SHALOK, THIRD MEHL
ਸਲੋਕ ਮਃ ੩ ॥ ਮਨਮੁਖ ਮੈਲੀ ਕਾਮਣੀ ਕੁਲਖਣੀ ਕੁਨਾਰਿ ॥ ਪਿਰੁ ਛੋਡਿਆ ਘਰਿ ਆਪਣਾ ਪਰ ਪੁਰਖੈ ਨਾਲਿ ਪਿਆਰੁ ॥ ਤ੍ਰਿਸਨਾ ਕਦੇ ਨ ਚੁਕਈ ਜਲਦੀ ਕਰੇ ਪੂਕਾਰ ॥ ਨਾਨਕ ਬਿਨੁ ਨਾਵੈ ਕੁਰੂਪਿ ਕੁਸੋਹਣੀ ਪਰਹਰਿ ਛੋਡੀ ਭਤਾਰਿ ॥੧॥ ਮਃ ੩ ॥ ਸਬਦਿ ਰਤੀ ਸੋਹਾਗਣੀ ਸਤਿਗੁਰ ਕੈ ਭਾਇ ਪਿਆਰਿ ॥ ਸਦਾ ਰਾਵੇ ਪਿਰੁ ਆਪਣਾ ਸਚੈ ਪ੍ਰੇਮਿ ਪਿਆਰਿ ॥ ਅਤਿ ਸੁਆਲਿਉ ਸੁੰਦਰੀ ਸੋਭਾਵੰਤੀ ਨਾਰਿ ॥ ਨਾਨਕ ਨਾਮਿ ਸੋਹਾਗਣੀ ਮੇਲੀ ਮੇਲਣਹਾਰਿ ॥੨॥ ਪਉੜੀ ॥ ਹਰਿ ਤੇਰੀ ਸਭ ਕਰਹਿ ਉਸਤਤਿ ਜਿਨਿ ਫਾਥੇ ਕਾਢਿਆ ॥ ਹਰਿ ਤੁਧਨੋ ਕਰਹਿ ਸਭ ਨਮਸਕਾਰੁ ਜਿਨਿ ਪਾਪੈ ਤੇ ਰਾਖਿਆ ॥ ਹਰਿ ਨਿਮਾਣਿਆ ਤੂੰ ਮਾਣੁ ਹਰਿ ਡਾਢੀ ਹੂੰ ਤੂੰ ਡਾਢਿਆ ॥ ਹਰਿ ਅਹੰਕਾਰੀਆ ਮਾਰਿ ਨਿਵਾਏ ਮਨਮੁਖ ਮੂੜ ਸਾਧਿਆ ॥ ਹਰਿ ਭਗਤਾ ਦੇਇ ਵਡਿਆਈ ਗਰੀਬ ਅਨਾਥਿਆ ॥੧੭॥