Sri Guru Granth Sahib › Raag Ramkali

Ang 909

Ang 908–909Raag Ramkali · ਰਾਮਕਲੀ

RAAMKALEE, THIRD MEHL, ASHTAPADEES

Guru Amar Das · ashtpadi

ਰਾਮਕਲੀ ਮਹਲਾ ੩ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਰਮੈ ਦੀਆ ਮੁੰਦ੍ਰਾ ਕੰਨੀ ਪਾਇ ਜੋਗੀ ਖਿੰਥਾ ਕਰਿ ਤੂ ਦਇਆ ॥ ਆਵਣੁ ਜਾਣੁ ਬਿਭੂਤਿ ਲਾਇ ਜੋਗੀ ਤਾ ਤੀਨਿ ਭਵਣ ਜਿਣਿ ਲਇਆ ॥੧॥ ਐਸੀ ਕਿੰਗੁਰੀ ਵਜਾਇ ਜੋਗੀ ॥ ਜਿਤੁ ਕਿੰਗੁਰੀ ਅਨਹਦੁ ਵਾਜੈ ਹਰਿ ਸਿਉ ਰਹੈ ਲਿਵ ਲਾਇ ॥੧॥ ਰਹਾਉ ॥ ਸਤੁ ਸੰਤੋਖੁ ਪਤੁ ਕਰਿ ਝੋਲੀ ਜੋਗੀ ਅੰਮ੍ਰਿਤ ਨਾਮੁ ਭੁਗਤਿ ਪਾਈ ॥ ਧਿਆਨ ਕਾ ਕਰਿ ਡੰਡਾ ਜੋਗੀ ਸਿੰਙੀ ਸੁਰਤਿ ਵਜਾਈ ॥੨॥ ਮਨੁ ਦ੍ਰਿੜੁ ਕਰਿ ਆਸਣਿ ਬੈਸੁ ਜੋਗੀ ਤਾ ਤੇਰੀ ਕਲਪਣਾ ਜਾਈ ॥ ਕਾਇਆ ਨਗਰੀ ਮਹਿ ਮੰਗਣਿ ਚੜਹਿ ਜੋਗੀ ਤਾ ਨਾਮੁ ਪਲੈ ਪਾਈ ॥੩॥ ਇਤੁ ਕਿੰਗੁਰੀ ਧਿਆਨੁ ਨ ਲਾਗੈ ਜੋਗੀ ਨਾ ਸਚੁ ਪਲੈ ਪਾਇ ॥ ਇਤੁ ਕਿੰਗੁਰੀ ਸਾਂਤਿ ਨ ਆਵੈ ਜੋਗੀ ਅਭਿਮਾਨੁ ਨ ਵਿਚਹੁ ਜਾਇ ॥੪॥ ਭਉ ਭਾਉ ਦੁਇ ਪਤ ਲਾਇ ਜੋਗੀ ਇਹੁ ਸਰੀਰੁ ਕਰਿ ਡੰਡੀ ॥ ਗੁਰਮੁਖਿ ਹੋਵਹਿ ਤਾ ਤੰਤੀ ਵਾਜੈ ਇਨ ਬਿਧਿ ਤ੍ਰਿਸਨਾ ਖੰਡੀ ॥੫॥ ਹੁਕਮੁ ਬੁਝੈ ਸੋ ਜੋਗੀ ਕਹੀਐ ਏਕਸ ਸਿਉ ਚਿਤੁ ਲਾਏ ॥ ਸਹਸਾ ਤੂਟੈ ਨਿਰਮਲੁ ਹੋਵੈ ਜੋਗ ਜੁਗਤਿ ਇਵ ਪਾਏ ॥੬॥ ਨਦਰੀ ਆਵਦਾ ਸਭੁ ਕਿਛੁ ਬਿਨਸੈ ਹਰਿ ਸੇਤੀ ਚਿਤੁ ਲਾਇ ॥ ਸਤਿਗੁਰ ਨਾਲਿ ਤੇਰੀ ਭਾਵਨੀ ਲਾਗੈ ਤਾ ਇਹ ਸੋਝੀ ਪਾਇ ॥੭॥ ਏਹੁ ਜੋਗੁ ਨ ਹੋਵੈ ਜੋਗੀ ਜਿ ਕੁਟੰਬੁ ਛੋਡਿ ਪਰਭਵਣੁ ਕਰਹਿ ॥ ਗ੍ਰਿਹ ਸਰੀਰ ਮਹਿ ਹਰਿ ਹਰਿ ਨਾਮੁ ਗੁਰ ਪਰਸਾਦੀ ਅਪਣਾ ਹਰਿ ਪ੍ਰਭੁ ਲਹਹਿ ॥੮॥ ਇਹੁ ਜਗਤੁ ਮਿਟੀ ਕਾ ਪੁਤਲਾ ਜੋਗੀ ਇਸੁ ਮਹਿ ਰੋਗੁ ਵਡਾ ਤ੍ਰਿਸਨਾ ਮਾਇਆ ॥ ਅਨੇਕ ਜਤਨ ਭੇਖ ਕਰੇ ਜੋਗੀ ਰੋਗੁ ਨ ਜਾਇ ਗਵਾਇਆ ॥੯॥ ਹਰਿ ਕਾ ਨਾਮੁ ਅਉਖਧੁ ਹੈ ਜੋਗੀ ਜਿਸ ਨੋ ਮੰਨਿ ਵਸਾਏ ॥ ਗੁਰਮੁਖਿ ਹੋਵੈ ਸੋਈ ਬੂਝੈ ਜੋਗ ਜੁਗਤਿ ਸੋ ਪਾਏ ॥੧੦॥ ਜੋਗੈ ਕਾ ਮਾਰਗੁ ਬਿਖਮੁ ਹੈ ਜੋਗੀ ਜਿਸ ਨੋ ਨਦਰਿ ਕਰੇ ਸੋ ਪਾਏ ॥ ਅੰਤਰਿ ਬਾਹਰਿ ਏਕੋ ਵੇਖੈ ਵਿਚਹੁ ਭਰਮੁ ਚੁਕਾਏ ॥੧੧॥ ਵਿਣੁ ਵਜਾਈ ਕਿੰਗੁਰੀ ਵਾਜੈ ਜੋਗੀ ਸਾ ਕਿੰਗੁਰੀ ਵਜਾਇ ॥ ਕਹੈ ਨਾਨਕੁ ਮੁਕਤਿ ਹੋਵਹਿ ਜੋਗੀ ਸਾਚੇ ਰਹਹਿ ਸਮਾਇ ॥੧੨॥੧॥੧੦॥

Ang 909Raag Ramkali · ਰਾਮਕਲੀ › RAAMKALEE, THIRD MEHL, ASHTAPADEES

RAAMKALEE, THIRD MEHL

Guru Amar Das · ashtpadi · part 1 of 2

ਰਾਮਕਲੀ ਮਹਲਾ ੩ ॥ ਭਗਤਿ ਖਜਾਨਾ ਗੁਰਮੁਖਿ ਜਾਤਾ ਸਤਿਗੁਰਿ ਬੂਝਿ ਬੁਝਾਈ ॥੧॥ ਸੰਤਹੁ ਗੁਰਮੁਖਿ ਦੇਇ ਵਡਿਆਈ ॥੧॥ ਰਹਾਉ ॥ ਸਚਿ ਰਹਹੁ ਸਦਾ ਸਹਜੁ ਸੁਖੁ ਉਪਜੈ ਕਾਮੁ ਕ੍ਰੋਧੁ ਵਿਚਹੁ ਜਾਈ ॥੨॥ ਆਪੁ ਛੋਡਿ ਨਾਮ ਲਿਵ ਲਾਗੀ ਮਮਤਾ ਸਬਦਿ ਜਲਾਈ ॥੩॥ ਜਿਸ ਤੇ ਉਪਜੈ ਤਿਸ ਤੇ ਬਿਨਸੈ ਅੰਤੇ ਨਾਮੁ ਸਖਾਈ ॥੪॥ ਸਦਾ ਹਜੂਰਿ ਦੂਰਿ ਨਹ ਦੇਖਹੁ ਰਚਨਾ ਜਿਨਿ ਰਚਾਈ ॥੫॥ ਸਚਾ ਸਬਦੁ ਰਵੈ ਘਟ ਅੰਤਰਿ ਸਚੇ ਸਿਉ ਲਿਵ ਲਾਈ ॥੬॥ ਸਤਸੰਗਤਿ ਮਹਿ ਨਾਮੁ ਨਿਰਮੋਲਕੁ ਵਡੈ ਭਾਗਿ ਪਾਇਆ ਜਾਈ ॥੭॥ ਭਰਮਿ ਨ ਭੂਲਹੁ ਸਤਿਗੁਰੁ ਸੇਵਹੁ ਮਨੁ ਰਾਖਹੁ ਇਕ ਠਾਈ ॥੮॥ ਬਿਨੁ ਨਾਵੈ ਸਭ ਭੂਲੀ ਫਿਰਦੀ ਬਿਰਥਾ ਜਨਮੁ ਗਵਾਈ ॥੯॥ ਜੋਗੀ ਜੁਗਤਿ ਗਵਾਈ ਹੰਢੈ ਪਾਖੰਡਿ ਜੋਗੁ ਨ ਪਾਈ ॥੧੦॥ ਸਿਵ ਨਗਰੀ ਮਹਿ ਆਸਣਿ ਬੈਸੈ ਗੁਰ ਸਬਦੀ ਜੋਗੁ ਪਾਈ ॥੧੧॥ ਧਾਤੁਰ ਬਾਜੀ ਸਬਦਿ ਨਿਵਾਰੇ ਨਾਮੁ ਵਸੈ ਮਨਿ ਆਈ ॥੧੨॥ ਏਹੁ ਸਰੀਰੁ ਸਰਵਰੁ ਹੈ ਸੰਤਹੁ ਇਸਨਾਨੁ ਕਰੇ ਲਿਵ ਲਾਈ ॥੧੩॥

Ang 909–910Raag Ramkali · ਰਾਮਕਲੀ › RAAMKALEE, THIRD MEHL, ASHTAPADEES

RAAMKALEE, THIRD MEHL

Guru Amar Das · ashtpadi · part 2 of 2

ਨਾਮਿ ਇਸਨਾਨੁ ਕਰਹਿ ਸੇ ਜਨ ਨਿਰਮਲ ਸਬਦੇ ਮੈਲੁ ਗਵਾਈ ॥੧੪॥ ਤ੍ਰੈ ਗੁਣ ਅਚੇਤ ਨਾਮੁ ਚੇਤਹਿ ਨਾਹੀ ਬਿਨੁ ਨਾਵੈ ਬਿਨਸਿ ਜਾਈ ॥੧੫॥ ਬ੍ਰਹਮਾ ਬਿਸਨੁ ਮਹੇਸੁ ਤ੍ਰੈ ਮੂਰਤਿ ਤ੍ਰਿਗੁਣਿ ਭਰਮਿ ਭੁਲਾਈ ॥੧੬॥ ਗੁਰ ਪਰਸਾਦੀ ਤ੍ਰਿਕੁਟੀ ਛੂਟੈ ਚਉਥੈ ਪਦਿ ਲਿਵ ਲਾਈ ॥੧੭॥ ਪੰਡਿਤ ਪੜਹਿ ਪੜਿ ਵਾਦੁ ਵਖਾਣਹਿ ਤਿੰਨਾ ਬੂਝ ਨ ਪਾਈ ॥੧੮॥ ਬਿਖਿਆ ਮਾਤੇ ਭਰਮਿ ਭੁਲਾਏ ਉਪਦੇਸੁ ਕਹਹਿ ਕਿਸੁ ਭਾਈ ॥੧੯॥ ਭਗਤ ਜਨਾ ਕੀ ਊਤਮ ਬਾਣੀ ਜੁਗਿ ਜੁਗਿ ਰਹੀ ਸਮਾਈ ॥੨੦॥ ਬਾਣੀ ਲਾਗੈ ਸੋ ਗਤਿ ਪਾਏ ਸਬਦੇ ਸਚਿ ਸਮਾਈ ॥੨੧॥ ਕਾਇਆ ਨਗਰੀ ਸਬਦੇ ਖੋਜੇ ਨਾਮੁ ਨਵੰ ਨਿਧਿ ਪਾਈ ॥੨੨॥ ਮਨਸਾ ਮਾਰਿ ਮਨੁ ਸਹਜਿ ਸਮਾਣਾ ਬਿਨੁ ਰਸਨਾ ਉਸਤਤਿ ਕਰਾਈ ॥੨੩॥ ਲੋਇਣ ਦੇਖਿ ਰਹੇ ਬਿਸਮਾਦੀ ਚਿਤੁ ਅਦਿਸਟਿ ਲਗਾਈ ॥੨੪॥ ਅਦਿਸਟੁ ਸਦਾ ਰਹੈ ਨਿਰਾਲਮੁ ਜੋਤੀ ਜੋਤਿ ਮਿਲਾਈ ॥੨੫॥ ਹਉ ਗੁਰੁ ਸਾਲਾਹੀ ਸਦਾ ਆਪਣਾ ਜਿਨਿ ਸਾਚੀ ਬੂਝ ਬੁਝਾਈ ॥੨੬॥ ਨਾਨਕੁ ਏਕ ਕਹੈ ਬੇਨੰਤੀ ਨਾਵਹੁ ਗਤਿ ਪਤਿ ਪਾਈ ॥੨੭॥੨॥੧੧॥

Text: Gurmukhi with English translation (Kulbir S Thind; English by Dr. Sant Singh Khalsa).