RAAMKALEE, FIRST MEHL
ਰਾਮਕਲੀ ਮਹਲਾ ੧ ॥ ਅਉਹਠਿ ਹਸਤ ਮੜੀ ਘਰੁ ਛਾਇਆ ਧਰਣਿ ਗਗਨ ਕਲ ਧਾਰੀ ॥੧॥ ਗੁਰਮੁਖਿ ਕੇਤੀ ਸਬਦਿ ਉਧਾਰੀ ਸੰਤਹੁ ॥੧॥ ਰਹਾਉ ॥ ਮਮਤਾ ਮਾਰਿ ਹਉਮੈ ਸੋਖੈ ਤ੍ਰਿਭਵਣਿ ਜੋਤਿ ਤੁਮਾਰੀ ॥੨॥ ਮਨਸਾ ਮਾਰਿ ਮਨੈ ਮਹਿ ਰਾਖੈ ਸਤਿਗੁਰ ਸਬਦਿ ਵੀਚਾਰੀ ॥੩॥ ਸਿੰਙੀ ਸੁਰਤਿ ਅਨਾਹਦਿ ਵਾਜੈ ਘਟਿ ਘਟਿ ਜੋਤਿ ਤੁਮਾਰੀ ॥੪॥ ਪਰਪੰਚ ਬੇਣੁ ਤਹੀ ਮਨੁ ਰਾਖਿਆ ਬ੍ਰਹਮ ਅਗਨਿ ਪਰਜਾਰੀ ॥੫॥ ਪੰਚ ਤਤੁ ਮਿਲਿ ਅਹਿਨਿਸਿ ਦੀਪਕੁ ਨਿਰਮਲ ਜੋਤਿ ਅਪਾਰੀ ॥੬॥ ਰਵਿ ਸਸਿ ਲਉਕੇ ਇਹੁ ਤਨੁ ਕਿੰਗੁਰੀ ਵਾਜੈ ਸਬਦੁ ਨਿਰਾਰੀ ॥੭॥ ਸਿਵ ਨਗਰੀ ਮਹਿ ਆਸਣੁ ਅਉਧੂ ਅਲਖੁ ਅਗੰਮੁ ਅਪਾਰੀ ॥੮॥ ਕਾਇਆ ਨਗਰੀ ਇਹੁ ਮਨੁ ਰਾਜਾ ਪੰਚ ਵਸਹਿ ਵੀਚਾਰੀ ॥੯॥ ਸਬਦਿ ਰਵੈ ਆਸਣਿ ਘਰਿ ਰਾਜਾ ਅਦਲੁ ਕਰੇ ਗੁਣਕਾਰੀ ॥੧੦॥ ਕਾਲੁ ਬਿਕਾਲੁ ਕਹੇ ਕਹਿ ਬਪੁਰੇ ਜੀਵਤ ਮੂਆ ਮਨੁ ਮਾਰੀ ॥੧੧॥ ਬ੍ਰਹਮਾ ਬਿਸਨੁ ਮਹੇਸ ਇਕ ਮੂਰਤਿ ਆਪੇ ਕਰਤਾ ਕਾਰੀ ॥੧੨॥