॥੫॥ ਮੁੰਦ੍ਰਾ ਫਟਕ ਬਨਾਈ ਕਾਨਿ ॥ ਮੁਕਤਿ ਨਹੀ ਬਿਦਿਆ ਬਿਗਿਆਨਿ ॥ ਜਿਹਵਾ ਇੰਦ੍ਰੀ ਸਾਦਿ ਲੁੋਭਾਨਾ ॥ ਪਸੂ ਭਏ ਨਹੀ ਮਿਟੈ ਨੀਸਾਨਾ ॥੬॥ ਤ੍ਰਿਬਿਧਿ ਲੋਗਾ ਤ੍ਰਿਬਿਧਿ ਜੋਗਾ ॥ ਸਬਦੁ ਵੀਚਾਰੈ ਚੂਕਸਿ ਸੋਗਾ ॥ ਊਜਲੁ ਸਾਚੁ ਸੁ ਸਬਦੁ ਹੋਇ ॥ ਜੋਗੀ ਜੁਗਤਿ ਵੀਚਾਰੇ ਸੋਇ ॥੭॥ ਤੁਝ ਪਹਿ ਨਉ ਨਿਧਿ ਤੂ ਕਰਣੈ ਜੋਗੁ ॥ ਥਾਪਿ ਉਥਾਪੇ ਕਰੇ ਸੁ ਹੋਗੁ ॥ ਜਤੁ ਸਤੁ ਸੰਜਮੁ ਸਚੁ ਸੁਚੀਤੁ ॥ ਨਾਨਕ ਜੋਗੀ ਤ੍ਰਿਭਵਣ ਮੀਤੁ ॥੮॥੨॥

Ang 903–904Raag Ramkali · ਰਾਮਕਲੀ › RAAMKALEE, FIRST MEHL, ASHTAPADEES

RAAMKALEE, FIRST MEHL

Guru Nanak Dev · ashtpadi

ਰਾਮਕਲੀ ਮਹਲਾ ੧ ॥ ਖਟੁ ਮਟੁ ਦੇਹੀ ਮਨੁ ਬੈਰਾਗੀ ॥ ਸੁਰਤਿ ਸਬਦੁ ਧੁਨਿ ਅੰਤਰਿ ਜਾਗੀ ॥ ਵਾਜੈ ਅਨਹਦੁ ਮੇਰਾ ਮਨੁ ਲੀਣਾ ॥ ਗੁਰ ਬਚਨੀ ਸਚਿ ਨਾਮਿ ਪਤੀਣਾ ॥੧॥ ਪ੍ਰਾਣੀ ਰਾਮ ਭਗਤਿ ਸੁਖੁ ਪਾਈਐ ॥ ਗੁਰਮੁਖਿ ਹਰਿ ਹਰਿ ਮੀਠਾ ਲਾਗੈ ਹਰਿ ਹਰਿ ਨਾਮਿ ਸਮਾਈਐ ॥੧॥ ਰਹਾਉ ॥ ਮਾਇਆ ਮੋਹੁ ਬਿਵਰਜਿ ਸਮਾਏ ॥ ਸਤਿਗੁਰੁ ਭੇਟੈ ਮੇਲਿ ਮਿਲਾਏ ॥ ਨਾਮੁ ਰਤਨੁ ਨਿਰਮੋਲਕੁ ਹੀਰਾ ॥ ਤਿਤੁ ਰਾਤਾ ਮੇਰਾ ਮਨੁ ਧੀਰਾ ॥੨॥ ਹਉਮੈ ਮਮਤਾ ਰੋਗੁ ਨ ਲਾਗੈ ॥ ਰਾਮ ਭਗਤਿ ਜਮ ਕਾ ਭਉ ਭਾਗੈ ॥ ਜਮੁ ਜੰਦਾਰੁ ਨ ਲਾਗੈ ਮੋਹਿ ॥ ਨਿਰਮਲ ਨਾਮੁ ਰਿਦੈ ਹਰਿ ਸੋਹਿ ॥੩॥ ਸਬਦੁ ਬੀਚਾਰਿ ਭਏ ਨਿਰੰਕਾਰੀ ॥ ਗੁਰਮਤਿ ਜਾਗੇ ਦੁਰਮਤਿ ਪਰਹਾਰੀ ॥ ਅਨਦਿਨੁ ਜਾਗਿ ਰਹੇ ਲਿਵ ਲਾਈ ॥ ਜੀਵਨ ਮੁਕਤਿ ਗਤਿ ਅੰਤਰਿ ਪਾਈ ॥੪॥ ਅਲਿਪਤ ਗੁਫਾ ਮਹਿ ਰਹਹਿ ਨਿਰਾਰੇ ॥ ਤਸਕਰ ਪੰਚ ਸਬਦਿ ਸੰਘਾਰੇ ॥ ਪਰ ਘਰ ਜਾਇ ਨ ਮਨੁ ਡੋਲਾਏ ॥ ਸਹਜ ਨਿਰੰਤਰਿ ਰਹਉ ਸਮਾਏ ॥੫॥ ਗੁਰਮੁਖਿ ਜਾਗਿ ਰਹੇ ਅਉਧੂਤਾ ॥ ਸਦ ਬੈਰਾਗੀ ਤਤੁ ਪਰੋਤਾ ॥ ਜਗੁ ਸੂਤਾ ਮਰਿ ਆਵੈ ਜਾਇ ॥ ਬਿਨੁ ਗੁਰ ਸਬਦ ਨ ਸੋਝੀ ਪਾਇ ॥੬॥ ਅਨਹਦ ਸਬਦੁ ਵਜੈ ਦਿਨੁ ਰਾਤੀ ॥ ਅਵਿਗਤ ਕੀ ਗਤਿ ਗੁਰਮੁਖਿ ਜਾਤੀ ॥ ਤਉ ਜਾਨੀ ਜਾ ਸਬਦਿ ਪਛਾਨੀ ॥ ਏਕੋ ਰਵਿ ਰਹਿਆ ਨਿਰਬਾਨੀ ॥੭॥ ਸੁੰਨ ਸਮਾਧਿ ਸਹਜਿ ਮਨੁ ਰਾਤਾ ॥ ਤਜਿ ਹਉ ਲੋਭਾ ਏਕੋ ਜਾਤਾ ॥ ਗੁਰ ਚੇਲੇ ਅਪਨਾ ਮਨੁ ਮਾਨਿਆ ॥ ਨਾਨਕ ਦੂਜਾ ਮੇਟਿ ਸਮਾਨਿਆ ॥੮॥੩॥

Text: Gurmukhi with English translation (Kulbir S Thind; English by Dr. Sant Singh Khalsa).