Sri Guru Granth Sahib › Raag Ramkali

Ang 910

Ang 909–910Raag Ramkali · ਰਾਮਕਲੀ › RAAMKALEE, THIRD MEHL, ASHTAPADEES

RAAMKALEE, THIRD MEHL

Guru Amar Das · ashtpadi · part 2 of 2

ਨਾਮਿ ਇਸਨਾਨੁ ਕਰਹਿ ਸੇ ਜਨ ਨਿਰਮਲ ਸਬਦੇ ਮੈਲੁ ਗਵਾਈ ॥੧੪॥ ਤ੍ਰੈ ਗੁਣ ਅਚੇਤ ਨਾਮੁ ਚੇਤਹਿ ਨਾਹੀ ਬਿਨੁ ਨਾਵੈ ਬਿਨਸਿ ਜਾਈ ॥੧੫॥ ਬ੍ਰਹਮਾ ਬਿਸਨੁ ਮਹੇਸੁ ਤ੍ਰੈ ਮੂਰਤਿ ਤ੍ਰਿਗੁਣਿ ਭਰਮਿ ਭੁਲਾਈ ॥੧੬॥ ਗੁਰ ਪਰਸਾਦੀ ਤ੍ਰਿਕੁਟੀ ਛੂਟੈ ਚਉਥੈ ਪਦਿ ਲਿਵ ਲਾਈ ॥੧੭॥ ਪੰਡਿਤ ਪੜਹਿ ਪੜਿ ਵਾਦੁ ਵਖਾਣਹਿ ਤਿੰਨਾ ਬੂਝ ਨ ਪਾਈ ॥੧੮॥ ਬਿਖਿਆ ਮਾਤੇ ਭਰਮਿ ਭੁਲਾਏ ਉਪਦੇਸੁ ਕਹਹਿ ਕਿਸੁ ਭਾਈ ॥੧੯॥ ਭਗਤ ਜਨਾ ਕੀ ਊਤਮ ਬਾਣੀ ਜੁਗਿ ਜੁਗਿ ਰਹੀ ਸਮਾਈ ॥੨੦॥ ਬਾਣੀ ਲਾਗੈ ਸੋ ਗਤਿ ਪਾਏ ਸਬਦੇ ਸਚਿ ਸਮਾਈ ॥੨੧॥ ਕਾਇਆ ਨਗਰੀ ਸਬਦੇ ਖੋਜੇ ਨਾਮੁ ਨਵੰ ਨਿਧਿ ਪਾਈ ॥੨੨॥ ਮਨਸਾ ਮਾਰਿ ਮਨੁ ਸਹਜਿ ਸਮਾਣਾ ਬਿਨੁ ਰਸਨਾ ਉਸਤਤਿ ਕਰਾਈ ॥੨੩॥ ਲੋਇਣ ਦੇਖਿ ਰਹੇ ਬਿਸਮਾਦੀ ਚਿਤੁ ਅਦਿਸਟਿ ਲਗਾਈ ॥੨੪॥ ਅਦਿਸਟੁ ਸਦਾ ਰਹੈ ਨਿਰਾਲਮੁ ਜੋਤੀ ਜੋਤਿ ਮਿਲਾਈ ॥੨੫॥ ਹਉ ਗੁਰੁ ਸਾਲਾਹੀ ਸਦਾ ਆਪਣਾ ਜਿਨਿ ਸਾਚੀ ਬੂਝ ਬੁਝਾਈ ॥੨੬॥ ਨਾਨਕੁ ਏਕ ਕਹੈ ਬੇਨੰਤੀ ਨਾਵਹੁ ਗਤਿ ਪਤਿ ਪਾਈ ॥੨੭॥੨॥੧੧॥

Ang 910Raag Ramkali · ਰਾਮਕਲੀ › RAAMKALEE, THIRD MEHL, ASHTAPADEES

RAAMKALEE, THIRD MEHL

Guru Amar Das · ashtpadi

ਰਾਮਕਲੀ ਮਹਲਾ ੩ ॥ ਹਰਿ ਕੀ ਪੂਜਾ ਦੁਲੰਭ ਹੈ ਸੰਤਹੁ ਕਹਣਾ ਕਛੂ ਨ ਜਾਈ ॥੧॥ ਸੰਤਹੁ ਗੁਰਮੁਖਿ ਪੂਰਾ ਪਾਈ ॥ ਨਾਮੋ ਪੂਜ ਕਰਾਈ ॥੧॥ ਰਹਾਉ ॥ ਹਰਿ ਬਿਨੁ ਸਭੁ ਕਿਛੁ ਮੈਲਾ ਸੰਤਹੁ ਕਿਆ ਹਉ ਪੂਜ ਚੜਾਈ ॥੨॥ ਹਰਿ ਸਾਚੇ ਭਾਵੈ ਸਾ ਪੂਜਾ ਹੋਵੈ ਭਾਣਾ ਮਨਿ ਵਸਾਈ ॥੩॥ ਪੂਜਾ ਕਰੈ ਸਭੁ ਲੋਕੁ ਸੰਤਹੁ ਮਨਮੁਖਿ ਥਾਇ ਨ ਪਾਈ ॥੪॥ ਸਬਦਿ ਮਰੈ ਮਨੁ ਨਿਰਮਲੁ ਸੰਤਹੁ ਏਹ ਪੂਜਾ ਥਾਇ ਪਾਈ ॥੫॥ ਪਵਿਤ ਪਾਵਨ ਸੇ ਜਨ ਸਾਚੇ ਏਕ ਸਬਦਿ ਲਿਵ ਲਾਈ ॥੬॥ ਬਿਨੁ ਨਾਵੈ ਹੋਰ ਪੂਜ ਨ ਹੋਵੀ ਭਰਮਿ ਭੁਲੀ ਲੋਕਾਈ ॥੭॥ ਗੁਰਮੁਖਿ ਆਪੁ ਪਛਾਣੈ ਸੰਤਹੁ ਰਾਮ ਨਾਮਿ ਲਿਵ ਲਾਈ ॥੮॥ ਆਪੇ ਨਿਰਮਲੁ ਪੂਜ ਕਰਾਏ ਗੁਰ ਸਬਦੀ ਥਾਇ ਪਾਈ ॥੯॥ ਪੂਜਾ ਕਰਹਿ ਪਰੁ ਬਿਧਿ ਨਹੀ ਜਾਣਹਿ ਦੂਜੈ ਭਾਇ ਮਲੁ ਲਾਈ ॥੧੦॥ ਗੁਰਮੁਖਿ ਹੋਵੈ ਸੁ ਪੂਜਾ ਜਾਣੈ ਭਾਣਾ ਮਨਿ ਵਸਾਈ ॥੧੧॥ ਭਾਣੇ ਤੇ ਸਭਿ ਸੁਖ ਪਾਵੈ ਸੰਤਹੁ ਅੰਤੇ ਨਾਮੁ ਸਖਾਈ ॥੧੨॥ ਅਪਣਾ ਆਪੁ ਨ ਪਛਾਣਹਿ ਸੰਤਹੁ ਕੂੜਿ ਕਰਹਿ ਵਡਿਆਈ ॥੧੩॥ ਪਾਖੰਡਿ ਕੀਨੈ ਜਮੁ ਨਹੀ ਛੋਡੈ ਲੈ ਜਾਸੀ ਪਤਿ ਗਵਾਈ ॥੧੪॥ ਜਿਨ ਅੰਤਰਿ ਸਬਦੁ ਆਪੁ ਪਛਾਣਹਿ ਗਤਿ ਮਿਤਿ ਤਿਨ ਹੀ ਪਾਈ ॥੧੫॥ ਏਹੁ ਮਨੂਆ ਸੁੰਨ ਸਮਾਧਿ ਲਗਾਵੈ ਜੋਤੀ ਜੋਤਿ ਮਿਲਾਈ ॥੧੬॥ ਸੁਣਿ ਸੁਣਿ ਗੁਰਮੁਖਿ ਨਾਮੁ ਵਖਾਣਹਿ ਸਤਸੰਗਤਿ ਮੇਲਾਈ ॥੧੭॥ ਗੁਰਮੁਖਿ ਗਾਵੈ ਆਪੁ ਗਵਾਵੈ ਦਰਿ ਸਾਚੈ ਸੋਭਾ ਪਾਈ ॥੧੮॥ ਸਾਚੀ ਬਾਣੀ ਸਚੁ ਵਖਾਣੈ ਸਚਿ ਨਾਮਿ ਲਿਵ ਲਾਈ ॥੧੯॥ ਭੈ ਭੰਜਨੁ ਅਤਿ ਪਾਪ ਨਿਖੰਜਨੁ ਮੇਰਾ ਪ੍ਰਭੁ ਅੰਤਿ ਸਖਾਈ ॥੨੦॥ ਸਭੁ ਕਿਛੁ ਆਪੇ ਆਪਿ ਵਰਤੈ ਨਾਨਕ ਨਾਮਿ ਵਡਿਆਈ ॥੨੧॥੩॥੧੨॥

Ang 910–911Raag Ramkali · ਰਾਮਕਲੀ › RAAMKALEE, THIRD MEHL, ASHTAPADEES

RAAMKALEE, THIRD MEHL

Guru Amar Das · ashtpadi · part 1 of 2

ਰਾਮਕਲੀ ਮਹਲਾ ੩ ॥ ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ ਉਤਾਰੀ ॥੧॥ ਸੰਤਹੁ ਗੁਰਮੁਖਿ ਨਾਮਿ ਨਿਸਤਾਰੀ ॥ ਸਚਾ ਨਾਮੁ ਵਸਿਆ ਘਟ ਅੰਤਰਿ ਕਰਤੈ ਆਪਿ ਸਵਾਰੀ ॥੧॥ ਰਹਾਉ ॥ ਪਾਰਸ ਪਰਸੇ ਫਿਰਿ ਪਾਰਸੁ ਹੋਏ ਹਰਿ ਜੀਉ ਅਪਣੀ ਕਿਰਪਾ ਧਾਰੀ ॥੨॥ ਇਕਿ ਭੇਖ ਕਰਹਿ ਫਿਰਹਿ ਅਭਿਮਾਨੀ ਤਿਨ ਜੂਐ ਬਾਜੀ ਹਾਰੀ ॥੩॥ ਇਕਿ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਉਰਿ ਧਾਰੀ ॥੪॥ ਅਨਦਿਨੁ ਰਾਤੇ ਸਹਜੇ ਮਾਤੇ ਸਹਜੇ ਹਉਮੈ ਮਾਰੀ ॥੫॥ ਭੈ ਬਿਨੁ ਭਗਤਿ ਨ ਹੋਈ ਕਬ ਹੀ ਭੈ ਭਾਇ ਭਗਤਿ ਸਵਾਰੀ ॥੬॥ ਮਾਇਆ ਮੋਹੁ ਸਬਦਿ ਜਲਾਇਆ ਗਿਆਨਿ ਤਤਿ ਬੀਚਾਰੀ ॥੭॥ ਆਪੇ ਆਪਿ ਕਰਾਏ ਕਰਤਾ ਆਪੇ ਬਖਸਿ ਭੰਡਾਰੀ ॥੮॥ ਤਿਸ ਕਿਆ ਗੁਣਾ ਕਾ ਅੰਤੁ ਨ ਪਾਇਆ ਹਉ ਗਾਵਾ ਸਬਦਿ ਵੀਚਾਰੀ ॥੯॥ ਹਰਿ ਜੀਉ ਜਪੀ ਹਰਿ ਜੀਉ ਸਾਲਾਹੀ ਵਿਚਹੁ ਆਪੁ ਨਿਵਾਰੀ ॥੧੦॥ ਨਾਮੁ ਪਦਾਰਥੁ ਗੁਰ ਤੇ ਪਾਇਆ ਅਖੁਟ ਸਚੇ ਭੰਡਾਰੀ ॥੧੧॥ ਅਪਣਿਆ ਭਗਤਾ ਨੋ ਆਪੇ ਤੁਠਾ ਅਪਣੀ ਕਿਰਪਾ ਕਰਿ ਕਲ ਧਾਰੀ ॥੧੨॥ ਤਿਨ ਸਾਚੇ ਨਾਮ ਕੀ ਸਦਾ ਭੁਖ ਲਾਗੀ ਗਾਵਨਿ ਸਬਦਿ ਵੀਚਾਰੀ ॥੧੩॥ ਜੀਉ ਪਿੰਡੁ ਸਭੁ ਕਿਛੁ ਹੈ ਤਿਸ ਕਾ ਆਖਣੁ ਬਿਖਮੁ ਬੀਚਾਰੀ ॥੧੪॥

Text: Gurmukhi with English translation (Kulbir S Thind; English by Dr. Sant Singh Khalsa).